ਵਿਦੇਸ਼ਾਂ ਚ ਕੰਮ ਕਰਨ ਵਾਲੇ NRIs ਦੇ ਪੰਜਾਬ ਚ ਰਹਿੰਦੇ ਪ੍ਰੀਵਾਰਾਂ ਲਈ ਆਈ ਖੁਸ਼ਖਬਰੀ ,ਪਰ ਸਟੱਡੀ ਤੇ ਗਿਆਂ ਲਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਕੈਨੇਡਾ, ਅਮਰੀਕਾ ਜਾਣ ਨੂੰ ਅਹਿਮੀਅਤ ਦਿੱਤੀ ਜਾਂਦੀ ਹੈ। ਜਿੱਥੇ ਇਹਨਾਂ ਦੇਸ਼ ਦਾ ਵਾਤਾਵਰਣ, ਸਰਲ ਕਾਨੂੰਨ ਅਤੇ ਉਸ ਦੇਸ਼ ਦੀ ਸੁੰਦਰਤਾ ਲੋਕਾਂ ਨੂੰ ਆਪਣੇ ਵੱਲ ਆਕਰਸ਼ਤ ਕਰਦੀ ਹੈ। ਜਿੱਥੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਅੱਜ ਦੇ ਦੌਰ ਵਿੱਚ ਬਹੁਤ ਸਾਰੇ ਵਿਦਿਆਰਥੀ ਪੜ੍ਹਾਈ ਦੇ ਤੌਰ ਤੇ ਵਿਦੇਸ਼ ਜਾਣਾ ਪਸੰਦ ਕਰਦੇ ਹਨ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ ਜਾਂਦਾ ਹੈ ਉਥੇ ਹੀ ਆਪਣੇ ਘਰ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਵੀ ਦੂਰ ਕੀਤਾ ਜਾਂਦਾ ਹੈ।

ਜਿੱਥੇ ਉਨ੍ਹਾਂ ਵੱਲੋਂ ਵਿਦੇਸ਼ਾਂ ਵਿੱਚ ਭਾਰੀ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਉਥੇ ਹੀ ਉਨ੍ਹਾਂ ਦੀ ਮਿਹਨਤ ਦੇ ਸਦਕਾ ਪੰਜਾਬ ਵਿੱਚ ਰਹਿੰਦੇ ਪਰਵਾਰ ਦੀਆਂ ਤੰਗੀਆਂ ਵੀ ਦੂਰ ਹੋ ਜਾਂਦੀਆ ਹਨ। ਹੁਣ ਵਿਦੇਸ਼ਾਂ ਵਿੱਚ ਕੰਮ ਕਰਨ ਵਾਲੇ ਵਿਦੇਸ਼ੀਆਂ ਦੇ ਪੰਜਾਬ ਰਹਿੰਦੇ ਪਰਿਵਾਰਾਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ ਉਥੇ ਹੀ ਪੜ੍ਹਾਈ ਲਈ ਗਿਆ ਲਈ ਇਹ ਮਾੜੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਵਿਦਿਆਰਥੀਆਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਵਧ ਗਿਆ ਹੈ ਜਿਸ ਵਾਸਤੇ ਭਾਰੀ ਫੀਸਾਂ ਵੀ ਦਿੱਤੀਆਂ ਜਾਂਦੀਆਂ ਹਨ।

ਉੱਥੇ ਹੀ ਹੁਣ ਡਾਲਰ ਭਾਰਤ ਵਿੱਚ 75 ਰੁਪਏ ਤੋਂ ਪਾਰ ਹੋ ਗਿਆ ਹੈ। ਜਿੱਥੇ ਵਿਦੇਸ਼ਾਂ ਵਿਚ ਵੱਸਦੇ ਉਨ੍ਹਾਂ ਐਨ ਆਰ ਆਈਜ਼ ਨੂੰ ਆਪਣੇ ਘਰ ਪੈਸੇ ਭੇਜਣ ਦਾ ਫਾਇਦਾ ਹੋਵੇਗਾ ਜਿੱਥੇ ਉਨ੍ਹਾਂ ਦੇ ਪਰਿਵਾਰ ਪੰਜਾਬ ਵਿੱਚ ਰਹਿ ਰਹੇ ਹਨ। ਕਿਉਂਕਿ ਇਸ ਸਮੇਂ ਅੱਜ ਡਾਲਰ ਦੀ ਕੀਮਤ 75.46 ਰੁਪਏ ਪ੍ਰਤੀ ਡਾਲਰ ਦਰਜ ਕੀਤੀ ਗਈ ਹੈ। ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਇਹ ਕੀਮਤ ਹੋਰ ਵੀ ਵਧ ਸਕਦੀ ਹੈ। ਅਤੇ ਇਸ ਡਾਲਰ ਦੀ ਕੀਮਤ 76 ਰੁਪਏ ਪ੍ਰਤੀ ਡਾਲਰ ਤੋਂ ਉਪਰ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਜਿੱਥੇ ਡਾਲਰ ਦੇ ਮਜ਼ਬੂਤ ਹੋਣ ਕਾਰਨ ਭਾਰਤੀ ਕਰੰਸੀ ਵਿੱਚ ਕਮਜ਼ੋਰੀ ਆਈ ਹੈ ਉਥੇ ਹੀ ਵਿਦੇਸ਼ਾਂ ਵਿਚ ਪੜਾਈ ਕਰਨ ਗਏ ਵਿਦਿਆਰਥੀਆਂ ਦੀਆਂ ਫੀਸਾਂ ਦੇਣਾ ਮੁਸ਼ਕਲ ਹੋ ਜਾਵੇਗਾ। ਕਿਉਂਕਿ ਰੁਪਏ ਦੀ ਕੀਮਤ ਘਟਣ ਕਾਰਨ ਅਤੇ ਡਾਲਰ ਦੀ ਕੀਮਤ ਵਧਣ ਕਾਰਨ ਭਾਰਤੀਆਂ ਨੂੰ ਵਧੇਰੇ ਫੀਸ ਅਦਾ ਕਰਨੀ ਹੋਵੇਗੀ। ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਮਹਿੰਗੀ ਹੋਵੇਗੀ।