ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿਥੇ ਫਰਵਰੀ 2022 ਵਿਚ ਪੰਜ ਸੂਬਿਆਂ ਵਿਚ ਚੋਣਾਂ ਹੋਈਆਂ ਹਨ। ਉਥੇ ਕਈ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਬਣੀ ਹੈ। ਪੰਜਾਬ ਵਿੱਚ ਇੱਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਤੇ ਕਬਜ਼ਾ ਕੀਤਾ ਗਿਆ ਹੈ ਉਥੇ ਬਾਕੀ ਸੂਬਿਆਂ ਵਿੱਚ ਵੀ ਕਾਂਗਰਸ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਫਰਵਰੀ 2022 ਵਿਚ ਇਹਨਾਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਪੰਜ ਸੂਬਿਆਂ ਵਿੱਚ ਜਿੱਤ ਹਾਸਲ ਕਰਨ ਵਾਲੀਆਂ ਪਾਰਟੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਜ਼ਸ਼ਨ ਮਨਾਏ ਗਏ ਹਨ, ਉਥੇ ਕਈ ਤਰ੍ਹਾਂ ਦੇ ਸਮਾਗਮ ਵੀ ਕਰਵਾਏ ਗਏ। ਪਰ ਕਈ ਜਗ੍ਹਾ ਤੇ ਇਨ੍ਹਾਂ ਚੋਣਾਂ ਦੇ ਚੱਲਦੇ ਹੋਏ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ ਜਿੱਥੇ ਕਈ ਜਗ੍ਹਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ।
ਹੁਣ ਵੋਟਾਂ ਚ ਹੋਈ ਜਿੱਤ ਦੇ ਜਸ਼ਨ ਮਨਾਉਂਦੇ ਹੋਏ ਇਸ ਨੌਜਵਾਨ ਦੀ ਮੌਤ ਹੋਈ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿਥੇ ਭਾਰਤੀ ਜਨਤਾ ਪਾਰਟੀ ਵੱਲੋਂ ਇੱਕ ਵਾਰ ਫਿਰ ਤੋਂ ਜਿੱਤ ਦਰਜ ਕੀਤੀ ਗਈ ਸੀ। ਉਥੇ ਹੀ ਭਾਜਪਾ ਸਮਰਥਕਾਂ ਵੱਲੋਂ ਇਸ ਜਿੱਤ ਦੇ ਜਸ਼ਨ ਵੀ ਮਨਾਏ ਗਏ। ਪਰ ਜਿਲ੍ਹੇ ਕੁਸ਼ੀਨਗਰ ਵਿੱਚ ਇੱਕ ਮੁਸਲਿਮ ਨੌਜਵਾਨ ਬਾਬਰ ਅਲੀ ਪੱਚੀ ਸਾਲਾਂ ਨੂੰ ਇਹ ਜਸ਼ਨ ਮਹਿੰਗੇ ਪਏ ਹਨ, ਜਿੱਥੇ ਉਸ ਦੇ ਕੁਝ ਗੁਆਂਢੀਆਂ ਵੱਲੋਂ ਇਨ੍ਹਾਂ ਜਸ਼ਨਾਂ ਦੇ ਕਾਰਨ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।
ਕਿਉਂਕਿ ਉਸ ਵੱਲੋਂ ਭਾਜਪਾ ਪ੍ਰਤੀ ਕੀਤੇ ਗਏ ਚੋਣ ਪ੍ਰਚਾਰ ਅਤੇ ਜਸ਼ਨ ਮਨਾਉਣ ਲਈ ਕੀਤੀ ਗਈ ਪਾਰਟੀ ਵਿਚ ਹਿੱਸਾ ਲਿਆ ਗਿਆ ਸੀ। ਜਿਨ੍ਹਾਂ ਵੱਲੋਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ ਅਤੇ ਹਸਪਤਾਲ ਵਿਚ ਜੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੀੜਤ ਪਰਿਵਾਰ ਵੱਲੋਂ ਜਿੱਥੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਦੋਸ਼ੀਆਂ ਖ਼ਿਲਾਫ਼ ਬਣਦੀ ਹੋਈ ਕਾਰਵਾਈ ਕੀਤੇ ਜਾਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਉਥੇ ਵੀ ਭਾਜਪਾ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਪੀ ਐਨ ਪਾਠਕ ਵੱਲੋਂ ਵੀ ਪੀੜਤ ਪਰਵਾਰ ਕੋਲ ਪਹੁੰਚ ਕੇ ਹਮਦਰਦੀ ਜਾਹਿਰ ਕੀਤੀ ਗਈ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਜਿਸ ਪਿੱਛੋਂ ਬਾਬਰ ਅਲੀ ਨੂੰ ਦਫਨਾਇਆ ਗਿਆ ਹੈ। ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਦੋ ਦੀ ਭਾਲ ਕੀਤੀ ਜਾ ਰਹੀ ਹੈ।
Previous Postਪੰਜਾਬ ਚ ਵਾਪਰਿਆ ਕਹਿਰ – ਧੀ ਨੇ ਆਪਣੀ ਮਾਂ ਨੂੰ ਦਿੱਤੀ ਮੌਤ ਅਤੇ ਫਿਰ ਕਰਤਾ ਦਿਖਾਵੇ ਲਈ ਅਜਿਹਾ ਕੰਮ
Next Postਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਸਾਧਿਆ ਭਗਵੰਤ ਮਾਨ ਸਰਕਾਰ ਤੇ ਨਿਸ਼ਾਨਾ ਕਹੀ ਇਹ ਵੱਡੀ ਗਲ੍ਹ