ਵੱਡੀ ਹਾਰ ਹੋਣ ਤੋਂ ਬਾਅਦ ਹੁਣ ਸੁਖਬੀਰ ਬਾਦਲ ਲਈ ਆ ਗਈ ਇੱਕ ਹੋਰ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਵਾਰ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਥੇ ਸਭ ਪਾਸੇ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ, ਉਥੇ ਹੀ ਬਹੁਤ ਸਾਰੇ ਹੈਰਾਨੀਜਨਕ ਨਤੀਜੇ ਵੀ ਸਾਹਮਣੇ ਆਏ। ਪੰਜਾਬ ਵਿੱਚ ਇਸ ਸਿਆਸੀ ਉਥਲ-ਪੁਥਲ ਬਾਰੇ ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਉਥੇ ਹੀ ਦੋਹਾਂ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਜਿੱਥੇ 117 ਵਿਧਾਨ ਸਭਾ ਸੀਟਾਂ ਤੇ ਚੋਣਾਂ ਹੋਈਆਂ ਸਨ। ਉਥੇ ਹੀ ਆਮ ਆਦਮੀ ਪਾਰਟੀ 92 ਸੀਟਾਂ ਉਪਰ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ। ਉਥੇ ਹੀ ਦੂਜੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਲਗਾਤਾਰ ਉਨ੍ਹਾਂ ਪਾਰਟੀਆਂ ਦੇ ਵਰਕਰਾਂ ਵਿੱਚ ਵੀ ਹਾਰ ਮਿਲਣ ਦੇ ਕਾਰਨ ਨਮੋਸ਼ੀ ਦੇਖੀ ਜਾ ਰਹੀ ਹੈ। ਜਿੱਥੇ ਉਨ੍ਹਾ ਪਾਰਟੀ ਵਰਕਰਾਂ ਵੱਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਇਸ ਹਾਰ ਦਾ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।

ਜਿੱਥੇ ਵੱਖ ਵੱਖ ਪਾਰਟੀਆਂ ਦੇ ਵਿਧਾਇਕਾ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਭਗਵੰਤ ਮਾਨ ਨੂੰ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਉਥੇ ਹੀ ਕੁਝ ਆਗੂ ਅਤੇ ਵਿਧਾਇਕ ਆਪਣੀ ਹੀ ਪਾਰਟੀ ਦੇ ਖਿਲਾਫ ਜਾ ਰਹੇ ਹਨ। ਹੁਣ ਵੱਡੀ ਹਾਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਹੁਣ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਿੰਦਰ ਪਾਲ ਸਿੰਘ ਟੌਹੜਾ ਵੱਲੋਂ ਕੀਤੀ ਜਾ ਰਹੀ ਹੈ।

ਜੋ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦੌਹਤਰੇ ਹਨ। ਉਨ੍ਹਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਦੀ ਪਰਧਾਨਗੀ ਕਾਰਨ ਇਹ ਸਭ ਕੁਝ ਹੋਇਆ ਹੈ ਅਤੇ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਬਾਦਲ ਪਰਵਾਰ ਦੀ ਅਗਵਾਈ ਨੂੰ ਸਵੀਕਾਰ ਨਹੀਂ ਕੀਤਾ ਗਿਆ।

ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਬਾਦਲ ਦੀਆਂ ਗਤੀਵਿਧੀਆਂ ਨੂੰ ਦੇਖਦੇ ਹੋਏ ਹੀ ਲੋਕਾਂ ਵੱਲੋਂ ਦੂਸਰੀ ਵਾਰ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨੂੰ ਮਾਤ ਦੇ ਦਿੱਤੀ ਗਈ ਹੈ। ਜਿਥੇ ਬਾਦਲ ਪਰਵਾਰ ਦੀਆਂ ਗਲਤੀਆਂ ਦਾ ਖਮਿਆਜਾ ਸਾਰੀ ਪਾਰਟੀ ਨੂੰ ਭੁਗਤਣਾ ਪਿਆ ਹੈ, ਅਤੇ ਪਾਰਟੀ ਦੀ ਹਾਰ ਲਈ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹਨ ਇਸ ਲਈ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।