ਵਿਦੇਸ਼ ਚ ਪੜਾਈ ਕਰਨ ਗਈ ਪੰਜਾਬੀ ਕੁੜੀ ਦੀ ਹੋਈ ਮੌਤ, ਪੰਜਾਬ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ

ਅੱਜ ਜਿੱਥੇ ਪੰਜਾਬੀ ਨੌਜਵਾਨਾਂ ਵੱਲੋਂ ਜਿੱਥੇ ਵਿਦੇਸ਼ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ ਜਿੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਆਪਣੇ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਬਿਹਤਰ ਬਣਾਉਣ ਵਾਸਤੇ ਚੁੱਕੇ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਨੂੰ ਵੀ ਲਗਾ ਦਿੱਤਾ ਜਾਂਦਾ ਹੈ। ਉੱਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਹੀ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਜਾਣ ਦਾ ਆਖਿਆ ਜਾਂਦਾ ਹੈ। ਕਿਉਂਕਿ ਪੰਜਾਬ ਵਿੱਚ ਵਧ ਰਹੀਆਂ ਲੁੱਟਾਂ-ਖੋਹਾਂ ਅਤੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਹੀ ਲੋਕਾਂ ਵੱਲੋਂ ਆਪਣੇ ਬੱਚਿਆਂ ਨੂੰ ਸੁਰੱਖਿਅਤ ਦੇਸ਼ਾਂ ਵਿਚ ਭੇਜਿਆ ਜਾਂਦਾ ਹੈ। ਵਿਦੇਸ਼ ਗਏ ਬੱਚਿਆਂ ਦੀ ਸੁੱਖ ਸ਼ਾਂਤੀ ਵਾਸਤੇ ਜਿਥੇ ਮਾਪਿਆਂ ਵੱਲੋਂ ਦੁਆਵਾਂ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਉਹਨਾਂ ਨਾਲ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਵਿਦੇਸ਼ ਪੜ੍ਹਾਈ ਕਰਨ ਗਈ ਕੁੜੀ ਦੀ ਹੋਈ ਮੌਤ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੱਟੀ ਦੇ ਅਧੀਨ ਆਉਂਦੇ ਪਿੰਡ ਬੁਰਜ ਤੋਂ ਸਾਹਮਣੇ ਆਇਆ ਹੈ ,ਜਿੱਥੇ ਇਕ ਨੌਜਵਾਨ ਕੁੜੀ ਦੀ ਇੰਗਲੈਂਡ ਵਿੱਚ 13 ਜੂਨ ਨੂੰ ਮੌਤ ਹੋ ਗਈ ਸੀ। ਜਿਥੇ ਮਾਪਿਆਂ ਵੱਲੋਂ ਆਪਣੀ ਧੀ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਾਸਤੇ ਗੁਹਾਰ ਲਗਾਈ ਗਈ ਸੀ।

ਉੱਥੇ ਹੀ ਇਸ ਲੜਕੀ ਦੀ ਮ੍ਰਿਤਕ ਦੇਹ ਦੇ ਪੰਜਾਬ ਪਹੁੰਚਣ ਤੇ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਨੌਜਵਾਨ ਕੁੜੀ ਦੀ ਹੋਈ ਮੌਤ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦੀ ਧੀ ਸਮਰੀਨ ਕੋਰ ਇੰਗਲੈਂਡ ਵਿੱਚ ਪੜ੍ਹਾਈ ਕਰਨ ਵਾਸਤੇ ਢਾਈ ਸਾਲ ਪਹਿਲਾਂ ਪੰਜਾਬ ਤੋਂ ਵਿਦੇਸ਼ ਦੀ ਧਰਤੀ ਤੇ ਗਈ ਸੀ।

ਅੱਜ ਪੂਰੇ ਪਿੰਡ ਵਾਸੀਆਂ ਵੱਲੋਂ ਇਸ ਨੌਜਵਾਨ ਕੁੜੀ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਜਿੱਥੇ ਕੌਰ ਇੰਗਲੈਂਡ ਵਿੱਚ ਬਿਮਾਰ ਹੋ ਗਈ ਸੀ ਉਥੇ ਹੀ ਇਸ ਬਿਮਾਰੀ ਦੇ ਚਲਦਿਆਂ ਹੋਇਆਂ ਉਸਦੀ ਹਾਲਤ ਹੋਰ ਵਿਗੜ ਗਈ ਜਿਸ ਕਾਰਨ ਪਿਛਲੇ ਮਹੀਨੇ 13 ਜੂਨ ਨੂੰ ਸਮਰੀਨ ਕੌਰ ਦੀ ਮੌਤ ਹੋ ਗਈ ਸੀ। ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।