ਆਈ ਤਾਜ਼ਾ ਵੱਡੀ ਖਬਰ
ਭਾਰਤ ਦੇਸ਼ ਦੇ ਬਹੁਤ ਸਾਰੇ ਲੋਕ ਵਿਦੇਸ਼ਾਂ ਵਿੱਚ ਵਸੇ ਹੋਏ ਹਨ, ਉਨ੍ਹਾਂ ਨੂੰ ਪੰਜਾਬ ਆਉਣ ਤੇ ਜਾਣ ਸਮੇਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਜਿਥੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਪ੍ਰਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਜਾਇਦਾਦ ਨਾਲ ਜੁੜੀਆਂ ਹੋਈਆਂ ਮੁਸ਼ਕਲਾਂ ਦਰਪੇਸ਼ ਆ ਜਾਂਦੀਆਂ ਹਨ। ਉਨ੍ਹਾਂ ਵੱਲੋਂ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਅੱਗੇ ਕਈ ਤਰਾਂ ਦੀਆਂ ਗੁਹਾਰ ਵੀ ਲਗਾਈਆਂ ਜਾ ਚੁੱਕੀਆਂ ਹਨ। ਜਿਸ ਸਦਕਾ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਵਧੇਰੇ ਖੱਜਲ-ਖੁਆਰੀ ਨਾ ਕਰਨੀ ਪਵੇ। ਪ੍ਰਵਾਸੀਆਂ ਦੀ ਇਸ ਮੰਗ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਸਦਕਾ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਸਕੇ।
ਹੁਣ ਵਿਦੇਸ਼ ਜਾਣ ਵਾਲੇ ਪੰਜਾਬੀਆਂ ਲਈ ਇੱਕ ਜ਼ਰੂਰੀ ਖਬਰ ਸਾਹਮਣੇ ਆਈ ਹੈ ਜਿੱਥੇ ਚੰਨੀ ਸਰਕਾਰ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਸੁਵਿਧਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਫਾਇਦਾ ਘਰ ਬੈਠ ਕੇ ਵੀ ਲੈ ਸਕਦੇ ਹਨ। ਹੁਣ ਆਪਣੇ ਘਰ ਦੀ ਵੈਰੀਫਿਕੇਸ਼ਨ ਕਰਵਾਉਣ ਵਾਸਤੇ ਘਰ ਬੈਠ ਕੇ ਹੀ ਇਸ ਸਕੀਮ ਦਾ ਫਾਇਦਾ ਲਿਆ ਜਾ ਸਕਦਾ ਹੈ। ਬਹੁਤ ਸਾਰੇ ਲੋਕਾਂ ਨੂੰ ਵਿਦੇਸ਼ਾਂ ਵਿਚ ਜਾਣ ਵਾਸਤੇ ਸਰਕਾਰ ਤੋਂ ਪੁਲਿਸ ਵੈਰੀਫਿਕੇਸ਼ਨ ਅਤੇ ਆਪਣੀ ਜ਼ਮੀਨ ਜਾਇਦਾਦ ਦੀ ਵੈਰੀਫਿਕੇਸ਼ਨ ਲਈ ਚੰਡੀਗੜ੍ਹ ਤੱਕ ਵੀ ਜਾਣਾ ਪੈਂਦਾ ਸੀ।
ਹੁਣ ਉਹ ਸਾਰਾ ਕੰਮ ਆਨਲਾਈਨ ਹੀ ਕਰਵਾ ਸਕਦੇ ਹਨ। ਜਿਸ ਨਾਲ ਸਬੰਧਤ ਸਰਟੀਫਿਕੇਟ ਵੀ ਉਹ ਆਪਣੇ ਨਜ਼ਦੀਕ ਦੇ ਹੀ ਸਾਂਝ ਕੇਂਦਰ ਤੋਂ ਲੈ ਸਕਣਗੇ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਰਹਿੰਦੇ ਬਹੁਤ ਸਾਰੇ ਪੰਜਾਬੀ ਪਰਿਵਾਰਾਂ ਨੂੰ ਰਾਹਤ ਦੇਣ ਲਈ ਕਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ।
ਇਸ ਤਰ੍ਹਾਂ ਹੀ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਹਵਾਈ ਅੱਡਿਆਂ ਉਪਰ ਪੰਜਾਬੀਆਂ ਨੂੰ ਪਰਤਣ ਸਮੇਂ ਹੋਣ ਵਾਲੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਕ ਕਾਲ ਸੈਂਟਰ ਵੀ ਲਾਗੂ ਕੀਤਾ ਗਿਆ ਹੈ ਜੋ 24 ਘੰਟੇ ਯਾਤਰੀਆਂ ਦੀ ਸਹਾਇਤਾ ਕਰੇਗਾ। ਤੇ ਯਾਤਰੀਆਂ ਨੂੰ ਹਵਾਈ ਅੱਡੇ ਤੇ ਪੇਸ਼ ਆਉਣ ਵਾਲੀ ਸਮੱਸਿਆ ਦੇ ਨਿਪਟਾਰੇ ਲਈ ਜਾਰੀ ਕੀਤੇ ਗਏ ਫੋਨ ਨੰਬਰ ਉੱਪਰ ਫੋਨ ਕਰਕੇ ਕਵਿੱਕ ਰਿਸਪੌਂਸ ਸੈਂਟਰ ਨਾਲ ਰਾਬਤਾ ਕਾਇਮ ਕੀਤਾ ਜਾ ਸਕੇਗਾ।
Previous Postਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ CM ਚੰਨੀ ਨੂੰ ਕੀਤੀ ਇਹ ਅਪੀਲ – ਤਾਜਾ ਵੱਡੀ ਖਬਰ
Next Postਆਸਟ੍ਰੇਲੀਆ ਚ ਕੁਦਰਤ ਨੇ ਮਚਾਤੀ ਭਾਰੀ ਤਬਾਹੀ ਬਚਾਅ ਕਾਰਜ ਜੋਰਾਂ ਤੇ ਜਾਰੀ – ਤਾਜਾ ਵੱਡੀ ਮਾੜੀ ਖਬਰ