ਵਿਦੇਸ਼ ਤੋਂ ਵਾਪਿਸ ਘਰ ਆ ਰਹੇ ਨੌਜਵਾਨ ਨਾਲ ਵਾਪਰ ਗਿਆ ਭਾਣਾ,ਜੋ ਕਦੇ ਸੋਚਿਆ ਵੀ ਨਹੀਂ ਹੋਵੇਗਾ – ਪਰਿਵਾਰ ਤੇ ਟੁਟਿਆ ਦੁਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਰੋਜ਼ੀ ਰੋਟੀ ਦੀ ਖਾਤਰ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ ਤਾਂ ਉਹ ਪਿੱਛੇ ਆਪਣੇ ਪਰਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਪੰਜਾਬ ਵਿੱਚ ਰਹਿੰਦੇ ਜਿਥੇ ਮਾਪਿਆਂ ਵੱਲੋਂ ਆਪਣੇ ਪੁੱਤਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਜਾਂਦੀ ਹੈ ਅਤੇ ਉਸ ਦੀ ਘਰ ਵਾਪਸੀ ਦਾ ਰਸਤਾ ਹਰ ਵਕਤ ਤੱਕਿਆ ਜਾਂਦਾ ਹੈ। ਜਿੱਥੇ ਪੁੱਤਰਾਂ ਦੇ ਘਰ ਪਰਤਣ ਦੀ ਖਬਰ ਮਾਪਿਆਂ ਤੱਕ ਪਹੁੰਚਦੀ ਹੈ ਤਾਂ ਮਾਪਿਆਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਹਿੰਦਾ। ਉਥੇ ਹੀ ਮਾਪਿਆਂ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਦੋਂ ਵਿਦੇਸ਼ ਤੋਂ ਆਉਣ ਵਾਲੇ ਉਨ੍ਹਾਂ ਦੇ ਪੁੱਤਰ ਸਹੀ ਸਲਾਮਤ ਘਰ ਨਹੀਂ ਪਹੁੰਚਦੇ, ਤੇ ਉਨ੍ਹਾਂ ਨਾਲ ਜੁੜੀ ਹੋਈ ਮੰਦਭਾਗੀ ਖਬਰ ਪਹਿਲਾਂ ਪਹੁੰਚ ਜਾਂਦੀ ਹੈ। ਹੁਣ ਵਿਦੇਸ਼ ਤੋਂ ਘਰ ਵਾਪਸ ਆ ਰਹੇ ਨੌਜਵਾਨ ਨਾਲ਼ ਅਜਿਹਾ ਹਾਦਸਾ ਵਾਪਰਿਆ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਅਧੀਨ ਆਉਣ ਵਾਲੇ ਬਲਾਕ ਸ਼ੇਰਪੁਰ ਦੇ ਇੱਕ ਪਿੰਡ ਸਲੇਮਪੁਰ ਵਿੱਚ ਉਸ ਸਮੇਂ ਇਕ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਦੁਬਈ ਤੋਂ ਪੰਜਾਬ ਆਇਆ ਉਨ੍ਹਾਂ ਦਾ ਪੁੱਤਰ ਘਰ ਨਹੀਂ ਪਹੁੰਚਿਆ। ਦੋ ਦਿਨ ਇੰਤਜ਼ਾਰ ਕਰਨ ਤੋਂ ਬਾਅਦ ਜਿਥੇ ਮਾਪਿਆਂ ਵੱਲੋਂ ਆਪਣੇ ਪੁੱਤਰ ਦੀ ਭਾਲ ਵਿਚ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਅਤੇ ਪੁਲੀਸ ਨੂੰ ਸ਼ਿਕਾਇਤ ਕੀਤੀ ਗਈ , ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਚੁੱਕੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਮ੍ਰਿਤਕ ਨੌਜਵਾਨ ਦੇ ਪਿਤਾ ਵੱਲੋਂ ਹੁਣ ਉੱਚ ਅਧਿਕਾਰੀਆਂ ਨੂੰ ਆਪਣੇ ਪੁੱਤਰ ਦੀ ਮੌਤ ਬਾਰੇ ਜਾਂਚ ਕਰਵਾਏ ਜਾਣ ਵਾਸਤੇ ਪੱਤਰ ਜਾਰੀ ਕੀਤਾ ਗਿਆ ਹੈ।

ਉਥੇ ਹੀ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਪੁੱਤਰ ਟੇਕਪ੍ਰੀਤ ਸਿੰਘ ਉਰਫ਼ ਸੰਨੀ 11- 12 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਦੁਬਈ ਤੋਂ ਚੰਡੀਗੜ੍ਹ ਏਅਰਪੋਰਟ ਪਹੁੰਚਿਆ ਸੀ ਅਤੇ ਉਥੋਂ ਆਪਣੇ ਘਰ ਆ ਰਿਹਾ ਸੀ। ਪਰ ਦੋ ਦਿਨ ਘਰ ਨਾ ਆਉਣ ਤੇ ਜਦੋਂ ਮਾਪਿਆਂ ਵੱਲੋਂ ਉਸ ਦੇ ਗੁੰਮ ਹੋਣ ਸਬੰਧੀ ਪੁਲੀਸ ਨੂੰ ਸ਼ਿਕਾਇਤ ਕੀਤੀ ਗਈ ਤਾਂ ਪੁਲਿਸ ਵੱਲੋਂ ਉਸ ਦੇ ਪੁੱਤਰ ਦੀ ਤਸਵੀਰ ਦਿਖਾਈ ਗਈ ਤੇ ਦੱਸਿਆ ਗਿਆ ਕਿ ਉਸ ਦਾ ਐਕਸੀਡੈਂਟ ਹੋ ਗਿਆ ਸੀ ਅਤੇ ਪਰਿਵਾਰ ਬਾਰੇ ਜਾਣਕਾਰੀ ਨਾ ਮਿਲਣ ਤੇ ਦੋ ਦਿਨ ਬਾਅਦ ਪੁਲਿਸ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ, ਜਿਸ ਦੀ ਲਾਸ਼ ਪੁਲਿਸ ਨੂੰ ਟੋਲ ਪਲਾਜ਼ਾ ਲੱਡਾ ਤੋਂ ਪ੍ਰਾਪਤ ਹੋਈ ਸੀ।

ਉਥੇ ਹੀ ਮ੍ਰਿਤਕ ਨੌਜਵਾਨ ਦੇ ਪਿਤਾ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਉਸ ਰਾਤ ਉਹ ਨੌਜਵਾਨ ਲੱਡਾ ਕੋਠੀ ਦੇ ਨਾਲ ਲੱਗਦੇ ਇੱਕ ਪੈਟਰੋਲ ਪੰਪ ਦੇ ਨਜ਼ਦੀਕ ਤੁਰਿਆ ਆਉਂਦਾ ਦਿਖਾਈ ਦਿੰਦਾ ਹੈ। ਜੋ ਸਭ ਸੀਸੀਟੀਵੀ ਕੈਮਰੇ ਵਿੱਚ ਕੈਦ ਹੈ।