ਵੈਸ਼ਨੋ ਦੇਵੀ ਮੰਦਰ ਚ ਭਗਦੜ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਹੁਣ ਲੈ ਲਿਆ ਗਿਆ ਇਹ ਵੱਡਾ ਫੈਸਲਾ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿੱਚ ਬੀਤੇ 2 ਸਾਲਾਂ ਤੋਂ ਜਿੱਥੇ ਕਰੋਨਾ ਕਾਰਨ ਹਾਹਾਕਾਰ ਮਚੀ ਹੋਈ ਹੈ ਅਤੇ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਦੁਨੀਆਂ ਵੱਲੋਂ ਜਥੇ ਇਸ ਕਰੋਨਾ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਇਸ ਦੇ ਨਵੇਂ ਵਾਇਰਸ ਦੇ ਕਾਰਨ ਮੁੜ ਤੋਂ ਖਤਰਾ ਪੈਦਾ ਹੋ ਗਿਆ ਹੈ। ਇਸ ਤੋਂ ਇਲਾਵਾ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਅਤੇ ਅਚਾਨਕ ਵਾਪਰਨ ਵਾਲੇ ਹਾਦਸੇ ਕਾਰਨ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ ਅਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਦੇਸ਼ ਅੰਦਰ ਕਈ ਵਾਰ ਧਾਰਮਿਕ ਸਥਾਨਾਂ ਉਪਰ ਵੀ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਹੁਣ ਵੈਸ਼ਨੋ ਦੇਵੀ ਮੰਦਰ ਵਿਚ ਭਗਦੜ ਮਚਣ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਇਹ ਵੱਡਾ ਫੈਸਲਾ ਲਿਆ ਗਿਆ ਹੈ।

ਬੀਤੇ ਦਿਨੀਂ ਜਿੱਥੇ ਮਾਤਾ ਵੈਸ਼ਣੋ ਦੇਵੀ ਦੇ ਮੰਦਰ ਵਿੱਚ ਭਜਦੜ ਮੱਚ ਗਈ ਸੀ ਅਤੇ ਇਸ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਮਾਤਾ ਵੈਸ਼ਣੋ ਦੇਵੀ ਦੇ ਮੰਦਰ ਵਿੱਚ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਅਧਿਕਾਰੀਆਂ ਵੱਲੋਂ ਕਦਮ ਚੁੱਕੇ ਜਾਣ ਲਈ ਅਤੇ ਵਧ ਰਹੀ ਭੀੜ ਨੂੰ ਰੋਕਣ ਲਈ ਵੱਡਾ ਫ਼ੈਸਲਾ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਵੀ ਸ਼ਰਧਾਲੂਆਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਯਾਤਰਾ ਲਈ ਜਥੇ ਆਨਲਾਈਨ ਬੁਕਿੰਗ ਕੀਤੀ ਜਾਵੇਗੀ।

ਇਹ ਬੋਰਡ ਵੱਲੋਂ ਭੀੜ ਨੂੰ ਰੋਕਣ ਵਾਸਤੇ ਸੁਰੱਖਿਆ ਮੁਲਾਜ਼ਮਾਂ ਦੀ ਪੂਰੀ ਤਿਆਰੀ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਪ੍ਰਬੰਧ ਵੀ ਪਹਿਲਾਂ ਦੇ ਮੁਕਾਬਲੇ ਵਧੇਰੇ ਸਖ਼ਤ ਕੀਤੇ ਗਏ ਹਨ। ਐਤਵਾਰ ਨੂੰ ਮਾਤਾ ਵੈਸ਼ਣੋ ਦੇਵੀ ਸ਼੍ਰਾਈਨ ਬੋਰਡ ਦੇ ਪ੍ਰਬੰਧਕੀ ਕਮੇਟੀ ਦੀ ਪ੍ਰਧਾਨਗੀ ਵਿੱਚ ਕੀਤਾ ਗਿਆ ਹੈ।

ਸਾਇਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਰਮੇਸ਼ ਕੁਮਾਰ ਅਤੇ ਹੋਰ ਬਹੁਤ ਸਾਰੇ ਸੀਨੀਅਰ ਅਧਿਕਾਰੀਆਂ ਵੱਲੋਂ ਰਾਜ ਭਵਨ ਵਿੱਚ ਹੋਈ ਮੀਟਿੰਗ ਵਿੱਚ ਸ਼ਿਰਕਤ ਕੀਤੀ ਗਈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੈਸਲਾ ਕੀਤਾ।ਜਿੱਥੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਵੱਲੋਂ ਇਕ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਵੱਲੋਂ ਘਟਨਾ ਸਥਾਨ ਤੇ ਜਾ ਕੇ ਦੌਰਾ ਕੀਤਾ ਗਿਆ ਹੈ। ਉਥੇ ਹੀ ਇਸ ਘਟਨਾ ਨਾਲ ਜੁੜੇ ਹੋਏ ਸਬੂਤ ਇਕੱਠਾ ਕਰਨ ਵਾਸਤੇ ਲੋਕਾਂ ਨੂੰ ਵੀ ਉਸ ਘਟਨਾ ਨਾਲ ਜੁੜੀਆਂ ਹੋਈਆਂ ਵੀਡਿਓ ਸਾਂਝੇ ਕਰਨ ਦੀ ਅਪੀਲ ਕੀਤੀ ਗਈ।