ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਕਾਰਨ ਬਹੁਤ ਸਾਰੇ ਵੱਖ-ਵੱਖ ਖੇਤਰ ਪ੍ਰ-ਭਾ-ਵ-ਤ ਹੋਏ ਹਨ। ਕਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਹਵਾਈ ਆਵਾਜਾਈ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਤਾਂ ਜੋ ਆਉਣ ਜਾਣ ਵਾਲੇ ਯਾਤਰੀਆਂ ਦੇ ਜ਼ਰੀਏ ਕਰੋਨਾ ਦੇ ਕੇਸਾਂ ਵਿੱਚ ਵਾਧਾ ਨਾ ਹੋ ਸਕੇ। ਹਵਾਈ ਆਵਾਜਾਈ ਬੰਦ ਹੋਣ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਕਰੋਨਾ ਦਾ ਅਸਰ ਸਭ ਤੋਂ ਵਧੇਰੇ ਉਨ੍ਹਾਂ ਵਿਦਿਆਰਥੀਆਂ ਉਪਰ ਵੀ ਪੈ ਰਿਹਾ ਹੈ ਜੋ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਜਾ ਰਹੇ ਹਨ।
ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾਉਂਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਤੇ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਸੀ। ਹੁਣ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਖੁਸ਼ਖ਼ਬਰੀ ਆਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਕਰੋਨਾਵਾਇਰਸ ਦੇ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ।
ਸਰਕਾਰ ਵੱਲੋਂ ਕੁਝ ਨਵੇਂ ਨਿਯਮ ਲਾਗੂ ਕੀਤੇ ਗਏ ਹਨ। ਜਿਸਦੇ ਤਹਿਤ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਅਤੇ ਹੋਰ ਯਾਤਰੀਆਂ ਦਾ ਕਰੋਨਾ ਟੀਕਾਕਰਣ ਕੀਤੇ ਜਾਣ ਤੋਂ ਬਾਅਦ ਵੀ ਦੇਸ਼ ਵਿੱਚ ਆਉਣ ਦੀ ਇਜ਼ਾਜਤ ਦਿੱਤੀ ਗਈ ਹੈ। ਉਹਨਾਂ ਯਾਤਰੀਆਂ ਦੇ ਦੋਨੋ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਉਥੇ ਹੀ ਵਿਦੇਸ਼ਾਂ ਤੋਂ ਕੈਨੇਡਾ ਵਿੱਚ ਆਉਣ ਵਾਲੇ ਯਾਤਰੀਆਂ ਨੂੰ ਜਿੱਥੇ 14 ਦਿਨ ਲਈ ਕੁਆਰੰਟੀਨ ਕੀਤੇ ਜਾਣ ਦੇ ਆਦੇਸ਼ ਸਨ ਉਨ੍ਹਾਂ ਵਿੱਚ ਢਿੱਲ ਦਿੰਦੇ ਹੋਏ ਹੁਣ ਤਿੰਨ ਦਿਨਾਂ ਲਈ ਹੋਟਲ ਵਿਚ ਕੁਆਰੰਟੀਨ ਰਹਿਣ ਦੇ ਆਦੇਸ਼ ਲਾਗੂ ਕੀਤੇ ਗਏ ਹਨ।
ਸਰਕਾਰ ਦੇ ਇਸ ਫੈਸਲੇ ਨਾਲ ਇਮੀਗ੍ਰੇਸ਼ਨ ਇੰਡਸਟਰੀ ਨਾਲ ਜੁੜੇ ਹੋਏ ਲੱਖਾਂ ਲੋਕਾਂ ਨੂੰ ਰਾਹਤ ਮਿਲ ਗਈ ਹੈ। ਬਹੁਤ ਸਾਰੇ ਭਾਰਤੀ ਵਿਦਿਆਰਥੀ ਕੈਨੇਡਾ ਜਾਣ ਲਈ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਹੁਣ ਇਮੀਗ੍ਰੇਸ਼ਨ ਸੈਕਟਰ ਵਿੱਚ ਵੀ ਮੰਦੀ ਦਾ ਦੌਰ ਹਟਣ ਦੇ ਅਸਾਰ ਦਿਖਾਈ ਦੇਣ ਲੱਗੇ ਹਨ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕੈਨੇਡਾ ਵਿੱਚ ਪੜ੍ਹਾਈ ਕਰਨ ਦੇ ਇੱਛੁਕ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Previous Postਆਖਰ ਸਕੂਲਾਂ ਨੂੰ ਏਨੀ ਤਰੀਕ ਤੋਂ ਖੋਲਣ ਦੇ ਬਾਰੇ ਚ ਇਥੇ ਹੋ ਗਿਆ ਇਹ ਵੱਡਾ ਐਲਾਨ
Next Postਹੁਣੇ ਹੁਣੇ ਇੰਡੀਆ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਜਾਣਕਾਰੀ