ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਮੰਦਭਾਗੀਆਂ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਸਾਰੀ ਦੁਨੀਆਂ ਵਿੱਚ ਇਸ ਕਰੋਨਾ ਨੇ ਕਹਿਰ ਮਚਾਇਆ ਹੈ ਉਥੇ ਹੀ ਹੋਣ ਵਾਲੇ ਸੜਕ ਹਾਦਸਿਆ, ਬਿਮਾਰੀਆਂ ਅਤੇ ਹੋਰ ਕਈ ਤਰ੍ਹਾਂ ਦੇ ਅਨੇਕਾਂ ਹਾਦਸਿਆਂ ਨੇ ਲੋਕਾਂ ਦੀ ਜਾਨ ਲੈ ਲਈ ਹੈ। ਇਨ੍ਹਾਂ ਹਾਦਸਿਆਂ ਅਤੇ ਬਿਮਾਰੀਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਵਿਦੇਸ਼ਾਂ ਵਿੱਚ ਗਏ ਹੋਏ ਧੀਆਂ ਪੁੱਤਰਾਂ ਦਾ ਜਿੱਥੇ ਪਰਿਵਾਰਕ ਮੈਂਬਰਾਂ ਆਉਣ ਦਾ ਰਾਹ ਤੱਕਿਆ ਜਾਂਦਾ ਹੈ ਅਤੇ ਉਨ੍ਹਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਜਾਂਦੀ ਹੈ, ਉਥੇ ਹੀ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਜੁੜੀਆਂ ਹੋਈਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ।
ਹੁਣ ਵਿਦੇਸ਼ ਵਿੱਚ ਕਹਿਰ ਵਾਪਰਿਆ ਹੈ , ਜਿੱਥੋਂ ਇਹ ਮਾੜੀ ਖਬਰ ਸਾਹਮਣੇ ਆਈ ਹੈ , ਜਿਸ ਨਾਲ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਬਹੁਤ ਸਾਰੀ ਮਿਹਨਤ ਕਰਦੇ ਹਨ। ਉਥੇ ਹੀ ਪੰਜਾਬ ਦੀਆਂ ਧੀਆਂ ਵੀ ਕਿਸੇ ਨਾਲੋਂ ਘੱਟ ਨਹੀਂ ਜਿੰਨ੍ਹਾਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਬਹੁਤ ਸਾਰੇ ਮੁਕਾਮ ਹਾਸਲ ਕੀਤੇ ਹਨ। ਉਥੇ ਹੀ ਉਨ੍ਹਾਂ ਨਾਲ ਵਾਪਰਨ ਵਾਲੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।
ਅਜਿਹੀ ਹੀ ਇਕ ਖਬਰ ਸਾਹਮਣੇ ਆਈ ਹੈ ਅਮਰੀਕਾ ਦੇ ਸ਼ਹਿਰ ਨਿਊਜਰਸੀ ਤੋਂ, ਜਿੱਥੇ ਲੁਧਿਆਣਾ ਜ਼ਿਲ੍ਹਾ ਦੇ ਪਿੰਡ ਖਡੂਰ ਦੇ ਸਰਦਾਰ ਜਸਵੀਰ ਸਿੰਘ ਦੀ ਧੀ ਰਾਣੀ ਰਾਜਦੀਪ ਕੌਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਸਿਆ ਗਿਆ ਹੈ ਕਿ ਪੰਜਾਬ ਦੀ ਇਸ ਧੀ ਰਾਜਦੀਪ ਕੌਰ ਵੱਲੋਂ 2 ਮਾਸੂਮ ਛੋਟੇ ਬੱਚਿਆਂ ਨੂੰ ਜਨਮ ਦਿੱਤਾ ਗਿਆ ਸੀ। ਜਿੱਥੇ ਦੋ ਪੁੱਤਰਾਂ ਦੇ ਜਨਮ ਤੋਂ ਬਾਅਦ ਉਸ ਦਾ ਦਿਹਾਂਤ ਹੋ ਗਿਆ।
ਦੋ ਨਿੱਕੀਆਂ ਜਿੰਦਾਂ ਨੂੰ ਇਸ ਦੁਨੀਆਂ ਵਿਚ ਲਿਆ ਕੇ ਆਪ ਇਸ ਦੁਨੀਆਂ ਨੂੰ ਅਲਵਿਦਾ ਆਖ ਜਾਣ ਵਾਲੀ ਇਸ ਮਾਂ ਦੇ ਜਾਣ ਨਾਲ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਰਾਜਦੀਪ ਦੀ ਮੌਤ ਹੋਈ ਹੈ ਉੱਥੇ ਹੀ ਉਸ ਦੇ ਮਾਸੂਮ ਬੱਚਿਆਂ ਨੂੰ ਵੇਖ ਕੇ ਸਾਰੇ ਲੋਕਾਂ ਦਾ ਮਨ ਪਸੀਜਿਆ ਜਾ ਰਿਹਾ ਹੈ। ਸਾਰੇ ਪੰਜਾਬੀ ਭਾਈਚਾਰੇ ਵਲੋ ਇਸ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਹਮਦਰਦੀ ਜਾਹਿਰ ਕੀਤੀ ਗਈ ਹੈ।
Previous Postਕਨੇਡਾ ਚ ਪੰਜਾਬੀ ਕੋਲੋਂ ਹੋਈ ਇਸ ਇਕ ਗ਼ਲਤੀ ਨੇ ਲਈ 3 ਪੀੜੀਆਂ ਦੀ ਜਾਨ
Next Postਪੰਜਾਬ : ਵਿਦੇਸ਼ ਚ ਪੜਣ ਜਾਣ ਵਾਲੇ ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ ਕੈਪਟਨ ਸਰਕਾਰ ਵਲੋਂ