ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਵਿਧਾਨ ਸਭਾ ਚੋਣਾਂ ਹੋਣ ਕਾਰਨ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜਿੱਥੇ ਪਾਰਟੀਬਾਜ਼ੀ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵੱਲੋਂ ਕਈ ਤਰਾਂ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸਰਕਾਰ ਵੱਲੋਂ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਰੱਖਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਵੀ ਸਖਤੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ। ਤਾਂ ਜੋ ਗੈਰ ਸਮਾਜਿਕ ਅਨਸਰਾਂ ਵੱਲੋਂ ਕਿਸੇ ਵੀ ਘਟਨਾ ਨੂੰ ਅੰਜਾਮ ਦੇ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾ ਸਕੇ। ਸਰਕਾਰ ਵੱਲੋਂ ਜਿਥੇ ਸਮੇਂ-ਸਮੇਂ ਤੇ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।
ਉਥੇ ਹੀ ਵੱਖ-ਵੱਖ ਜ਼ਿਲਿਆਂ ਦੀ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਈ ਫੈਸਲੇ ਕੀਤੇ ਜਾ ਰਹੇ ਹਨ। ਹੁਣ ਇੱਥੇ ਵਿਆਹ ਸ਼ਾਦੀਆਂ ਦੇ ਦੌਰਾਨ ਹੋਣ ਵਾਲੇ ਸਮਾਗਮਾਂ ਨੂੰ ਲੈ ਕੇ ਕੰਮ ਕਰਨ ਤੇ ਸਖ਼ਤ ਕਾਰਵਾਈ ਹੋਵੇਗੀ ਜਿੱਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਹਰਬੀਰ ਸਿੰਘ ਆਈ ਏ ਐਸ ਨੇ ਜ਼ਿਲ੍ਹੇ ਅੰਦਰ ਕੁਝ ਪਾਬੰਦੀਆਂ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ।
ਜਿਨ੍ਹਾਂ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਜ਼ਿਲ੍ਹੇ ਵਿੱਚ ਸ਼ਾਂਤੀ ਸਥਾਪਤ ਰੱਖਣ ਵਾਸਤੇ ਆਪਣੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਜ਼ਿਲ੍ਹੇ ਦੀ ਹੱਦ ਅੰਦਰ ਲਾਉਡ ਸਪੀਕਰ ਲਗਾਉਣ ਉੱਪਰ ਪੂਰਨ ਰੂਪ ਨਾਲ ਪਾਬੰਦੀ ਲਗਾ ਦਿਤੀ ਹੈ। ਉਥੇ ਹੀ ਉਨ੍ਹਾਂ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹੇ ਦੀ ਹੱਦ ਅੰਦਰ ਆਉਣ ਵਾਲੇ ਸ਼ਹਿਰੀ ਇਲਾਕਿਆਂ ਦੀਆਂ ਗਲੀਆਂ ਵਿੱਚ , ਮੁਹੱਲਿਆਂ ਵਿੱਚ ਸ਼ਮਿਆਨੇ ਲਗਾਉਣਾ ਬਿਨਾ ਪ੍ਰਵਾਨਗੀ ਤੋਂ ਨਹੀਂ ਹੋਵੇਗਾ।
ਉੱਥੇ ਹੀ ਧਾਰਮਿਕ ਸਮਾਗਮਾਂ, ਰੈਲੀਆਂ ,ਜਲਸੇ ,ਖੁਸ਼ੀਆਂ ਦੇ ਸਮਾਗਮਾਂ ਸਮੇਂ ਪਬਲਿਕ ਸਥਾਨਾਂ ਉਪਰ ਸਮਿਆਨਾਂ ਲਗਾਉਣ ਵਾਸਤੇ ਪ੍ਰਵਾਨਗੀ ਲੈਣੀ ਲਾਜ਼ਮੀ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਇਹ ਪਾਬੰਦੀਆਂ 16 ਅਪ੍ਰੈਲ 2022 ਤੱਕ ਲਾਗੂ ਰੱਖੇ ਜਾਣ ਦੇ ਆਦੇਸ਼ ਸਖ਼ਤੀ ਨਾਲ ਲਾਗੂ ਕੀਤੇ ਹਨ। ਅਗਰ ਕੋਈ ਵੀ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।