ਵੱਡੀ ਮਾੜੀ ਖਬਰ : ਇਸ ਦੇਸ਼ ਚ ਇੰਡੀਆ ਤੋਂ 21 ਜੂਨ ਤੱਕ ਨਹੀਂ ਜਾਣਗੀਆਂ ਇੰਟਰਨੈਸ਼ਨਲ ਫਲਾਈਟਾਂ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਜਿਥੇ ਚੀਨ ਤੋਂ ਸ਼ੁਰੂ ਹੋਈ ਸੀ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਨੇ ਭਿਆਨਕ ਰੂਪ ਅਖਤਿਆਰ ਕਰ ਲਿਆ ਹੈ। ਜਿੱਥੇ ਸਭ ਤੋਂ ਵੱਧ ਇਸ ਕਰੋਨਾ ਦੀ ਮਾਰ ਹੇਠ ਸ਼ਕਤੀਸ਼ਾਲੀ ਦੇਸ਼ ਅਮਰੀਕਾ ਆਇਆ ਹੈ। ਉਥੇ ਹੀ ਭਾਰਤ ਦੇ ਵਿੱਚ ਵੀ ਇਹ ਕਰੋਨਾ ਦੀ ਦੂਜੀ ਲਹਿਰ ਬਹੁਤ ਹੀ ਜਿਆਦਾ ਮਾਰੂ ਅਸਰ ਕਰ ਰਹੀ ਹੈ। ਭਾਰਤ ਵਿੱਚ ਲਗਾਤਾਰ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਅਣਮਿੱਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਜਿਸ ਨਾਲ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਇਸ ਦੇਸ਼ ਵਿੱਚ ਇੰਡੀਆ ਤੋਂ 21 ਜੂਨ ਤੱਕ ਲਈ ਨਹੀਂ ਜਾਣਗੀਆਂ ਇੰਟਰਨੈਸ਼ਨਲ ਫਲਾਈਟਸ। ਕੈਨੇਡਾ ਤੇ ਬਹੁਤ ਸਾਰੇ ਸੂਬਿਆਂ ਵਿਚ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ ਜਿਸ ਨੂੰ ਦੇਖਦੇ ਹੋਏ ਕੈਨੇਡਾ ਸਰਕਾਰ ਵੱਲੋਂ ਬਹੁਤ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਕੈਨੇਡਾ ਸਰਕਾਰ ਵੱਲੋਂ ਜਿੱਥੇ ਅਮਰੀਕਾ ਦੇ ਬਾਰਡਰ ਉਪਰ ਵੀ ਲਗਾਈਆਂ ਗਈਆਂ ਪਾਬੰਦੀਆਂ ਨੂੰ ਇੱਕ ਮਹੀਨੇ ਲਈ ਵਧਾ ਦਿੱਤਾ ਗਿਆ ਹੈ ਜੋ ਕਿ ਹੁਣ 21 ਜੂਨ ਤੱਕ ਜਾਰੀ ਰਹਿਣਗੀਆਂ। ਜਿੱਥੇ ਕੋਈ ਵੀ ਗੈਰ-ਜ਼ਰੂਰੀ ਯਾਤਰਾ ਵਾਲੇ ਲੋਕ ਕੈਨੇਡਾ ਵਿੱਚ ਨਹੀਂ ਆ ਸਕਦੇ ਏਥੇ ਹੀ ਮੈਡੀਕਲ ਅਤੇ ਟਰਾਂਸਪੋਰਟ ਵਾਲਿਆਂ ਨੂੰ ਛੋਟ ਦਿੱਤੀ ਗਈ ਹੈ।

ਭਾਰਤ ਵਿੱਚ ਵੀ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਕੈਨੇਡਾ ਸਰਕਾਰ ਵੱਲੋਂ ਭਾਰਤ ਅਤੇ ਪਾਕਿਸਤਾਨ ਤੋਂ ਕੈਨੇਡਾ ਆਉਣ ਵਾਲੀਆਂ ਉਡਾਨਾਂ ਉਪਰ ਰੋਕ 21 ਜੂਨ ਤੱਕ ਲਗਾਈ ਗਈ ਹੈ। ਕਰੋਨਾ ਦੇ ਨਵੇਂ ਵੇਰੀਐਂਟ ਤੋਂ ਬਚਾਅ ਲਈ ਹੀ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਯਾਤਰੀਆਂ ਤੇ ਰੋਕ ਵਧਾ ਦਿਤਾ ਹੈ। ਇਸ ਬਾਰੇ ਕੈਨੇਡਾ ਦੇ ਫੈਡਰਲ ਵਿਭਾਗ ਨੇ ਜਾਰੀ ਕੀਤੇ ਗਏ ਨੋਟਿਸ ਵਿਚ ਕਿਹਾ ਹੈ ਕਿ ਇਨ੍ਹਾਂ ਦੋਹਾਂ ਦੇਸ਼ਾਂ ਤੋਂ ਨਿਰਧਾਰਤ ਯਾਤਰੀ ਜਹਾਜ਼ਾਂ ਨਾਲ ਹੀ ਨਿੱਜੀ ਅਤੇ ਚਾਰਟਰਡ ਜਹਾਜ਼ ਤੇ ਵੀ ਰੋਕ ਲਾਗੂ ਰਹੇਗੀ।

ਉਥੇ ਹੀ ਕਾਰਗੋ ਜਹਾਜ਼ਾਂ ਨੂੰ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਤਕਨੀਕੀ ਕਾਰਨਾਂ ਕਾਰਨ ਭਾਰਤ ਜਾਂ ਪਾਕਿਸਤਾਨ ਵਿੱਚ ਰੁਕਣ ਵਾਲੇ ਜਹਾਜ਼ ਉਪਰ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਹੀ ਕੈਨੇਡਾ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।