ਵਿਦੇਸ਼ੋਂ ਆਉਣ ਵਾਲੇ ਪੰਜਾਬੀਆਂ ਲਈ ਆਈ ਇਹ ਵੱਡੀ ਖਬਰ – ਹੁਣ ਹੋ ਗਿਆ ਇਹਨਾਂ ਲਈ ਨਵਾਂ ਸਖਤ ਹੁਕਮ ਲਾਗੂ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦਾ ਖਤਰਾ ਇਕ ਵਾਰ ਫਿਰ ਤੋਂ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਵਧਣਾ ਸ਼ੁਰੂ ਹੋ ਗਿਆ ਹੈ। ਕਿਉਂਕਿ ਦੱਖਣੀ ਅਫਰੀਕਾ ਵਿੱਚ ਹੋਏ ਨਵੇਂ ਕਰੋਨਾ ਵੈਰੀਐਂਟ ਦੀ ਪੁਸ਼ਟੀ ਤੋਂ ਬਾਅਦ ਕਈ ਦੇਸ਼ਾਂ ਵਿੱਚ ਇਸ ਦੇ ਮਾਮਲੇ ਸਾਹਮਣੇ ਆਉਣ ਨਾਲ ਉਨ੍ਹਾਂ ਦੇਸ਼ਾਂ ਵਿੱਚ ਫਿਰ ਤੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜੇ ਹੋ ਗਏ ਹਨ। ਸਾਰੇ ਦੇਸ਼ਾਂ ਵੱਲੋਂ ਜਿਥੇ ਕਰੋਨਾ ਟੀਕਾਕਰਨ ਮੁਹਿੰਮ ਦੇ ਤਹਿਤ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਕੀਤਾ ਜਾ ਰਿਹਾ ਹੈ। ਉਥੇ ਹੀ ਓਮੀਕਰੋਨ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਵਿੱਚ ਫਿਰ ਤੋਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਦੱਖਣੀ ਅਫਰੀਕਾ ਸਮੇਤ ਹੋਰ ਕਈ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉੱਪਰ ਪੂਰਨ ਰੂਪ ਨਾਲ ਪਾਬੰਧੀ ਲਗਾ ਦਿੱਤੀ ਗਈ ਹੈ,ਤਾਂ ਜੋ ਉਨ੍ਹਾਂ ਦੇਸ਼ਾਂ ਵਿੱਚ ਇਸ ਦਾ ਖਤਰਾ ਨਾ ਵਧ ਸਕੇ।

ਹੁਣ ਵਿਦੇਸ਼ੋਂ ਆਉਣ ਵਾਲੇ ਪੰਜਾਬੀਆਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਨਵਾਂ ਸਖ਼ਤ ਹੁਕਮ ਲਾਗੂ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡੇ ਉਪਰ ਆਉਣ ਵਾਲੀਆਂ ਉਡਾਨਾਂ ਉਪਰ ਵੀ ਪਬੰਦੀਆਂ ਲਗਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਬਾਰਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਪੰਜਾਬ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਵਿੱਚ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਉੱਥੇ ਹੀ ਕਈ ਦੇਸ਼ਾਂ ਵਿੱਚ ਦੱਖਣੀ ਅਫ਼ਰੀਕਾ ਦੇ ਵਿੱਚ ਓਮੀਕਰੋਨਾ ਵੈਰੀਏਂਟ ਦੇ ਸਾਹਮਣੇ ਆਉਣ ਕਾਰਨ ਹੁਣ ਪੰਜਾਬ ਵਿੱਚ ਵੀ ਦੱਖਣੀ ਅਫ਼ਰੀਕਾ,ਯੂਕੇ, ਬ੍ਰਾਜ਼ੀਲ, ਚਾਈਨਾ, ਮਲੇਸ਼ੀਆ ,ਸਿੰਗਾਪੁਰ ਸਮੇਤ 12 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਨਜ਼ਰ ਰੱਖੀ ਜਾਵੇਗੀ।

ਇਹਨਾਂ ਯਾਤਰੀਆਂ ਦੇ ਹਵਾਈ ਅੱਡੇ ਤੇ ਪਹੁੰਚਣ ਉਪਰੰਤ ਕਰੋਨਾ ਟੈਸਟ ਕੀਤਾ ਜਾਵੇਗਾ। ਜਿਸ ਤੋਂ ਬਾਅਦ ਨੈਗੇਟਿਵ ਰਿਪੋਰਟ ਆਉਣ ਵਾਲੇ ਯਾਤਰੀਆਂ ਨੂੰ ਹੀ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ 7 ਦਿਨਾਂ ਲਈ ਘਰ ਵਿੱਚ ਇਕਾਂਤਵਾਸ ਰਹਿਣ ਦੀ ਸ਼ਰਤ ਵੀ ਲਾਜ਼ਮੀ ਕੀਤੀ ਗਈ ਹੈ। ਇਸ ਵਾਇਰਸ ਦੀ ਲਪੇਟ ਵਿਚ ਆਉਣ ਵਾਲੇ ਲੋਕਾਂ ਨੂੰ ਹਸਪਤਾਲ ਜਾਂ ਘਰ ਵਿੱਚ ਇਕਾਂਤਵਾਸ ਕੀਤਾ ਜਾਵੇਗਾ।