ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਲੋਕ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਜਿੱਥੇ ਜਾ ਕੇ ਉਹ ਆਪਣੇ ਪਰਵਾਰ ਲਈ ਮਿਹਨਤ ਕਰ ਸਕਣ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਬਹੁਤ ਸਾਰੇ ਲੋਕ ਵਿਦੇਸ਼ਾਂ ਦਾ ਰੁੱਖ ਮਜਬੂਰੀ ਖਾਤਰ ਕਰਦੇ ਹਨ। ਜਿੱਥੇ ਉਨ੍ਹਾਂ ਦੀ ਮਿਹਨਤ ਦੇ ਬਦਲੇ ਉਨ੍ਹਾਂ ਨੂੰ ਵਧੀਆ ਇਨਕਮ ਮਿਲਦੀ ਹੈ। ਉੱਥੇ ਹੀ ਉਹਨਾਂ ਪੈਸਿਆਂ ਨਾਲ ਉਹ ਆਪਣੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਪੂਰਾ ਕਰ ਸਕਦੇ ਹਨ। ਵਿਦੇਸ਼ਾਂ ਵਿੱਚ ਗਏ ਇਨ੍ਹਾਂ ਨੌਜਵਾਨਾਂ ਲਈ ਉਨ੍ਹਾਂ ਦੇ ਘਰਦਿਆਂ ਵੱਲੋਂ ਸੁਖ ਸ਼ਾਂਤੀ ਦੀ ਅਰਦਾਸ ਕੀਤੀ ਜਾਂਦੀ ਹੈ। ਪਰ ਇਨ੍ਹਾਂ ਨੌਜਵਾਨਾਂ ਦੇ ਘਰ ਆਉਣ ਤੋਂ ਪਹਿਲਾਂ ਹੀ ਇਨ੍ਹਾਂ ਦੇ ਬਾਰੇ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਸਾਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀ ਹੈ।
ਹੁਣ ਵਿਦੇਸ਼ ਵਿਚ ਕਹਿਰ ਵਾਪਰਿਆ ਹੈ ਜਿਥੇ ਪੰਜਾਬ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਦਾਸਪੁਰ ਜ਼ਿਲੇ ਦੇ ਅਧੀਨ ਆਉਂਦੇ ਪਿੰਡ ਭਿਖਾਰੀਵਾਲਾ ਤੋਂ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਪਿੰਡ ਦੇ ਨੌਜਵਾਨ ਬਿਕਰਮਜੀਤ ਸਿੰਘ ਦੀ ਇਟਲੀ ਵਿੱਚ ਦਿਲ ਦਾ ਦੌ-ਰਾ ਪੈਣ ਕਾਰਨ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੇ ਪਿਤਾ ਬਲਕਾਰ ਸਿੰਘ, ਤੇ ਭਰਾ ਅਮਰਜੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ।
ਬਿਕਰਮਜੀਤ ਸਿੰਘ ਦੋ ਸਾਲ ਪਹਿਲਾਂ ਹੀ ਰੋਜ਼ੀ ਰੋਟੀ ਦੀ ਖਾਤਰ ਇਟਲੀ ਗਿਆ ਸੀ, ਜਿੱਥੇ ਉਹ ਖੇਤੀਬਾੜੀ ਦਾ ਕੰਮ ਕਰਦਾ ਸੀ। ਕੱਲ ਉਨ੍ਹਾਂ ਨੂੰ ਕਿਸੇ ਵੱਲੋਂ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ ਬਿਕਰਮਜੀਤ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਬਿਕਰਮਜੀਤ ਸਿੰਘ ਦੀ ਪਤਨੀ ਦਾ ਵੀ ਦਿਹਾਂਤ ਹੋ ਗਿਆ ਸੀ। ਪਰਿਵਾਰ ਵਿਚ ਉਸਦੀਆਂ ਤਿੰਨ ਧੀਆਂ ਹਨ। ਜਿਨ੍ਹਾਂ ਦਾ ਪਾਲਣ-ਪੋਸ਼ਣ ਬੁਜ਼ੁਰਗ ਦਾਦਾ ਦਾਦੀ ਵੱਲੋਂ ਕੀਤਾ ਜਾ ਰਿਹਾ ਹੈ।
38 ਸਾਲਾ ਇਸ ਨੌਜਵਾਨ ਦੀ ਮੌਤ ਦੀ ਖਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਕਰਮਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਿੰਡ ਲਿਆਂਦਾ ਜਾਵੇ, ਤਾਂ ਜੋ ਉਸ ਦੇ ਮਾਪੇ ਅਤੇ ਧੀਆਂ ਉਸ ਦਾ ਆਖਰੀ ਵਾਰ ਮੂੰਹ ਵੇਖ ਸਕਣ। ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰ ਤੋਂ ਇਸ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ।
Previous Postਕਨੇਡਾ ਵਾਲਿਆਂ ਲਈ ਆ ਰਹੀ ਇਹ ਵੱਡੀ ਤਾਜਾ ਖਬਰ – ਖਿਚ ਲੋ ਤਿਆਰੀਆਂ
Next Postਇਸ ਦੇਸ਼ ਦੇ ਰਾਸ਼ਟਰਪਤੀ ਨੇ ਕੀਤਾ ਐਲਾਨ ਕਰੋ ਇਹ ਕੰਮ ਨਹੀਂ ਤਾਂ ਚਲੇ ਜਾਵੋ ਇੰਡੀਆ