ਆਈ ਤਾਜਾ ਵੱਡੀ ਖਬਰ
ਕਰੋਨਾ ਦਾ ਕਹਿਰ ਮੁੜ ਤੋਂ ਸਾਰੀ ਦੁਨੀਆਂ ਵਿੱਚ ਨਜ਼ਰ ਆ ਰਿਹਾ ਹੈ। ਕਰੋਨਾ ਦੀ ਅਗਲੀ ਲਹਿਰ ਦਾ ਅਸਰ ਫਿਰ ਤੋਂ ਦੇਖਿਆ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਅਤੇ ਬ੍ਰਿਟੇਨ ਵਿਚ ਮਿਲਣ ਵਾਲੇ ਕਰੋਨਾ ਦੇ ਨਵੇ ਸਟਰੇਨ ਨੂੰ ਦੇਖਦੇ ਹੋਏ ਸਰਕਾਰਾਂ ਵੱਲੋਂ ਮੁੜ ਤੋਂ ਤਾਲਾ ਬੰਦੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਤਾਂ ਜੋ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਤੇ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਆਵਾਜਾਈ ਉੱਪਰ ਵੀ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਕੁਝ ਵਿਸ਼ੇਸ਼ ਉਡਾਨਾਂ ਨੂੰ ਹੀ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਜਿਸ ਜ਼ਰੀਏ ਜ਼ਰੂਰੀ ਯਾਤਰਾ ਕਰਨ ਵਾਲੇ ਯਾਤਰੀ ਹੀ ਉਨ੍ਹਾਂ ਦੇ ਦੇਸ਼ ਅੰਦਰ ਆ ਸਕਣ, ਤੇ ਗ਼ੈਰ ਜ਼ਰੂਰੀ ਯਾਤਰਾ ਉੱਪਰ ਰੋਕ ਲਗਾ ਦਿੱਤੀ ਗਈ ਹੈ। ਹੁਣ ਵਿਦੇਸ਼ ਤੋਂ ਇੰਡੀਆ ਆਉਣ ਵਾਲਿਆਂ ਲਈ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ।
ਭਾਰਤ ਵਿੱਚ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਵਿਸ਼ੇਸ਼ ਨਿਯਮ ਲਾਗੂ ਕੀਤੇ ਗਏ ਹਨ। ਜਿਸ ਨਾਲ ਦੇਸ਼ ਅੰਦਰ ਕਰੋਨਾ ਦੇ ਨਵੇਂ ਸਟਰੇਨ ਨੂੰ ਆਉਣ ਤੋਂ ਰੋਕਿਆ ਜਾ ਸਕੇ। ਇਹ ਵਿਸ਼ੇਸ਼ ਨਿਯਮ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹਨ। ਇਹ ਸਾਰੇ ਨਿਯਮ ਬ੍ਰਿਟੇਨ, ਯੂਰਪ ਅਤੇ ਮੱਧ ਪੂਰਬ ਦੇ ਦੇਸ਼ਾ ਤੋਂ ਸਿੱਧੇ ਆਉਣ ਵਾਲੇ ਯਾਤਰੀਆਂ ਉੱਪਰ ਲਾਗੂ ਹੋਣਗੇ। ਇਸ ਵਿੱਚ ਉਹ ਯਾਤਰੀ ਵੀ ਹੋਣਗੇ, ਜਿਨ੍ਹਾਂ ਦੀ ਫਲਾਈਟ ਇਹਨਾਂ ਦੇਸ਼ਾਂ ਵਿੱਚੋ ਹੋ ਕੇ ਆਵੇਗੀ।
ਇਨ੍ਹਾਂ ਆਉਣ ਵਾਲੇ ਅੰਤਰਰਾਸ਼ਟਰੀ ਮੁਸਾਫਰਾਂ ਲਈ ਸਵੈ ਘੋਸ਼ਣਾ ਫਾਰਮ ਏਅਰ ਸੁਵਿਧਾ ਪੋਰਟਲ ਤੇ ਆਨਲਾਈਨ ਅਪਲੋਡ ਕਰਨਾ ਲਾਜ਼ਮੀ ਕੀਤਾ ਗਿਆ ਹੈ। ਇਹਨਾਂ ਆਉਣ ਵਾਲੇ ਮੁਸਾਫਰ ਲਈ covid 19 ਦੇ ਆਰ. ਟੀ. ਪੀ. ਸੀ. ਆਰ ਟੈਸਟ ਦੀ ਨੈਗਟਿਵ ਰਿਪੋਰਟ ਅਪਲੋਡ ਕਰਨੀ ਹੋਵੇਗੀ। ਅਗਰ ਕੋਈ ਵਿਅਕਤੀ ਇਸ ਤੋਂ ਛੋਟ ਚਾਹੁੰਦਾ ਹੈ , ਤਾਂ ਉਸ ਨੂੰ ਨਵੀਂ ਦਿੱਲੀ ਏਅਰਪੋਰਟ ਡਾਟਾ ਇਨ ਪੋਰਟਲ ਤੇ ਘੱਟੋ-ਘੱਟ ਇੱਕ ਘੰਟਾ ਪਹਿਲਾਂ ਅਰਜ਼ੀ ਦਾਖਲ ਕਰਨੀ ਪਵੇਗੀ। ਇਸ ਵਿੱਚ ਉਹ ਮੁਸਾਫ਼ਰ ਵੀ ਸ਼ਾਮਲ ਹਨ ਜੋ ਕਿਸੇ ਦੀ ਮੌਤ ਹੋਣ ਤੇ ਭਾਰਤ ਆਉਣਾ ਚਾਹੁੰਦੇ ਹਨ।
Previous Postਹੁਣ ਪੰਜਾਬ ਚ ਇਥੇ ਪ੍ਰਾਈਵੇਟ ਸਕੂਲ ਦਾ ਵਿਦਿਆਰਥੀ ਨਿਕਲਿਆ ਕੋਰੋਨਾ ਪੌਜੇਟਿਵ
Next Postਕਿਸਾਨ ਅੰਦੋਲਨ ਬਾਰੇ ਕਨੇਡਾ ਵਿਧਾਨ ਸਭਾ ਤੋਂ ਆਈ ਅਜਿਹੀ ਖਬਰ – ਸਾਰੀ ਦੁਨੀਆਂ ਤੇ ਹੋ ਰਹੀ ਚਰਚਾ