ਵਿਦੇਸ਼ ਜਾਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ, ਇਸ ਦੇਸ਼ ਨੇ ਵੀਜ਼ਿਆਂ ਬਾਰੇ ਕਰਤਾ ਇਹ ਐਲਾਨ – ਜਨਤਾ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਰੁਜ਼ਗਾਰ ਦੀ ਖਾਤਰ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉੱਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾਣ ਵਾਲੇ ਕਈ ਭਾਰਤੀਆਂ ਨੂੰ ਕਈ ਕੰਪਨੀਆਂ ਦੇ ਵਿੱਚ ਸ਼ੋਸ਼ਣ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਜਿੱਥੇ ਬਹੁਤ ਸਾਰੀਆਂ ਕੰਪਨੀਆਂ ਵੱਲੋਂ ਭਾਰੀ ਲੰਮਾ ਸਮਾਂ ਉਹਨਾਂ ਕਾਮਿਆਂ ਤੋਂ ਕੰਮ ਲਿਆ ਜਾਂਦਾ ਹੈ ਅਤੇ ਤਨਖਾਹ ਦੇਣ ਦੇ ਸਮੇਂ ਉਨ੍ਹਾਂ ਨੂੰ ਇਨਕਾਰ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦਾ ਵੀਜ਼ਾ ਖਤਮ ਕੀਤੇ ਜਾਣ ਦੀਆਂ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਹਨ ਜਿਸਦੇ ਚਲਦੇ ਹੋਏ ਬਹੁਤ ਸਾਰੇ ਭਾਰਤੀਆਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਜਾਂਦੀਆਂ ਹਨ। ਅਜਿਹੇ ਬਹੁਤ ਸਾਰੇ ਮਾਮਲਿਆਂ ਦੇ ਚਲਦੇ ਹੋਏ ਕਈ ਭਾਰਤੀ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦੇ ਹਨ।

ਸਮੇਂ ਸਮੇਂ ਦੇ ਅਨੁਸਾਰ ਵੱਖ ਵੱਖ ਦੇਸ਼ਾਂ ਵਿੱਚ ਵਿਦੇਸ਼ੀ ਕਾਮਿਆਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੀਆਂ ਰਾਹਤਾਂ ਦਿੱਤੀਆਂ ਜਾਂਦੀਆਂ ਹਨ। ਹੁਣ ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਇਸ ਦੇਸ਼ ਵੱਲੋਂ ਵੀਜਾਂ ਬਾਰੇ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੰਯੁਕਤ ਅਰਬ ਅਮੀਰਾਤ ਵੱਲੋਂ ਭਾਰਤੀਆਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਗਈ ਹੈ ਜਿਥੇ ਹੁਣ ਵੀਜ਼ਾ ਨਿਯਮਾਂ ਵਿੱਚ ਕੀਤੀ ਗਈ ਤਬਦੀਲੀ ਦੇ ਨਾਲ ਸੰਯੁਕਤ ਅਰਬ ਅਮੀਰਾਤ ਜਾਣ ਵਾਲੇ ਕਾਮਿਆਂ ਨੂੰ ਰਾਹਤ ਮਿਲ ਜਾਵੇਗੀ।

ਜਿੱਥੇ ਪਹਿਲਾਂ ਵੀ ਇਸ ਦੇਸ਼ ਵੱਲੋਂ ਵਿਦੇਸ਼ੀ ਕਾਮਿਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਵੀਜਾਂ ਸੁਧਾਰ ਦੇ ਕੰਮਾਂ ਵਿੱਚ ਵਾਧਾ ਕੀਤਾ ਗਿਆ ਸੀ। ਉੱਥੇ ਹੀ ਹੁਣ ਫਿਰ ਸੰਯੁਕਤ ਅਰਬ ਅਮੀਰਾਤ ਵੱਲੋਂ ਐਂਟਰੀ ਵੀਜ਼ੇ ਜਾਰੀ ਕੀਤੇ ਜਾਣ ਦੀ ਯੋਜਨਾ ਪੇਸ਼ ਕੀਤੀ ਗਈ ਹੈ। ਜਿਸ ਦੇ ਤਹਿਤ ਸੰਯੁਕਤ ਅਰਬ ਅਮੀਰਾਤ ਵਿਚ ਆ ਕੇ ਕੰਮ ਕਰਨ ਵਾਲੇ ਬਹੁਤ ਸਾਰੇ ਲੋਕਾਂ ਨੂੰ ਆਸਾਨੀ ਮਿਲ ਜਾਵੇਗੀ।

ਜਿੱਥੇ ਹੁਣ ਨਵੀਂ ਯੋਜਨਾ ਦੇ ਅਨੁਸਾਰ ਵਿਜ਼ਟਰ ਦੇ ਤੌਰ ਉਪਰ 30 ਦਿਨ ਲਈ ਇਸ ਦੇਸ਼ ਵਿਚ ਰਹਿ ਸਕਦੇ ਸੀ ਜੋ ਕਿ ਹੁਣ 60 ਦਿਨ ਦਾ ਸਮਾਂ ਕਰ ਦਿੱਤਾ ਗਿਆ ਹੈ। ਲਾਗੂ ਕੀਤੇ ਜਾ ਰਹੇ ਨਵੇਂ ਨਿਯਮਾਂ ਦੇ ਅਨੁਸਾਰ ਬਹੁਤ ਸਾਰੇ ਕਾਰੀਗਰਾਂ ਨੂੰ ਇਸ ਦੇਸ਼ ਵਿੱਚ ਆਉਣ ਦਾ ਮੌਕਾ ਮਿਲੇਗਾ। ਜਿਸ ਨਾਲ ਇਸ ਦੇਸ਼ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਹੁਣ ਵਪਾਰ ਕਰਨ ਦੇ ਚਾਹਵਾਨ ਬਿਨਾ ਮੇਜ਼ਬਾਨ ਦੇ ਵੀਜ਼ੇ ਤੋਂ ਹੀ ਆ ਸਕਣਗੇ।