ਆਈ ਤਾਜਾ ਵੱਡੀ ਖਬਰ
ਇਸ ਸਾਲ ਦੇ ਵਿੱਚ ਦੁਨੀਆ ਨੇ ਬਹੁਤ ਕੁਝ ਗਵਾਇਆ ਤੇ ਬਹੁਤ ਕੁਝ ਸਿੱਖਿਆ ,ਜਿੱਥੇ ਕੋਰੋਨਾਂ ਮਹਾਂਮਾਰੀ ਦੇ ਚਲਦਿਆ ਹੋਇਆ ਦੁਨੀਆ ਚ ਬਹੁਤ ਲੋਕਾਂ ਦੀ ਜਾਨ ਚਲੀ ਗਈ ।ਉਥੇ ਹੀ ਬਹੁਤ ਸਾਰੇ ਸੜਕ ਹਾਦਸੇ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ।ਪੰਜਾਬ ਦੇ ਬਹੁਤੇ ਪਰਿਵਾਰ ਰੋਜ਼ੀ ਰੋਟੀ ਲਈ ਵਿਦੇਸ਼ਾਂ ਵਿਚ ਜਾਂਦੇ ਹਨ। ਹੁਣ ਮਾਪਿਆਂ ਵਲੋਂ ਅੱਜ ਕਲ ਦੇ ਕਈ ਬੱਚਿਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਵਿਦੇਸ਼ ਭੇਜਿਆ ਜਾਂਦਾ ਹੈ।ਜੋਂ ਉੱਥੇ ਜਾ ਕੇ ਪੜ੍ਹਾਈ ਕਰਕੇ ਵਧੀਆ ਨੌਕਰੀ ਪ੍ਰਾਪਤ ਕਰ ਸਕਣ।
ਪਰ ਕਈ ਵਾਰੀ ਵਿਦੇਸ਼ ਵਿੱਚੋਂ ਪਰਿਵਾਰਾਂ ਨੂੰ ਅਜਿਹੀ ਖਬਰ ਸੁਣਨ ਨੂੰ ਮਿਲਦੀ ਹੈ ,ਜੋ ਪਰਿਵਾਰ ਲਈ ਸਹਿਣ ਕਰਨੀ ਮੁਸ਼ਕਿਲ ਹੋ ਜਾਂਦੀ ਹੈ ।ਇਸ ਸਾਲ ਦੇ ਵਿੱਚ ਅਜਿਹੀਆਂ ਦੁੱਖ ਭਰੀਆਂ ਖਬਰਾਂ ਦਾ ਆਉਣਾ ਨਹੀਂ ਕਦੋਂ ਖ਼ਤਮ ਹੋਵੇਗਾ। ਲੱਗਦਾ ਹੈ ਕਿ ਇਹ ਸਾਲ਼ ਅਜਿਹੀਆਂ ਮੰਦਭਾਗੀਆਂ ਖਬਰਾਂ ਸੁਣਾਉਣ ਲਈ ਚੜ੍ਹਿਆ ਸੀ। ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਜਿੱਥੇ ਵਿਦੇਸ਼ ਵਿੱਚ ਵਾਪਰੇ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ।
ਪੰਜਾਬ ਦੇ ਬੇਗੋਵਾਲ ਜ਼ਿਲ੍ਹਾ ਕਪੂਰਥਲਾ ਦਾ ਰਹਿਣ ਵਾਲਾ 45 ਸਾਲਾ ਜਸਵੀਰ ਸਿੰਘ ਪਿਛਲੇ ਦਸ ਸਾਲਾਂ ਤੋਂ ਇਟਲੀ ਦੇ ਸ਼ਹਿਰ ਬੈਰਗਾਮੋ ਦੇ ਨਾਲ ਲੱਗਦੇ ਪਿੰਡ ਸਿਰਾਤੇ ਵਿਚ ਰਹਿ ਰਿਹਾ ਸੀ। ਉਹ ਇਸ ਸ਼ਹਿਰ ਵਿਚ ਕਾਫੀ ਲੰਮੇ ਸਮੇਂ ਤੋਂ ਰਹਿ ਰਿਹਾ ਸੀ। ਜੋ ਕਿ ਦਸ ਸਾਲਾਂ ਤੋਂ ਇੱਕ ਪਲਾਸਟਿਕ ਦੀ ਫੈਕਟਰੀ ਵਿਚ ਕੰਮ ਕਰਦਾ ਆ ਰਿਹਾ ਸੀ। ਜਸਵੀਰ ਸਿੰਘ ਵੀ ਕਰੋਨਾ ਦੀ ਲਪੇਟ ਵਿੱਚ ਆ ਗਿਆ ਸੀ।
ਜਿਸ ਕਾਰਨ ਜਸਵੀਰ ਸਿੰਘ ਦੀ ਕਰੋਨਾ ਵਾਇਰਸ ਨਾਲ ਮੌਤ ਹੋ ਗਈ। ਜਸਵੀਰ ਦੀ ਮੌਤ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਕੀ ਨੇ ਦੱਸਿਆ ਕਿ ਜਸਵੀਰ ਸਿੰਘ ਬਹੁਤ ਹੀ ਸਾਊ ਅਤੇ ਮਿਲਣਸਾਰ ਸੁਭਾਅ ਦਾ ਮਾਲਕ ਸੀ। ਜੋ ਆਪਣੇ ਪਿੱਛੇ ਪਤਨੀ ਅਤੇ ਦੋ ਲੜਕੀਆਂ ਤੇ ਇਕ ਛੋਟੇ ਜਿਹੇ ਪੁੱਤਰ ਨੂੰ ਛੱਡ ਕੇ ਹਮੇਸ਼ਾ ਲਈ ਅਲਵਿਦਾ ਆਖ ਗਿਆ ਹੈ। ਜਿਸ ਕਾਰਨ ਪ੍ਰੀਵਾਰ ਗਹਿਰੇ ਸਦਮੇ ਵਿਚ ਹੈ। ਜਸਵੀਰ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
Previous Postਸਾਵਧਾਨ – ਪੰਜਾਬ ਚ ਇਥੇ 31 ਜਨਵਰੀ ਤੱਕ ਲਗੀਆਂ ਇਹ ਪਾਬੰਦੀਆਂ , ਆਈ ਤਾਜਾ ਵੱਡੀ ਖਬਰ
Next Postਇੰਗਲੈਂਡ ਤੋਂ ਆਈ ਵੱਡੀ ਖਬਰ – ਪ੍ਰਧਾਨ ਮੰਤਰੀ ਨੇ ਜਾਰੀ ਕੀਤੀ ਇਹ ਚੇਤਾਵਨੀ