ਵਿਦੇਸ਼ੋਂ 1 ਦਿਨ ਬਾਅਦ ਆਉਣਾ ਸੀ ਇੰਡੀਆ ਪਰ ਮਿਲ ਗਈ ਏਦਾਂ ਮੌਤ, ਪ੍ਰੀਵਾਰ ਤੇ ਟੁੱਟਾ ਦੁਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਨੌਜਵਾਨ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰਨ ਕਾਰਨ ਅਤੇ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਖਾਤਿਰ ਵਿਦੇਸ਼ ਜਾਂਦੇ ਹਨ ਜਿਥੇ ਉਨ੍ਹਾਂ ਵੱਲੋਂ ਸਖਤ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਤਾਂ ਉਹ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਵਿਦੇਸ਼ਾਂ ਵਿੱਚ ਜਾ ਕੇ ਜਿਥੇ ਇਨ੍ਹਾਂ ਨੌਜਵਾਨਾਂ ਵੱਲੋਂ ਰੋਜ਼ੀ ਰੋਟੀ ਦੀ ਖਾਤਰ ਭਾਰੀ ਮੇਹਨਤ ਕੀਤੀ ਜਾਂਦੀ ਹੈ ਇਹਨਾਂ ਨੌਜਵਾਨਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਹਨ ਜਿਨ੍ਹਾਂ ਦਾ ਸਾਹਮਣਾ ਇਨ੍ਹਾਂ ਵੱਲੋਂ ਹਿੰਮਤ ਅਤੇ ਦਲੇਰੀ ਨਾਲ ਕੀਤਾ ਜਾਂਦਾ ਹੈ। ਪਰ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਵਿਚ ਕਈ ਨੌਜਵਾਨਾਂ ਦੀ ਜਾਨ ਜਾ ਰਹੀ ਹੈ, ਹੁਣ ਵਿਦੇਸ਼ ਤੋਂ ਇਕ ਦਿਨ ਬਾਅਦ ਆਉਣਾ ਸੀ ਪਰ ਉਸ ਤੋਂ ਪਹਿਲਾਂ ਹੀ ਇਸ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਜ਼ਿਲੇ ਦੇ ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਮੋਹਨ ਭੰਡਾਰੀਆਂ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ ਇੱਕ ਨੌਜਵਾਨ ਦੀ ਦੁਬਈ ਵਿਚ ਮੌਤ ਹੋਣ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐੱਸ ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਪਿੰਡ ਲਿਆਂਦਾ ਗਿਆ ਹੈ। ਦੱਸਿਆ ਗਿਆ ਹੈ ਕਿ ਪਰਿਵਾਰ ਦੀ ਮਾਲੀ ਹਾਲਤ ਠੀਕ ਨਾ ਹੋਣ ਕਾਰਨ ਦੁਬਈ ਗਏ ਹੋਏ 37 ਸਾਲਾ ਰਣਜੀਤ ਸਿੰਘ ਪੁੱਤਰ ਅਮਰ ਸਿੰਘ ਦੀ ਦਿਮਾਗ ਦੀ ਨਾੜੀ ਫਟਣ ਕਾਰਨ 17 ਜਨਵਰੀ ਨੂੰ ਹਸਪਤਾਲ ਵਿੱਚ ਮੌਤ ਹੋ ਗਈ ਸੀ।

ਜੋ ਕਿ 18 ਜਨਵਰੀ ਨੂੰ ਆਪਣੇ ਘਰ ਵਾਪਸ ਪੰਜਾਬ ਆ ਰਿਹਾ ਸੀ ਜਿਸ ਵਾਸਤੇ ਉਸ ਵੱਲੋਂ ਟਿਕਟ ਵੀ ਖਰੀਦੀ ਗਈ ਸੀ। ਪਰ 16 ਤਰੀਕ ਨੂੰ ਅਚਾਨਕ ਹੀ ਉਹ ਬੇਹੋਸ਼ ਹੋ ਕੇ ਜਮੀਨ ਤੇ ਡਿਗ ਗਿਆ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਨੌਜਵਾਨ ਦਾ ਜਿੱਥੇ ਕੋਰੋਨਾ ਕਾਰਨ ਕੰਮਕਾਜ ਚਲਾ ਗਿਆ ਸੀ, ਜੋ ਇਕ ਕੰਪਨੀ ਵਿਚ ਬਤੌਰ ਡਰਾਈਵਰ ਕੰਮ ਕਰਦਾ ਸੀ। ਕੰਮ ਜਾਣ ਦੇ ਕਾਰਨ ਜਿੱਥੇ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਗਿਆ ਸੀ। ਉਥੇ ਹੀ ਪੰਜਾਬ ਆਉਣ ਦੀ ਤਿਆਰੀ ਕੀਤੀ ਗਈ ਤਾਂ ਉਸ ਨਾਲ ਇਹ ਹਾਦਸਾ ਵਾਪਰ ਗਿਆ।

ਪਿੰਡ ਨਿਵਾਸੀਆਂ ਅਤੇ ਪਰਿਵਾਰ ਵੱਲੋਂ ਜਿਥੇ ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਤੇ ਡਾਕਟਰ ਐੱਸ ਪੀ ਸਿੰਘ ਓਬਰਾਏ ਦਾ ਸ਼ੁਕਰਾਨਾ ਕੀਤਾ ਗਿਆ ਹੈ। ਉੱਥੇ ਹੀ ਹੁਣ ਤੱਕ ਉਹ 289 ਮ੍ਰਿਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਚੁੱਕੇ ਹਨ। ਉਨ੍ਹਾਂ ਵੱਲੋਂ ਹੁਣ ਮ੍ਰਿਤਕ ਨੌਜਵਾਨ ਦੀ ਪਤਨੀ ਨੂੰ ਪੱਚੀ ਸੌ ਰੁਪਏ ਮਹੀਨਾ ਪੈਨਸ਼ਨ ਅਤੇ ਉਸਦੀ ਮਾਤਾ ਨੂੰ ਇਕ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਪਹਿਲਾ ਚੈੱਕ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ।