ਵਿਦੇਸ਼ ਚ ਭਾਰਤੀ ਮੂਲ ਦੇ ਨੌਜਵਾਨ ਨੂੰ ਇਸ ਕੇਸ ਚ ਦਿੱਤੀ ਗਈ ਫਾਂਸੀ ਦੀ ਸਜਾ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਭਾਰਤੀਆਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿਥੇ ਜਾ ਕੇ ਉਨ੍ਹਾਂ ਪਾਰਟੀਆਂ ਵੱਲੋਂ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਜਿਸ ਨਾਲ ਉਹ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਣ। ਪਰ ਕੁਝ ਅਜਿਹੇ ਲੋਕ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਮਿਹਨਤ ਮਜ਼ਦੂਰੀ ਕਰਕੇ ਅਤੇ ਵੱਖ-ਵੱਖ ਖੇਤਰਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕਰ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ। ਉਥੇ ਹੀ ਕੁਝ ਅਜਿਹੇ ਗੈਰ-ਸਮਾਜੀ ਅਨਸਰ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਜਲਦ ਅਮੀਰ ਬਣਨ ਦੇ ਚੱਕਰ ਵਿੱਚ ਗੈਰ ਕਾਨੂੰਨੀ ਰਸਤੇ ਅਪਣਾਏ ਜਾਂਦੇ ਹਨ ਜਿਸ ਦੇ ਚਲਦਿਆਂ ਹੋਇਆਂ ਉਨ੍ਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਬਣਦੀ ਹੋਈ ਸਜ਼ਾ ਦਿੱਤੀ ਜਾਂਦੀ ਹੈ। ਹੁਣ ਵਿਦੇਸ਼ ਵਿੱਚ ਭਾਰਤੀ ਮੂਲ ਦੇ ਨੌਜਵਾਨ ਨੂੰ ਇਸ ਕੇਸ ਵਿੱਚ ਫਾਂਸੀ ਦੀ ਸਜ਼ਾ ਦਿੱਤੀ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਿੰਗਾਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਭਾਰਤੀ ਮੂਲ ਦੇ ਮਲੇਸ਼ੀਆਈ ਨਸ਼ਾ ਤਸਕਰ ਕੁਲਵੰਤ ਸਿੰਘ ਨੂੰ ਸਿੰਘਾਪੁਰ ਦੀ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਦੇ ਤਹਿਤ ਵੀਰਵਾਰ ਨੂੰ ਸਿੰਘਾਪੁਰ ਵਿੱਚ ਫਾਂਸੀ ਦੀ ਸਜ਼ਾ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਭਾਰਤੀ ਮੂਲ ਦੇ 31 ਸਾਲਾ ਕੁਲਵੰਤ ਸਿੰਘ ਨੂੰ ਜਿੱਥੇ ਸਿੰਘਾਪੁਰ ਵਿੱਚ 120.9 ਗਰਾਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਪੁਲਿਸ ਵੱਲੋਂ 2013 ਦੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਉੱਥੇ ਹੀ ਉਸ ਦੇ ਦੋਸ਼ ਸਾਬਤ ਕਰਦੇ ਹੋਏ ਸਰਕਾਰ ਵੱਲੋਂ ਉਸ ਨੂੰ 2016 ਵਿੱਚ ਦੋਸ਼ੀ ਠਹਿਰਾ ਦਿੱਤਾ ਗਿਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਉਹ ਆਪਣੀ ਸਜ਼ਾ ਭੁਗਤ ਰਿਹਾ ਸੀ। ਉਸ ਦੇ ਨਾਲ ਜਿਥੇ ਇਕ ਹੋਰ ਵਿਅਕਤੀ ਨੋਰਾਸ਼ਰੀ ਨੂੰ ਵੀ ਫਾਂਸੀ ਦੀ ਸਜ਼ਾ ਦਿੱਤੀ ਗਈ ਹੈ ਅਤੇ ਇਸ ਦੀ ਜਾਣਕਾਰੀ ਸਿੰਗਾਪੁਰ ਦੇ ਮਨੁੱਖੀ ਅਧਿਕਾਰ ਕਾਰਕੁੰਨ ਕਰਸਟਨ ਹਾਨ ਵੱਲੋਂ ਦਿੱਤੀ ਗਈ ਹੈ। ਜਿੱਥੇ ਉਸ ਦੀ ਸਜ਼ਾ ਨੂੰ ਲੈ ਕੇ ਭਾਰਤੀ ਲੋਕਾਂ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਨੂੰ ਰੋਕੇ ਜਾਣ ਦੀ ਬੁਧਵਾਰ ਨੂੰ ਕੋਸ਼ਿਸ਼ ਕੀਤੀ ਗਈ ਸੀ।

ਜਿੱਥੇ ਕੁਆਲਾਲੰਪੁਰ ਵਿੱਚ ਸਿੰਗਾਪੁਰ ਹਾਈ ਕਮਿਸ਼ਨ ਦੇ ਸਾਹਮਣੇ ਮਨੁੱਖੀ ਅਧਿਕਾਰ ਕਾਰਕੁਨਾਂ ਵੱਲੋਂ ਮੋਮਬੱਤੀਆਂ ਜਗਾ ਕੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਇਸ ਸਭ ਦੇ ਬਾਵਜੂਦ ਵੀ ਉਸ ਨੂੰ ਅੱਜ ਫਾਂਸੀ ਦੇ ਦਿੱਤੀ ਗਈ ਹੈ ਕਿਉਂਕਿ 15 ਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਫੜੇ ਜਾਣ ਤੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਇਕ ਭਾਰਤੀ ਮੂਲ ਦੇ ਮਲੇਸ਼ੀਅਨ ਵਿਅਕਤੀ ਨੂੰ ਅਪ੍ਰੈਲ ਦੇ ਵਿਚ ਫਾਂਸੀ ਦੀ ਸਜ਼ਾ ਦਿੱਤੀ ਗਈ ਸੀ।