ਵਿਦੇਸ਼ ਚ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਵਾਸਤੇ ਵਿਦੇਸ਼ਾਂ ਵੱਲ ਰੁਖ਼ ਕਰਦੇ ਹਨ । ਜਿੱਥੇ ਜਾ ਕੇ ਉਨ੍ਹਾਂ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ। ਪਰ ਕਈ ਵਾਰ ਮਿਹਨਤ ਮਜ਼ਦੂਰੀ ਕਰਦੇ ਹੋਏ ਉਨ੍ਹਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਦੇ ਚੱਲਦੇ ਉਨ੍ਹਾਂ ਦੀ ਮੌਤ ਤਕ ਹੋ ਜਾਂਦੀ ਹੈ । ਅਜਿਹੀਆਂ ਘਟਨਾਵਾਂ ਜਿੱਥੇ ਪਿੱਛੇ ਰਹਿੰਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ , ਉੱਥੇ ਹੀ ਪੰਜਾਬੀ ਭਾਈਚਾਰੇ ਦੇ ਵਿੱਚ ਅਜਿਹੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਇਕ ਸੋਗ ਦੀ ਲਹਿਰ ਫੈਲ ਜਾਂਦੀ ਹੈ ।

ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਵਿਦੇਸ਼ ਚ ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਲਈ ਗਏ ਇਕ ਵਿਅਕਤੀ ਦੀ ਅਚਾਨਕ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਯੂਬਾ ਸਿਟੀ ਪੰਜਾਬੀ ਭਾਈਚਾਰੇ ਨੂੰ ਉਦੋਂ ਭਾਰੀ ਸਦਮਾ ਲੱਗਿਆ , ਜਦੋਂ ਇੱਕ ਨੌਜਵਾਨ ਪੰਜਾਬੀ ਟਰੱਕ ਡਰਾਇਵਰ ਨੂੰ ਮੌਤ ਨੇ ਆ ਘੇਰਿਆ । ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਪੰਜਾਬੀ ਟਰੱਕ ਡਰਾਈਵਰ ਟਰੱਕ ਲੈ ਕੇ ਐਰੀਜ਼ੋਨਾ ਸਟੇਟ ਵੱਲ ਨੂੰ ਜਾ ਰਿਹਾ ਸੀ ਕਿ ਉਸੇ ਸਮੇਂ ਰਸਤੇ ਵਿੱਚ ਅਚਾਨਕ ਉਸ ਨੂੰ ਉਸ ਦੀ ਛਾਤੀ ਵਿੱਚ ਦਰਦ ਮਹਿਸੂਸ ਹੋਇਆ ।

ਜਿਸ ਤੋਂ ਬਾਅਦ ਉਸ ਨੇ ਤੁਰੰਤ ਐਮਰਜੈਂਸੀ ਡਾਕਟਰੀ ਸਹਾਇਤਾ ਲੈਣ ਲਈ ਫੋਨ ਕੀਤਾ । ਕੁਝ ਮਿੰਟਾਂ ਵਿੱਚ ਐਂਬੂਲੈਂਸ ਉਥੇ ਪਹੁੰਚ ਗਈ । ਜਦੋਂ ਡਰਾੲੀਵਰ ਦੀ ਜ਼ਿਆਦਾ ਸਿਹਤ ਵਿਗੜਦੀ ਨਜ਼ਰ ਆਈ ਤੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਹੈਲੀਕਾਪਟਰ ਰਾਹੀਂ ਉਸ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਗਿਆ ।

ਫਿਰ ਉਸ ਦੇ ਦਿਲ ਦਾ ਆਪਰੇਸ਼ਨ ਕੀਤਾ ਗਿਆ ਅਤੇ ਆਪ੍ਰੇਸ਼ਨ ਤੋਂ ਥੋੜ੍ਹੀ ਦੇਰ ਬਾਅਦ ਹੀ ਉਸਦੀ ਮੌਤ ਹੋ ਗਈ । ਇਸ ਮੰਦਭਾਗੀ ਘਟਨਾ ਨੇ ਜਿੱਥੇ ਇਸ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ । ਉੱਥੇ ਹੀ ਪੰਜਾਬ ਭਰ ਦੇ ਵਿੱਚ ਸੋਗ ਦੀ ਲਹਿਰ ਫੈਲ ਚੁੱਕੀ ਹੈ ।