ਵਿਦੇਸ਼ ਪਹੁੰਚਣ ਦੇ 5 ਦਿਨਾਂ ਬਾਅਦ ਹੀ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸਾਡੇ ਦੇਸ਼ ਦੇ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦਾ ਸੁਪਨਾ ਵੇਖਦੇ ਹਨ,ਕਈ ਲੋਕ ਮਜਬੂਰੀਵਸ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਦੀ ਨਵੀਂ ਉਡਾਰੀ ਭਰ ਸਕਣ, ਉਥੇ ਹੀ ਬਹੁਤ ਸਾਰੇ ਭਾਰਤੀ ਵਿਦੇਸ਼ਾਂ ਵਿੱਚ ਜਾ ਕੇ ਘਰ ਦੀਆਂ ਖੁਸ਼ੀਆਂ ਨੂੰ ਪੂਰਾ ਕਰਨ ਦਾ ਸੁਪਨਾ ਵੇਖਦੇ ਨੇ, ਉਸ ਸੁਪਨੇ ਨੂੰ ਪੂਰਾ ਕਰਨ ਲਈ ਦਿਨ ਰਾਤ ਮਿਹਨਤ ਕਰਦੇ ਹਨ। ਵਿਦੇਸ਼ਾਂ ਦੇ ਵਿੱਚ ਭਾਰਤੀਆਂ ਨੇ ਜਾ ਕੇ ਆਪਣੀ ਮਿਹਨਤ ਅਤੇ ਲਗਨ ਸਦਕਾ ਵੱਖਰਾ ਮੁਕਾਮ ਹਾਸਲ ਕੀਤਾ ਹੈ।

ਵਿਦੇਸ਼ ਪਹੁੰਚਣ ਦੇ ਪੰਜ ਦਿਨਾਂ ਬਾਅਦ ਹੀ ਮੁੰਡੇ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜਗਦੀਪ ਸਿੰਘ ਬੀਤੀ 9 ਮਾਰਚ ਨੂੰ ਆਪਣੇ ਘਰ ਦੀ ਮਾਲੀ ਹਾਲਤ ਨੂੰ ਸੁਧਾਰਨ ਵਾਸਤੇ ਮਿਹਨਤ ਮਜ਼ਦੂਰੀ ਕਰਨ ਲਈ ਦੁਬਈ ਪਹੁੰਚਿਆਂ ਅਤੇ 14 ਮਾਰਚ ਨੂੰ ਉਸਨੇ ਕਿਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਉਸ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ। ਇਹ 22 ਸਾਲਾ ਮ੍ਰਿਤਕ ਨੌਜਵਾਨ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਧਰਮਕੋਟ ਪਿੰਡ ਦਾ ਰਹਿਣ ਵਾਲਾ ਸੀ।

ਜਿਸ ਦੀ ਮ੍ਰਿਤਕ ਦੇਹ ਲੈਣ ਵਾਸਤੇ ਪਰਿਵਾਰਕ ਮੈਂਬਰਾਂ ਵੱਲੋਂ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾਕਟਰ ਐੱਸ ਪੀ ਸਿੰਘ ਓਬਰਾਏ ਨਾਲ ਰਾਬਤਾ ਕਾਇਮ ਕੀਤਾ ਗਿਆ। ਤਾਂ ਜੋ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾ ਸਕੇ। ਇਸ ਗਲ ਦੀ ਪੁਸ਼ਟੀ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਏਅਰਪੋਰਟ ਤੇ ਮ੍ਰਿਤਕ ਸਰੀਰ ਨੂੰ ਲੈਣ ਪਹੁੰਚੇ ਸਰਬਤ ਦਾ ਭਲਾ ਚੈਰੀਟੇਬਲ ਟ੍ਰਸਟ ਦੇ ਬਾਨੀ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ 227 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਵੀ ਭਾਰਤ ਭੇਜਣ ਦਾ ਸਾਰਾ ਖਰਚਾ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ। ਸਭ ਦੇ ਸਹਿਯੋਗ ਸਦਕਾ ਹੀ ਜਗਦੀਪ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਉਸਦੇ ਅੰਤਮ ਦਰਸ਼ਨ ਕਰਨੇ ਨਸੀਬ ਹੋਏ ਹਨ। ਉਨ੍ਹਾਂ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੀ ਜਾਂਚ ਪੜਤਾਲ਼ ਕਰਨ ਤੋਂ ਬਾਅਦ ਹੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ।