ਵਿਦੇਸ਼ ਚ 18 ਸਾਲਾਂ ਦੀ ਪੰਜਾਬੀ ਕੁੜੀ ਨੂੰ ਇਸ ਤਰਾਂ ਘੇਰ ਕੇ ਲੈ ਗਈ ਮੌਤ- ਪ੍ਰੀਵਾਰ ਦਾ ਰੋ ਰੋ ਹੋਇਆ ਬੁਰਾ ਹਾਲ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਜਿਥੇ ਵਿਦੇਸ਼ਾਂ ਵਿੱਚ ਜਾਣ ਦਾ ਰੁਖ਼ ਕੀਤਾ ਜਾਂਦਾ ਹੈ ਅਤੇ ਉੱਥੇ ਹੀ ਬਹੁਤ ਸਾਰੇ ਅਜਿਹੇ ਪਰਿਵਾਰ ਵੀ ਹਨ ਜੋ ਕਈ ਪਰਵਾਰ ਪਹਿਲਾਂ ਹੀ ਵਿਦੇਸ਼ਾਂ ਵਿਚ ਵਸੇ ਹੋਏ ਹਨ ਅਤੇ ਉਸ ਧਰਤੀ ਨੂੰ ਹੀ ਆਪਣੀ ਦੁਨੀਆਂ ਬਣਾ ਲਿਆ ਹੈ। ਜਿੱਥੇ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਪੜ੍ਹਾਈ ਦੇ ਤੌਰ ਤੇ ਗਏ ਹਨ ਉਥੇ ਹੀ ਬਹੁਤ ਸਾਰੇ ਨੌਜਵਾਨ ਰੁਜਗਾਰ ਦੀ ਖਾਤਰ ਵਿਦੇਸ਼ਾਂ ਵਿੱਚ ਜਾ ਰਹੇ ਹਨ। ਵਿਦੇਸ਼ਾਂ ਦੀ ਧਰਤੀ ਤੇ ਜਿਥੇ ਪੰਜਾਬੀਆਂ ਵੱਲੋਂ ਸਖਤ ਮਿਹਨਤ-ਮੁਸ਼ੱਕਤ ਕਰ ਕੇ ਆਪਣਾ ਇੱਕ ਵੱਖਰਾ ਸਥਾਨ ਹਾਸਲ ਕੀਤਾ ਜਾਂਦਾ ਹੈ। ਉਥੇ ਹੀ ਅਜਿਹੇ ਪੰਜਾਬੀਆਂ ਨਾਲ ਵਾਪਰਨ ਵਾਲੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਬਹੁਤ ਸਾਰੇ ਪਰਿਵਾਰਾਂ ਉਪਰ ਗਹਿਰਾ ਅਸਰ ਪਾਉਂਦੇ ਹਨ।

ਹੁਣ ਵਿਦੇਸ਼ ਵਿਚ 18 ਸਾਲਾਂ ਦੀ ਕੁੜੀ ਦੀ ਮੌਤ ਹੋਣ ਨਾਲ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨਿਊਜ਼ੀਲੈਂਡ ਦੇ ਔਕਲੈਂਡ ਅਧੀਨ ਆਉਣ ਵਾਲੇ ਪੁੱਕੀਕੋਹੀ ਤੋਂ ਸਾਹਮਣੇ ਆਈ ਹੈ। ਜਿੱਥੇ ਵਸਦੇ ਇਕ ਪੰਜਾਬੀ ਪਰਿਵਾਰ ਉੱਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੀ 18 ਸਾਲਾ ਧੀ ਸਿਮਰਪ੍ਰੀਤ ਕੌਰ ਦੀ ਸਮੁੰਦਰ ਦੀਆਂ ਲਹਿਰਾਂ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੈਰਾਕੀ ਵਿਚ ਪੂਰੀ ਤਰ੍ਹਾਂ ਨਿਪੁੰਨ 18 ਸਾਲਾਂ ਦੀ ਲੜਕੀ ਸਿਮਰਪ੍ਰੀਤ ਕੌਰ ਆਪਣੀ ਛੋਟੀ ਭੈਣ ਦੇ ਨਾਲ ਗਰਮੀ ਦੇ ਕਾਰਨ ਬੀਚ ਉਪਰ ਗਈ ਹੋਈ ਸੀ। ਜਿੱਥੇ ਦੋਨੋਂ ਭੈਣਾਂ ਬੀਚ ਦੇ ਪਾਣੀ ਅੰਦਰ ਗਈਆਂ ਤਾਂ ਪਾਣੀ ਦੀ ਕੁਝ ਡੂੰਘਾਈ ਤੱਕ ਗਈਆਂ ਸਨ ਕਿ ਪਾਣੀ ਉਹਨਾਂ ਦੇ ਲੱਕ ਤੱਕ ਆ ਗਿਆ ਸੀ। ਅਚਾਨਕ ਕੀ ਪਾਣੀ ਦਾ ਵਹਾ ਤੇਜ਼ ਹੋਣ ਕਾਰਨ ਅਤੇ ਪਾਣੀ ਦੀਆਂ ਲਹਿਰਾਂ ਦੀ ਚਪੇਟ ਵਿੱਚ ਆਉਣ ਕਾਰਨ ਦੋਨੋ ਭੈਣਾਂ ਦਾ ਇਕ ਦੂਜੇ ਦੇ ਹੱਥ ਵਿਚੋਂ ਹੱਥ ਛੁੱਟ ਗਿਆ।

ਜਿੱਥੇ ਛੋਟੀ ਭੈਣ ਨੂੰ ਬਚਾ ਲਿਆ ਗਿਆ ਉਥੇ ਹੀ ਵੱਡੀ ਭੈਣ ਦੀ ਪਾਣੀ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਮੌਤ ਹੋ ਗਈ। ਮ੍ਰਿਤਕ ਬੱਚੀ ਦਾ ਅੰਤਿਮ ਸੰਸਕਾਰ ਨਿਊਜ਼ੀਲੈਂਡ ਵਿੱਚ ਕੈਨੇਡਾ ਤੋਂ ਰਿਸ਼ਤੇਦਾਰਾਂ ਦੇ ਆਉਣ ਉਪਰੰਤ ਹੀ ਕੀਤਾ ਜਾਵੇਗਾ। ਦੱਸਿਆ ਗਿਆ ਹੈ ਕੇ ਲੜਕੀ ਉੱਥੋਂ ਦੀ ਜੰਮ-ਪਲ ਸੀ ਅਤੇ ਉਸ ਵੱਲੋਂ ਆਪਣੀ ਸਕੂਲ ਦੀ ਪੜ੍ਹਾਈ ਖ਼ਤਮ ਕਰਨ ਤੋਂ ਬਾਅਦ ਕਾਨੂੰਨ ਦੀ ਪੜ੍ਹਾਈ ਕਰਨ ਵਾਸਤੇ ਯੂਨੀਵਰਸਿਟੀ ਜਾਣ ਵਾਲੀ ਸੀ।