ਵਿਦੇਸ਼ ਚ ਸਾਬਕਾ ਫੌਜੀ ਦੀ ਹੋਈ ਇਸ ਤਰਾਂ ਅਚਾਨਕ ਮੌਤ, ਪੰਜਾਬ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੀਆਂ ਸਰਹੱਦਾਂ ਤੇ ਜਿੱਥੇ ਫੌਜ ਦੇ ਜਵਾਨਾਂ ਵੱਲੋਂ ਦਿਨ-ਰਾਤ ਰਾਖੀ ਕੀਤੀ ਜਾਂਦੀ ਹੈ ਤਾਂ ਜੋ ਦੇਸ਼ ਦੇ ਲੋਕ ਚੈਨ ਦੀ ਨੀਂਦ ਸੌਂ ਸਕਣ। ਦੇਸ਼ ਦੇ ਇਨ੍ਹਾਂ ਜਵਾਨਾਂ ਵੱਲੋਂ ਦਿਨ-ਰਾਤ ਇੱਕ ਕਰ ਕੇ ਦੇਸ਼ ਦੇ ਲੋਕਾਂ ਦੀ ਰਾਖੀ ਕੀਤੀ ਜਾਂਦੀ ਹੈ। ਜਿੱਥੇ ਦੇਸ਼ ਦੀਆਂ ਸਰਹੱਦਾਂ ਤੇ ਤਾਇਨਾਤ ਇਹਨਾਂ ਫੌਜ ਦੇ ਜਵਾਨਾਂ ਦੀ ਰਾਖੀ ਵਾਸਤੇ ਪਰਮਾਤਮਾ ਅੱਗੇ ਪਰਿਵਾਰ ਵੱਲੋਂ ਦਿਨ-ਰਾਤ ਦੁਆਵਾਂ ਮੰਗੀਆਂ ਜਾਂਦੀਆਂ ਹਨ। ਉੱਥੇ ਹੀ ਬਹੁਤ ਸਾਰੇ ਫੌਜੀ ਜਵਾਨਾਂ ਵੱਲੋਂ ਫੌਜ ਵਿੱਚ ਕਾਫੀ ਲੰਮਾ ਸਮਾਂ ਸੇਵਾਵਾਂ ਨਿਭਾਉਣ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੀ ਨੌਕਰੀ ਤੋਂ ਛੁੱਟੀ ਦੇ ਦਿੱਤੀ ਹੈ।

ਜਿਸ ਤੋਂ ਬਾਅਦ ਇਹ ਫੌਜ ਦੇ ਜਵਾਨਾਂ ਵੱਲੋਂ ਹੋਰ ਵੱਖ-ਵੱਖ ਸੇਵਾਵਾਂ ਵੀ ਨਿਭਾਈਆਂ ਜਾਂਦੀਆਂ ਹਨ ਅਤੇ ਕਈ ਜਵਾਨਾਂ ਦੇ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਸਾਬਕਾ ਫੌਜੀ ਦੇ ਵਿਦੇਸ ਜਾਣ ਤੇ ਉਸ ਦੀ ਅਚਾਨਕ ਮੌਤ ਹੋਣ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਬਟਾਲਾ ਅਧੀਨ ਆਉਣ ਵਾਲੇ ਪਿੰਡ ਤਲਾਵਾ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਪਿੰਡ ਦੇ ਪਾਵਨ ਪ੍ਰਕਾਸ਼ ਸਿੰਘ ਦੀ ਦੁਬਈ ਵਿਚ ਮੌਤ ਹੋ ਜਾਣ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ ਜੋ ਕਿ ਫੌਜ ਵਿੱਚੋਂ ਸੇਵਾ-ਮੁਕਤ ਹੋਣ ਤੋਂ ਬਾਅਦ ਆਪਣੇ ਛੋਟੇ ਭਰਾ ਬਲਜਿੰਦਰ ਸਿੰਘ ਅਤੇ ਮਾਮਾ ਬੱਗਾ ਸਿੰਘ ਵਡਾਲਾ ਨੂੰ ਮਿਲਣ ਲਈ ਗਿਆ ਸੀ।

ਜਿਸ ਵੱਲੋਂ ਹੁਣ ਨਿਊਜ਼ੀਲੈਂਡ ਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਦੁਬਈ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਉਸਦੇ ਮਾਮੇ ਵੱਲੋਂ ਦੱਸਿਆ ਗਿਆ ਹੈ ਕਿ ਪਾਵਨ ਪ੍ਰਕਾਸ਼ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਤਾਰਾਗੜ੍ਹ ਵਿਖੇ ਭੇਜਿਆ ਗਿਆ ਹੈ।

ਜਿੱਥੇ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ। ਉਥੇ ਹੀ ਫੌਜ ਵਿੱਚ ਸੇਵਾ ਮੁਕਤ ਹੋਣ ਕਾਰਨ ਉਸ ਨੂੰ ਫੌਜ ਦੇ ਜਵਾਨਾਂ ਵੱਲੋਂ ਸਲਾਮੀ ਦਿੱਤੀ ਗਈ ਹੈ। ਅਤੇ ਸ਼ਰਧਾਂਜਲੀ ਵਜੋਂ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ ਹਨ। ਜਿਸ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।