ਵਿਦੇਸ਼ ਜਾਣ ਵਾਲਿਆਂ ਲਈ ਵੀਜ਼ਿਆਂ ਨੂੰ ਲੈ ਕੇ ਆਈ ਇਹ ਵੱਡੀ ਚੰਗੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਸਾਰੇ ਦੇਸ਼ਾਂ ਵਿੱਚ ਬਹੁਤ ਸਾਰੀਆਂ ਹਵਾਈ ਸੇਵਾਵਾਂ ਪ੍ਰਭਾਵਿਤ ਹੋਈਆ ਸਨ ਅਤੇ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ ਦੂਸਰੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਰੋਕ ਲਗਾ ਦਿੱਤੀ ਗਈ ਸੀ। ਜਿੱਥੇ ਕੁਝ ਖਾਸ ਸਮਝੌਤਿਆਂ ਦੇ ਤਹਿਤ ਹੀ ਉਡਾਨਾਂ ਨੂੰ ਜਾਰੀ ਰੱਖਿਆ ਗਿਆ ਸੀ। ਜਿੱਥੇ ਵੀਜ਼ਾ ਪਾਬੰਦੀਆਂ ਵੀ ਲਾਗੂ ਰਹੀਆਂ ਸੀ ਅਤੇ ਬਹੁਤ ਸਾਰੇ ਲੋਕਾਂ ਨੂੰ ਵਿਦੇਸ਼ਾਂ ਵਿੱਚ ਜਾਣ ਲਈ ਭਾਰੀ ਲੰਮੇ ਸਮੇਂ ਤਕ ਇੰਤਜ਼ਾਰ ਕਰਨਾ ਪਿਆ। ਉੱਥੇ ਹੀ ਸਾਰੇ ਦੇਸ਼ਾਂ ਵੱਲੋਂ ਕ੍ਰੋਨਾ ਹਦਾਇਤਾਂ ਦੀ ਪਾਲਣਾ ਕੀਤੀ ਗਈ ਅਤੇ ਟੀਕਾਕਰਨ ਮੁਹਿੰਮ ਤੋਂ ਬਾਅਦ ਜਿੱਥੇ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਮੁੜ ਜਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।

ਹੁਣ ਵਿਦੇਸ਼ ਜਾਣ ਵਾਲਿਆਂ ਲਈ ਵੀਜ਼ਿਆਂ ਨੂੰ ਲੈ ਕੇ ਇਹ ਵਡੀ ਚੰਗੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਰੋਨਾ ਦੇ ਦੌਰ ਵਿੱਚ ਵੀਜਾ ਕੇਂਦਰਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਅਤੇ ਲੋਕਾਂ ਨੂੰ ਦੋ ਸਾਲ ਦੇ ਦੌਰਾਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਵੀਜ਼ਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋਈਆਂ ਸਨ । ਉੱਥੇ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਜਲੰਧਰ ਦੇ ਵਿੱਚ ਹੀ ਨਹੀਂ ਬਲਕਿ ਪੂਰੇ ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ ਹੈ, ਜਿੱਥੇ ਹੁਣ ਜਲੰਧਰ ਦੇ ਵਿਚ ਯੂਰਪੀਅਨ ਦੇਸ਼ਾਂ ਦੇ ਵੀਜ਼ੇ ਅਪਲਾਈ ਕਰਨ ਵਾਸਤੇ ਕੇਂਦਰ ਨੂੰ ਖੋਲ ਦਿੱਤਾ ਗਿਆ ਹੈ।

ਕਰੋਨਾ ਤੋਂ ਬਾਅਦ ਜਿੱਥੇ ਵੀਜ਼ਾ ਕੇਂਦਰਾਂ ਦੇ ਵਿੱਚ ਕੈਨੇਡਾ, ਅਮਰੀਕਾ ਅਤੇ ਯੂ ਕੇ ਨੇ ਹੀ ਆਪਣੇ ਬਿਨੇਕਰ ਕੇਂਦਰਾਂ ਨੂੰ ਖੋਲ੍ਹ ਦਿੱਤਾ ਗਿਆ ਸੀ, ਉੱਥੇ ਹੀ ਹੁਣ ਕੋਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਯੂਰਪ ਵੱਲੋਂ ਵੀ ਆਪਣੇ ਬਿਨੇਕਾਰ ਕੇਂਦਰ ਖੋਲ੍ਹੇ ਜਾ ਰਹੇ ਹਨ ਜਿਸ ਵਿੱਚ ਨੀਦਰਲੈਂਡ ਵੱਲੋਂ ਪਹਿਲਾਂ ਸ਼ੁਰੂਆਤ ਕਰ ਦਿੱਤੀ ਗਈ ਹੈ, ਇੱਥੇ ਦੋ ਦਿਨ ਲਈ ਹਫਤੇ ਵਿੱਚ ਸੋਮਵਾਰ ਅਤੇ ਬੁੱਧਵਾਰ ਨੂੰ ਦੋ ਦਿਨ ਸੇਵਾਵਾਂ ਦਿੱਤੀਆਂ ਜਾਣਗੀਆਂ, ਉਥੇ ਹੀ ਹੁਣ ਯੂਰਪੀਅਨ ਵੀਜ਼ਾ ਲੈਣ ਲਈ ਲੋਕਾਂ ਨੂੰ ਪੰਜਾਬ ਤੋਂ ਬਾਹਰ ਦਿੱਲੀ ਨਹੀਂ ਜਾਣਾ ਪਵੇਗਾ।

ਇਨ੍ਹਾਂ ਕੇਂਦਰਾਂ ਦੇ ਖੁੱਲ੍ਹਣ ਨਾਲ ਹੁਣ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਹਜ਼ਾਰਾਂ ਹੀ ਲੋਕ ਪੰਜਾਬ ਭਰ ਤੋਂ ਯੂਰਪੀਅਨ ਦੇਸ਼ਾਂ ਵਿੱਚ ਜਾਣ ਵਾਸਤੇ ਵੀਜ਼ੇ ਲਈ ਅਪਲਾਈ ਕਰਦੇ ਹਨ।