ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਆ ਰਹੀ ਵੱਡੀ ਖੁਸ਼ਖਬਰੀ ਇਸ ਦੇਸ਼ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿਚ ਜਿਥੇ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਭਾਰਤ ਵਿੱਚ ਵੀ ਕਰੋਨਾ ਦੇ ਵਧੇ ਕੇਸਾਂ ਅਤੇ ਡੈਲਟਾ ਵੇਰੀਐਟ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਅੰਤਰਰਾਸ਼ਟਰੀ ਉਡਾਣ ਉਪਰ ਅਣਮਿਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਗਈ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਕੁਝ ਪਾਬੰਦੀਆਂ ਦੇ ਨਾਲ ਮੁੜ ਤੋ ਉਡਾਨ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਯਾਤਰੀਆਂ ਨੂੰ ਵੀ ਹਵਾਈ ਸਫਰ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਮਾਨਤਾ-ਪ੍ਰਾਪਤ ਟੀਕੇ ਦੀਆਂ ਦੋ ਖੁਰਾਕਾ ਲਈਆਂ ਹੋਣਗੀਆਂ ਅਤੇ ਆਪਣਾ ਉਡਾਣ ਭਰਨ ਤੋਂ ਪਹਿਲਾਂ ਕਰੋਨਾ ਟੈਸਟ ਕਰਵਾਇਆ ਹੋਵੇਗਾ।

ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਇਹ ਵੱਡੀ ਖੁਸ਼ਖਬਰੀ ਆਈ ਹੈ ਜਿੱਥੇ ਇਸ ਦੇਸ਼ ਨੇ ਇਹ ਵੱਡਾ ਐਲਾਨ ਕਰ ਦਿੱਤਾ। ਕਰੋਨਾ ਕੇਸਾਂ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ, ਉਥੇ ਹੀ ਹੁਣ ਬ੍ਰਿਟੇਨ ਜਾਣ ਵਾਲੇ ਲੋਕਾਂ ਨੂੰ ਖੁਸ਼ੀ ਦੀ ਖਬਰ ਪ੍ਰਾਪਤ ਹੋਈ ਹੈ। ਜਿੱਥੇ ਭਾਰਤੀਆਂ ਨੂੰ 22 ਨਵੰਬਰ ਤੋਂ ਬ੍ਰਿਟੇਨ ਕੁਝ ਸਹੂਲਤਾਂ ਦੇਣ ਜਾ ਰਿਹਾ ਹੈ।

ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਤੋਂ ਬਾਅਦ ਯਾਤਰੀਆਂ ਨੂੰ ਹਵਾਈ ਸਫ਼ਰ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਉਥੇ ਹੀ ਹੁਣ ਭਾਰਤ ਵਿੱਚ ਮਾਨਤਾ ਪ੍ਰਾਪਤ ‘ਕੋਵੈਕਸਿਨ’ ਟੀਕੇ ਨੂੰ ਵੀ ਅੰਤਰਰਾਸ਼ਟਰੀ ਮਨਜ਼ੂਰਸ਼ੁਦਾ ਟੀਕਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ। ਕਿਉਂਕਿ ਕੋਵਿਡ-19 ਰੋਕੂ ਟੀਕਿਆਂ ਦੀ ਸੂਚੀ ਵੱਖਰੀ ਬਣਾਈ ਗਈ ਹੈ। ਕੋਵਿਡ-19 ਰੋਕੂ ਟੀਕਿਆਂ ਦੀ ਸੂਚੀ ਵਿੱਚ ਭਾਰਤ ਦੇ ਟੀਕੇ ਕੋਵੈਕਸਿਨ ਨੂੰ ਜਿੱਥੇ ਵਿਸ਼ਵ ਸਿਹਤ ਸੰਗਠਨ ਵੱਲੋਂ ਪਹਿਲਾਂ ਹੀ ਮਾਨਤਾ ਦਿੱਤੀ ਗਈ ਹੈ ਉਥੇ ਹੀ ਹੁਣ ਬ੍ਰਿਟੇਨ ਵੱਲੋਂ ਵੀ 22 ਨਵੰਬਰ ਨੂੰ ਇਸਨੂੰ ਮਾਨਤਾ ਦੇ ਦਿੱਤੀ ਜਾ ਰਹੀ ਹੈ।

ਜਿਨ੍ਹਾਂ ਲੋਕਾਂ ਦੇ ਕੋਵੈਕਸਿਨ ਟੀਕੇ ਦੀਆਂ ਦੋ ਖੁਰਾਕਾ ਲੱਗੀਆਂ ਹੋਣਗੀਆਂ ਉਹ ਯਾਤਰੀ ਬ੍ਰਿਟੇਨ ਜਾ ਸਕਦੇ ਹਨ। ਬ੍ਰਿਟੇਨ ਜਾਣ ਵਾਲੇ ਜਿਨ੍ਹਾਂ ਲੋਕਾਂ ਨੇ ਭਾਰਤ ਵਿਚ ਬਾਇਓਟੈਕ ਵੱਲੋਂ ਨਿਰਮਿਤ ‘ਕੋਵੈਕਸਿਨ’ ਦੀਆਂ ਦੋਵੇਂ ਖ਼ੁਰਾਕਾਂ ਲਈਆਂ ਹਨ, ਉਨ੍ਹਾਂ ਯਾਤਰੀਆਂ ਨੂੰ ਬ੍ਰਿਟੇਨ ਆਉਣ ਤੋਂ ਬਾਅਦ ਇਕਾਂਤਵਾਸ ਵਿਚ ਨਹੀਂ ਰਹਿਣਾ ਹੋਵੇਗਾ। ਜਿਸ ਤੋਂ ਉਨ੍ਹਾਂ ਯਾਤਰੀਆਂ ਨੂੰ ਛੋਟ ਦਿੱਤੀ ਗਈ ਹੈ।