ਵੋਟਾਂ ਪੈਣ ਤੋਂ ਬਾਅਦ ਕਾਂਗਰਸ ਨੇ ਕਰਤੀ ਇਹਨਾਂ ਤੇ ਸਖਤ ਕਾਰਵਾਈ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋ ਚੁੱਕੀਆਂ ਹਨ ਅਤੇ ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਅਜੇ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਇਨ੍ਹਾਂ ਚੋਣਾਂ ਨੂੰ ਲੈ ਕੇ ਵੱਖ ਵੱਖ ਸਿਆਸੀ ਸਮੀਕਰਨ ਬਦਲਦੇ ਰਹੇ ਹਨ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਦੇ ਖ਼ਿਲਾਫ਼ ਬਗਾਵਤ ਵੀ ਸ਼ੁਰੂ ਕੀਤੀ ਗਈ ਸੀ ਕਿਉਂਕਿ ਕਈ ਜਗ੍ਹਾ ਤੋਂ ਕੁਝ ਵਿਧਾਇਕਾਂ ਨੂੰ ਸੀਟ ਨਾ ਮਿਲਣ ਦੇ ਚਲਦੇ ਹੋਏ ਉਨ੍ਹਾਂ ਵੱਲੋਂ ਆਪਣੀ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ ਅਤੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆਈਆਂ, ਇਸ ਵਿਰੋਧ ਦੇ ਚਲਦੇ ਹੋਏ ਕਈ ਪਾਰਟੀਆਂ ਨੂੰ ਭਾਰੀ ਝਟਕੇ ਵੀ ਲੱਗ ਰਹੇ ਹਨ।

ਇਸ ਵਾਰ ਕਈ ਸੀਟਾਂ ਤੋਂ ਵਿਧਾਨ ਸਭਾ ਚੋਣਾਂ ਉਪਰ ਲੋਕਾਂ ਦੀ ਪੂਰੀ ਨਜ਼ਰ ਰਹੀ ਹੈ। ਹੁਣ ਵੋਟਾਂ ਪੈਣ ਤੋਂ ਬਾਅਦ ਕਾਂਗਰਸ ਵੱਲੋਂ ਇਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੋਈਆਂ ਇਹ ਵਿਧਾਨ ਸਭਾ ਚੋਣਾਂ ਦੇ ਵਿਚ ਅੰਮ੍ਰਿਤਸਰ ਪੂਰਬੀ ਖੇਤਰ ਸਭਾ ਸੀਟ ਤੋਂ ਕਾਂਗਰਸ ਪਾਰਟੀ ਵੱਲੋਂ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਚੋਣ ਮੈਦਾਨ ਵਿਚ ਸਨ। ਉਥੇ ਹੀ ਦੋਹਾਂ ਦੀ ਟੱਕਰ ਨੂੰ ਲੈ ਕੇ ਕਈ ਤਰਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਜਿੱਥੇ ਕਈ ਕਾਰਨਾਂ ਦੇ ਚਲਦੇ ਹੋਏ ਨਵਜੋਤ ਸਿੰਘ ਸਿੱਧੂ ਆਪਣੇ ਕਈ ਕੌਂਸਲਰ ਨਾਲ਼ ਖ਼ਫ਼ਾ ਨਜ਼ਰ ਆਏ ਹਨ ਉੱਥੇ ਹੀ ਬਹੁਤ ਸਾਰੇ ਕੌਂਸਲਰਾਂ ਵੱਲੋਂ ਵੀ ਪਾਰਟੀ ਦੇ ਖਿਲਾਫ ਜਾ ਕੇ ਬਗ਼ਾਵਤ ਕੀਤੀ ਗਈ ਹੈ। ਹੁਣ ਇਸ ਸਭ ਨੂੰ ਮੱਦੇਨਜ਼ਰ ਰੱਖਦੇ ਹੋਏ ਨਵਜੋਤ ਸਿੰਘ ਸਿੱਧੂ ਵੱਲੋਂ ਪੰਜ ਕੌਂਸਲਰਾਂ ਨੂੰ ਆਪਣੀ ਪਾਰਟੀ ਵਿੱਚੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਜਿੱਥੇ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ ਵੱਲੋਂ ਕੁਝ ਕੌਂਸਲਰਾਂ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਸੀ ਉਥੇ ਹੀ ਹੁਣ ਫਿਰ ਤੋਂ ਉਨ੍ਹਾਂ ਵੱਲੋਂ ਵਾਰਡ ਨੰਬਰ 18 ਤੋਂ ਸੰਦੀਪ ਕੁਮਾਰ, ਵਾਰਡ ਨੰਬਰ 24 ਤੋ ਰਜਿੰਦਰ ਸੈਣੀ, ਵਾਰਡ ਨੰਬਰ 32 ਤੋਂ ਰਾਜੇਸ਼ ਮਦਾਨ, ਵਾਰਡ ਨੰਬਰ 47 ਤੋਂ ਲਾਡੋ ਪਹਿਲਵਾਨ, ਵਾਰਡ ਨੰਬਰ 47 ਤੋਂ ਜਤਿੰਦਰ ਸੋਨੀਆ ਦੇ ਨਾਮ ਸ਼ਾਮਲ ਹਨ ਜਿਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਕਾਰਨ ਦੱਸਦੇ ਹੋਏ ਪੰਜ ਕੌਂਸਲਰਾਂ ਨੂੰ 6 ਸਾਲ ਲਈ ਪਾਰਟੀ ਤੋਂ ਬਰਖ਼ਾਸਤ ਕੀਤੇ ਜਾਣ ਵਾਸਤੇ ਚਿੱਠੀ ਜਾਰੀ ਕਰ ਦਿੱਤੀ ਗਈ ਹੈ,ਤੇ ਇਸ ਉਪਰ ਅਜੇ ਤੱਕ ਦਸਤਖ਼ਤ ਨਹੀਂ ਕੀਤੇ।