ਵਿਦੇਸ਼ੋਂ ਆ ਕੇ ਕਿਸਾਨ ਸੰਘਰਸ਼ ਲਈ ਦਿੱਲੀ ਜਾ ਰਹੇ ਨੌਜਵਾਨ ਨਾਲ ਵਾਪਰਿਆ ਇਹ ਭਾਣਾ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੀਆਂ ਜਥੇਬੰਦੀਆਂ ਵੱਲੋਂ ਜਿਥੇ ਪਿਛਲੇ ਸਾਲ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿੱਚ ਦੱਸੇ ਜਾ ਰਹੇ ਹਨ ਉਥੇ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪਿਛਲੇ ਸਾਲ ਤੋਂ ਹੀ ਦੇਸ਼ ਦੇ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਕੇਂਦਰ ਸਰਕਾਰ ਤੋਂ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ ਅਤੇ ਆਪਣਾ ਸੰਘਰਸ਼ ਜਾਰੀ ਰੱਖ ਰਹੇ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾ ਵਿਚ ਸੋਧ ਪ੍ਰਸਤਾਵ ਜਾਰੀ ਕੀਤਾ ਗਿਆ ਸੀ ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ।

ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਚੁੱਕੇ ਹਨ। ਬਹੁਤ ਸਾਰੇ ਕਿਸਾਨ ਦਿੱਲੀ ਦੀ ਸਰਹੱਦ ਤੇ, ਕੁਝ ਵਾਪਰਨ ਵਾਲੇ ਸੜਕ ਹਾਦਸਿਆਂ ਦਾ ਸ਼ਿਕਾਰ ਹੋ ਗਏ ਹਨ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਇਸ ਕਿਸਾਨੀ ਸੰਘਰਸ਼ ਵਿਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਹੁਣ ਵਿਦੇਸ਼ ਤੋਂ ਆ ਕੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ । ਇਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਸੰਦੌੜ ਦੇ ਨਜ਼ਦੀਕ ਪਿੰਡ ਸ਼ੇਰਗੜ੍ਹ ਚੀਮਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਇਸ ਪਿੰਡ ਦਾ ਨੌਜਵਾਨ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦੁਬਈ ਤੋਂ ਪੰਜਾਬ ਆਇਆ ਸੀ। ਜਦੋਂ 30 ਸਾਲਾ ਨੌਜਵਾਨ ਜਰਨੈਲ ਸਿੰਘ ਜੈਲੀ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਆਪਣੇ ਫੌਜੀ ਦੋਸਤ ਨਰਿੰਦਰ ਸਿੰਘ ਨਾਲ ਦਿੱਲੀ ਦੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਉਸ ਸਮੇਂ ਹੀ ਜੀਂਦ ਕੋਲ ਪਹੁੰਚਣ ਤੇ ਇਨ੍ਹਾਂ ਦੀ ਗੱਡੀ ਦੀ ਭਿਆਨਕ ਟਕਰ ਅੱਗੇ ਜਾ ਰਹੇ ਇਕ ਟਰਾਲੇ ਨਾਲ ਹੋ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਜਿੱਥੇ ਦੁਬਈ ਤੋਂ ਆਏ ਨੌਜਵਾਨ ਜਰਨੈਲ ਸਿੰਘ ਜੈਲੀ ਦੀ ਮੌਤ ਹੋ ਗਈ ਹੈ। ਉੱਥੇ ਹੀ ਉਸ ਦਾ ਦੋਸਤ ਨਰਿੰਦਰ ਸਿੰਘ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ। ਜੋ ਮ੍ਰਿਤਕ ਨੌਜਵਾਨ ਦੇ ਨਾਲ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਇਸ ਹਾਦਸੇ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।