ਸ਼ਮਸ਼ਾਨ ਘਾਟ ਚ ਜਦੋਂ ਪ੍ਰੀਵਾਰ ਕਰਨ ਲੱਗਾ ਆਖਰੀ ਰਸਮਾਂ ਵਾਪਰ ਗਿਆ ਇਹ ਚਮਤਕਾਰ – ਸਾਰੇ ਪੰਜਾਬ ਚ ਹੋ ਰਹੀ ਚਰਚਾ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਡਾਕਟਰ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ। ਜਿਸ ਵੱਲੋਂ ਬਹੁਤ ਸਾਰੇ ਅਜਿਹੇ ਲੋਕਾਂ ਦੀ ਜਾਨ ਬਚਾਈ ਜਾਂਦੀ ਹੈ ਜੋ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ। ਡਾਕਟਰ ਵੱਲੋਂ ਅਜਿਹੇ ਲੋਕਾਂ ਦੀ ਕੀਤੀ ਜਾਂਦੀ ਮਦਦ ਦੇ ਕਾਰਨ ਹੀ ਉਨ੍ਹਾਂ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ। ਪਰ ਦੁਨੀਆ ਵਿਚ ਆਏ ਦਿਨ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜਿੱਥੇ ਬਹੁਤ ਸਾਰੇ ਹਸਪਤਾਲਾਂ ਵੱਲੋ ਸੇਵਾ ਕਰਨ ਦੇ ਨਾਂ ਉਤੇ ਲੋਕਾਂ ਦੀ ਭਾਰੀ ਲੁੱਟ ਕੀਤੀ ਜਾਂਦੀ ਹੈ। ਅਜਿਹੇ ਡਾਕਟਰਾਂ ਵੱਲੋਂ ਪੀੜਤ ਪਰਿਵਾਰਾਂ ਦੇ ਦੁੱਖ ਨੂੰ ਨਾ ਸਮਝਦੇ ਹੋਏ ਕਈ ਵਾਰ ਪੈਸੇ ਨੂੰ ਅਹਿਮੀਅਤ ਦਿੱਤੀ ਜਾਂਦੀ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।

ਅਤੇ ਬਹੁਤ ਸਾਰੇ ਪਰਵਾਰ ਹਸਪਤਾਲ ਵੱਲੋਂ ਕੀਤੀਆਂ ਜਾਂਦੀਆਂ ਅਣਗ਼ਹਿਲੀਆਂ ਦੇ ਸ਼ਿਕਾਰ ਹੋ ਜਾਂਦੇ ਹਨ। ਹੁਣ ਸ਼ਮਸ਼ਾਨਘਾਟ ਜਾਣ ਤੇ ਪਰਿਵਾਰ hਵੱਲੋਂ ਆਖਰੀ ਰਸਮਾਂ ਦੇ ਦੌਰਾਨ ਚਮਤਕਾਰ ਵਾਪਰਿਆ ਹੈ, ਜਿਸ ਦੀ ਪੰਜਾਬ ਵਿੱਚ ਸਾਰੇ ਪਾਸੇ ਚਰਚਾ ਹੋ ਰਹੀ ਹੈ। ਰੱਬ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੇ ਇੱਕ ਬੱਚਿਆਂ ਦੇ ਦੋਆਬਾ ਹਸਪਤਾਲ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਵਾਰ ਫਿਰ ਕੀਤੀ ਗਈ ਅਣਗਹਿਲੀ ਦੇ ਕਾਰਨ ਇਹ ਦੁਆਬਾ ਹਸਪਤਾਲ ਵਿਵਾਦਾਂ ਵਿਚ ਫਸ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਬੀਤੇ ਸ਼ੁਕਰਵਾਰ ਮਕਸੂਦਾ ਦੇ ਰਹਿਣ ਵਾਲੇ ਅਮਨਦੀਪ ਦੀ ਪਤਨੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਜਿਸ ਵੱਲੋਂ ਇਕ ਬੱਚੀ ਨੂੰ ਜਨਮ ਦਿੱਤਾ ਗਿਆ ਅਤੇ ਬੱਚੀ ਦਾ ਭਾਰ ਘੱਟ ਹੋਣ ਤੇ ਮਸ਼ੀਨ ਵਿੱਚ ਰੱਖਿਆ ਗਿਆ ਤੇ ਕੱਲ ਹਸਪਤਾਲ ਦੇ ਸਟਾਫ਼ ਵੱਲੋਂ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਪਰਿਵਾਰਕ ਮੈਂਬਰ ਜਦੋਂ ਬੱਚੀ ਨੂੰ ਸ਼ਮਸ਼ਾਨਘਾਟ ਲੈ ਕੇ ਪੁੱਜੇ ਅਤੇ ਵੇਖਿਆ ਤਾਂ ਬੱਚੀ ਦਾ ਸਾਹ ਚੱਲ ਰਿਹਾ ਸੀ।

ਜਿਨ੍ਹਾਂ ਵੱਲੋਂ ਤੁਰੰਤ ਬੱਚੀ ਨੂੰ ਵਾਪਸ ਹਸਪਤਾਲ ਲਿਆਂਦਾ ਗਿਆ ਅਤੇ ਹਸਪਤਾਲ ਵਿਚ ਮੌਜੂਦ ਨਰਸ ਵੱਲੋਂ ਬੱਚੀ ਨੂੰ ਦੇਖ ਕੇ ਦੱਸਿਆ ਗਿਆ ਕਿ ਬੱਚੀ ਦਾ ਸਾਹ ਚੱਲਦੇ ਹਨ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਦੇ ਵਿਰੁੱਧ ਜੰਮਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਮਾਮਲੇ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੀਤੀ ਗਈ ਹੈ। ਇਸ ਬਾਰੇ ਜਦੋਂ ਹਸਪਤਾਲ ਦੇ ਡਾਕਟਰ ਆਸ਼ੂਤੋਸ਼ ਗੁਪਤ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਕੋਈ ਵੀ ਸੰਤੁਸ਼ਟ ਜਵਾਬ ਨਹੀਂ ਦਿੱਤਾ ਗਿਆ।