ਵੋਟਾਂ ਚ ਖੜਨ ਬਾਰੇ ਨਵਜੋਤ ਸਿੱਧੂ ਨੇ ਕਰਤਾ ਐਲਾਨ – ਦਿੱਤਾ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਸਿਆਸੀ ਮਾਹੌਲ ਨੂੰ ਦੇਖਦੇ ਹੋਏ ਸਾਰੀਆਂ ਪਾਰਟੀਆਂ ਤੇ ਨਜ਼ਰ ਮਾਰੀ ਜਾਵੇ ਤਾਂ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮ-ਜ਼-ਬੂ-ਤੀ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਕਾਂਗਰਸ ਹਾਈਕਮਾਨ ਵੱਲੋਂ ਵੀ ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ ਉਥੇ ਹੀ ਆਪਣੇ ਰੁੱਸੇ ਵਿਧਾਇਕਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਅਗਲੀਆਂ ਹੋਣ ਵਾਲੀਆਂ ਚੋਣਾਂ ਨੂੰ ਲੜਿਆ ਜਾ ਸਕੇ। ਉੱਥੇ ਹੀ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਮ ਹੀ ਸਾਹਮਣੇ ਆ ਰਹੀਆਂ ਹਨ।

ਨਵਜੋਤ ਸਿੰਘ ਸਿੱਧੂ ਵੱਲੋਂ ਜਿੱਥੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ ਉਥੇ ਹੀ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਵੱਲੋ ਕੁਝ ਏਜੰਡਿਆਂ ਨੂੰ ਲੈ ਕੇ ਨਰਾਜ਼ਗੀ ਵੀ ਜ਼ਾ-ਹਿ-ਰ ਕੀਤੀ ਜਾ ਰਹੀ ਹੈ। ਹੁਣ ਚੋਣਾਂ ਨੂੰ ਲੈ ਕੇ ਨਵਜੋਤ ਸਿੱਧੂ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਬੀਤੇ ਕੁੱਝ ਸਮੇਂ ਤੋਂ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਦੇ ਵਿਚਕਾਰ ਚੱਲੀ ਆ ਰਹੀ ਨਰਾਜ਼ਗੀ ਦੂਰ ਹੋ ਗਈ ਹੈ। ਉਥੇ ਹੀ ਏਜੰਡਿਆਂ ਦੇ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਜਿਸ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਹੈ ਕਿ ਜਲਦੀ ਹੀ ਪੰਜਾਬ ਵਿਚ ਵਿਕਾਸ ਹੋਵੇਗਾ। ਉੱਥੇ ਹੀ ਉਨ੍ਹਾਂ ਭਰੋਸਾ ਦਿਵਾਇਆ ਹੈ ਕਿ 2022 ਵਿਚ ਵੀ ਕਾਂਗਰਸ ਦੀ ਸਰਕਾਰ ਸੱਤਾ ਵਿਚ ਆਵੇਗੀ। ਉਥੇ ਹੀ ਉਨ੍ਹਾਂ ਆਪਣੇ ਚੋਣ ਖੇਤਰ ਦਾ ਐਲਾਨ ਵੀ ਕੀਤਾ ਹੈ ਕਿ ਉਨ੍ਹਾਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਤੋਂ ਹੀ ਚੋਣ ਲੜੀ ਜਾਵੇਗੀ। ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਉਨ੍ਹਾਂ ਤੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਵੱਲੋਂ ਗੱਲ ਨੂੰ ਗੋਲ ਮੋਲ ਕਰਕੇ ਜਵਾਬ ਦਿੱਤਾ ਗਿਆ ਹੈ।

ਜਿੱਥੇ ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਦੇ ਚਿਹਰੇ ਬਾਰੇ ਹਾਈਕਮਾਨ ਵੱਲੋਂ ਹੀ ਫੈਸਲਾ ਲਿਆ ਜਾਵੇਗਾ। ਉਥੇ ਹੀ ਉਨ੍ਹਾਂ ਕਿਹਾ ਹੈ ਕਿ ਜਿੱਥੇ ਪੰਜਾਬ ਸਿਰ ਪਹਿਲਾਂ ਕੈਪਟਨ ਦੀ ਸਰਕਾਰ ਬਣਨ ਸਮੇਂ 30 ਹਜ਼ਾਰ ਕਰੋੜ ਦਾ ਕਰਜ਼ਾ ਸੀ, ਜੋ ਹੁਣ ਵਧ ਕੇ 3 ਲੱਖ ਕਰੋੜ ਦਾ ਹੋ ਚੁੱਕਾ ਹੈ। ਉਥੇ ਹੀ ਉਨ੍ਹਾਂ ਦੇ 13 ਏਜੰਡਿਆਂ ਉੱਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਸਦਕਾ ਮੇਰੇ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਦੇ ਨਤੀਜੇ ਸਾਹਮਣੇ ਆਉਣਗੇ।