ਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਮੁੰਡੇ ਨੂੰ ਚੜਦੀ ਜਵਾਨੀ ਚ ਮਿਲੀ ਇਸ ਤਰਾਂ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇਂ ਵਿੱਚ ਵਿਦੇਸ਼ ਜਾਣਾ ਪੰਜਾਬੀਆਂ ਲਈ ਕਿਸੇ ਵੱਡੇ ਸੁਪਨੇ ਤੋਂ ਘੱਟ ਨਹੀਂ ਰਿਹਾ। ਇਸੇ ਤਰ੍ਹਾਂ ਬਹੁਤ ਸਾਰੇ ਨੌਜਵਾਨ ਕਈ ਵੱਡੇ ਸੁਪਨੇ ਸਜਾ ਕੇ ਵਿਦੇਸ਼ਾਂ ਦੀ ਧਰਤੀ ਤੇ ਪੜ੍ਹਨ ਲਈ ਜਾਦੇ ਹਨ ਅਤੇ ਜ਼ਿਆਦਾਤਰ ਵਿਦਿਆਰਥੀ ਵਿਦੇਸ਼ਾਂ ਵਿਚ ਕੰਮ ਕਰਨ ਲੱਗ ਜਾਂਦੇ ਹਨ ਅਤੇ ਓਥੇ ਹੀ ਰਹਿਣ ਬਸੇਰਾ ਬਣਾ ਲੈਂਦੇ ਹਨ। ਪਰ ਕਈ ਵਾਰੀ ਅਜਿਹੀਆਂ ਦੁਰਘਟਨਾਵਾਂ ਜਾਂ ਹਾਦਸੇ ਵਾਪਰਦੇ ਹਨ ਜਿਨ੍ਹਾਂ ਨਾਲ ਇਹ ਸਾਰੇ ਸੁਪਨੇ ਟੁੱਟ ਜਾਂਦੇ ਹਨ ਅਤੇ ਮਾਪਿਆਂ ਦੀਆਂ ਝੋਲੀਆਂ ਦੁੱਖਾਂ ਨਾਲ ਭਰ ਜਾਂਦੀਆਂ ਹਨ। ‌ਇਸੇ ਤਰ੍ਹਾਂ ਵਿਦੇਸ਼ ਦੀ ਧਰਤੀ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਦਰਅਸਲ ਇਹ ਖ਼ਬਰ ਦੁਬਈ ਗਏ ਪੰਜਾਬੀ ਨੌਜਵਾਨ ਨਾਲ ਸੰਬੰਧਿਤ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਾਊਦੀ ਅਰਬ ਵਿਚ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ ਜਿਸ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਜੋਬਨਜੀਤ ਸਿੰਘ ਪੁੱਤਰ ਤਜਿੰਦਰ ਸਿੰਘ ਨਾਂ ਦੇ ਵਿਅਕਤੀ ਤੋਂ ਹੋਈ ਹੈ। ਅਜੋਕੇ ਪੰਜਾਬ ਦੇ ਕਸਬਾ ਮੱਤੇਵਾਲ ਤੋਂ ਹੈ। ਉਹ ਕੰਮ ਦੀ ਭਾਲ ਵਿਚ ਵਿਦੇਸ਼ ਦੀ ਧਰਤੀ ਤੇ ਗਿਆ ਸੀ। ਜਿੱਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਮ੍ਰਿਤਕ ਨੌਜਵਾਨ ਦੀ ਉਮਰ 25 ਸਾਲ ਦੀ ਹੈ।

ਪਰ ਅਚਾਨਕ ਵਾਪਰੇ ਵੱਡੇ ਸੜਕ ਹਾਦਸੇ ਵਿਚ ਉਸ ਨੂੰ ਆਪਣੀ ਜਾਨ ਗਵਾਉਣੀ ਪਈ। ਜਦੋਂ ਇਸ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਖਬਰ ਮਿਲੀ ਤਾਂ ਪਰਿਵਾਰਕ ਮੈਂਬਰਾਂ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਕਿਉਂਕਿ ਮ੍ਰਿਤਕ ਨੌਜਵਾਨ ਹੀ ਉਨ੍ਹਾਂ ਦੇ ਪਰਿਵਾਰ ਵਿਚੋਂ ਕਮਾਉਣ ਵਾਲਾ ਜੀਅ ਸੀ। ਉਨ੍ਹਾਂ ਦੇ ਘਰ ਦੀ ਆਰਥਿਕ ਹਾਲਤ ਜ਼ਿਆਦਾ ਚੰਗੀ ਨਹੀਂ ਹੈ। ਇਸ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਦੇ ਵਲੋਂ ਸਰਕਾਰ ਮ੍ਰਿਤਕ ਦੀ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕੀ ਉਹ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਉਨ੍ਹਾਂ ਕੋਲ ਪਹੁੰਚਾਉਣ ਲਈ ਮਦਦ ਕਰੇ। ਇਸ ਖਬਰ ਸੰਬੰਧੀ ਜਦੋ ਇਲਾਕਾ ਨਿਵਾਸੀਆ ਨੂੰ ਪਤਾ ਲੱਗਾ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ।