ਵਿਆਹ ਤੋਂ ਪਹਿਲਾਂ ਕੁੜੀ ਨੇ ਚੁਕਿਆ ਖੌਫਨਾਕ ਕਦਮ , ਸੁਸਾਈਡ ਨੋਟ ਪੜ੍ਹ ਪਰਿਵਾਰ ਦੇ ਪੈਰੋਂ ਨਿਕਲੀ ਜਮੀਨ

ਆਈ ਤਾਜਾ ਵੱਡੀ ਖਬਰ

ਵਿਆਹ ਵਾਲੇ ਘਰ ਦੇ ਵਿੱਚ ਖੁਸ਼ੀਆਂ ਦਾ ਮਾਹੌਲ ਹੁੰਦਾ ਹੈ। ਲਾੜਾ ਲਾੜੀ ਆਪਣੇ ਵਿਆਹ ਨੂੰ ਲੈ ਕੇ ਖਰੀਦਦਾਰੀ ਵਿੱਚ ਵਿਅਸਤ ਹੁੰਦੇ ਹਨ ਤੇ ਪਰਿਵਾਰਿਕ ਮੈਂਬਰ ਨੱਚ ਟੱਪ ਕੇ ਵਿਆਹ ਦੇ ਜਸ਼ਨ ਮਨਾ ਰਹੇ ਹੁੰਦੇ ਹਨ। ਜਿਸ ਕਾਰਨ ਪੂਰੇ ਪਰਿਵਾਰ ਦੇ ਵਿੱਚ ਇੱਕ ਵੱਖਰਾ ਹੀ ਮਾਹੌਲ ਵੇਖਣ ਨੂੰ ਮਿਲਦਾ ਹੈ। ਪਰ ਇੱਕ ਵਿਆਹ ਵਾਲੇ ਘਰ ਵਿੱਚ ਉਸ ਵੇਲੇ ਖੁਸ਼ੀਆਂ ਦਾ ਮਾਹੌਲ ਮਾਤਮ ਦੇ ਵਿੱਚ ਤਬਦੀਲ ਹੋ ਗਿਆ ਜਦੋਂ ਵਿਆਹ ਤੋਂ ਪਹਿਲਾਂ ਕੁੜੀ ਦੇ ਵੱਲੋਂ ਖੌਫਨਾਕ ਕਦਮ ਚੁੱਕ ਲਿਆ ਗਿਆ। ਦਰਅਸਲ ਕੁੜੀ ਦੇ ਵੱਲੋਂ ਖੌਫਨਾਕ ਕਦਮ ਚੁੱਕਦਿਆਂ ਹੋਇਆਂ ਖੁਦਕੁਸ਼ੀ ਕਰ ਲਈ ਗਈ ਤੇ ਖੁਦਖੁਸ਼ੀ ਤੋਂ ਪਹਿਲਾਂ ਕੁੜੀ ਦੇ ਵੱਲੋਂ ਸੁਸਾਈਡ ਨੋਟ ਵੀ ਲਿਖਿਆ ਗਿਆ, ਜਿਸ ਨੂੰ ਪੜ੍ਹ ਕੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ, ਜਿੱਥੇ ਇਕ ਘਰ ‘ਚ ਆਪਣੇ ਪਰਿਵਾਰ ਸਮੇਤ ਰਹਿ ਰਹੀ ਕੁੜੀ ਨੇ ਅਜਿਹਾ ਕਦਮ ਚੁੱਕਿਆ ਕਿ ਜਿਸ ਕਾਰਨ ਵਿਆਹ ਵਾਲਾ ਮਾਹੌਲ ਮਾਤਮ ਦੇ ਵਿੱਚ ਬਦਲ ਗਿਆ ਦਰਅਸਲ ਕੁੜੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦਰਅਸਲ ਕੁੜੀ ਦਾ ਵਿਆਹ ਹੋਣ ਵਾਲਾ ਸੀ ਪਰ ਵਿਆਹ ਤੋਂ ਪਹਿਲਾਂ ਹੀ ਕੁੜੀ ਵੱਲੋਂ ਖੁਦਕੁਸ਼ੀ ਕਰ ਲਈ ਗਈ l ਘਟਨਾ ਦਾ ਖ਼ੁਲਾਸਾ ਉਸ ਸਮੇਂ ਹੋਇਆ, ਜਦੋਂ ਉਸ ਦਾ ਵੱਡਾ ਭਰਾ ਰਾਤ ਨੂੰ ਹਸਪਤਾਲ ਤੋਂ ਡਿਊਟੀ ਖ਼ਤਮ ਕਰਕੇ ਘਰ ਪੁੱਜਿਆ। ਉਸਦੇ ਦਰਵਾਜਾ ਕਾਫੀ ਖੜਕਾਉਣ ‘ਤੇ ਵੀ ਜਦੋਂ ਗੇਟ ਨਾ ਖੁੱਲ੍ਹਿਆ ਤਾਂ, ਉਸ ਨੇ ਖਿੜਕੀ ‘ਚੋਂ ਝਾਕ ਕੇ ਦੇਖਿਆ ਤਾਂ ਉਸ ਦੀ ਭੈਣ ਲਟਕਦੀ ਮਿਲੀ। ਇਸ ਮਗਰੋਂ ਗੁਆਂਢ ਦੇ ਲੋਕਾਂ ਦੀ ਮਦਦ ਨਾਲ ਉਹ ਖਿੜਕੀ ਦਾ ਸ਼ੀਸ਼ਾ ਖੋਲ੍ਹ ਕੇ ਅੰਦਰ ਦਾਖ਼ਲ ਹੋਇਆ। ਉੱਥੇ ਮੌਜੂਦ ਲੋਕਾਂ ਨੇ ਕੁੜੀ ਨੂੰ ਫ਼ਾਹੇ ਤੋਂ ਹੇਠਾਂ ਉਤਾਰਿਆ ਤੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ l ਉੱਥੇ ਹੀ ਪੁਲਿਸ ਨੂੰ ਮ੍ਰਿਤਕ ਕੁੜੀ ਦੀ ਲਾਸ਼ ਦੇ ਕੋਲ ਇੱਕ ਸੁਸਾਈਡ ਨੋਟ ਵੀ ਮਿਲਿਆ, ਪਰ ਕੁੜੀ ਨੇ ਖ਼ੁਦਕੁਸ਼ੀ ਨੋਟ ‘ਚ ਕਿਸੇ ਨੂੰ ਵੀ ਆਪਣੀ ਮੌਤ ਦੇ ਲਈ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ ਹੈ। ਪੁਲਸ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।