ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਦੇਸ਼ ਅੰਦਰ ਜਿਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਉਥੇ ਹੀ ਲੋਕਾਂ ਵੱਲੋਂ ਹੋਣ ਵਾਲੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ ਵੀ ਕੀਤੀ ਜਾਂਦੀ ਹੈ ਅਤੇ ਕੁਝ ਅਜਿਹੇ ਵੀ ਹਨ ਜਿਥੇ ਲੋਕਾਂ ਵੱਲੋਂ ਨਤਮਸਤਕ ਹੋਇਆ ਜਾਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਇਕੱਠੇ ਹੀ ਸਫਰ ਕੀਤਾ ਜਾਂਦਾ ਹੈ ਅਤੇ ਆਪਣੇ ਪਰਿਵਾਰ ਸਮੇਤ ਅਜੇਹੀ ਜਗਾ ਤੇ ਜਾ ਕੇ ਦਰਸ਼ਨ ਕੀਤੇ ਜਾਂਦੇ ਹਨ ਜਿਸ ਦੀ ਮਾਨਤਾ ਦੂਰ-ਦੂਰ ਤਕ ਹੁੰਦੀ ਹੈ। ਓਥੇ ਹੀ ਗਿਣਤੀ ਵਿਚ ਵਸਣ ਵਾਲੇ ਬਹੁਤ ਸਾਰੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।
ਆਏ ਦਿਨ ਹੀ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਕ ਵਾਰ ਇਕ ਸਾਹਮਣੇ ਆਉਣ ਵਾਲੇ ਅਜਿਹੇ ਹਾਦਸਿਆਂ ਨੇ ਲੋਕਾਂ ਅੰਦਰ ਡਰ ਪੈਦਾ ਕਰ ਦਿੱਤਾ। ਹੁਣ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਦੀ ਦਰਦਨਾਕ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸੇ ਵਿਚ ਇਕ 17 ਸਾਲਾ ਲੜਕੀ ਦੀ ਮੌਤ ਹੋ ਗਈ ਹੈ।
ਦੱਸਿਆ ਗਿਆ ਹੈ ਕਿ ਉੱਤਰ ਪ੍ਰਦੇਸ਼ ਦੇ ਜ਼ਿਲਾ ਰਾਮਪੁਰ ਦੇ ਬਿਲਾਸਪੁਰ ਤਹਿਸੀਲ ਅਧੀਨ ਆਉਣ ਵਾਲੇ ਕੁਝ ਲੋਕ ਜਿੱਥੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੂੰ ਆਪਣੀ ਬਲੈਰੋ ਜੀਪ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ। ਉਥੇ ਹੀ ਬਲੈਰੋ ਜੀਪ ਵਿੱਚ 12 ਪਰਿਵਾਰਕ ਮੈਂਬਰ ਜਦੋਂ ਖੰਨਾ ਦੇ ਨਜ਼ਦੀਕ ਪੈਂਦੇ ਪਿੰਡ ਮੋਹਨਪੁਰ ਦੇ ਕੋਲ ਪਹੁੰਚੇ ਤਾਂ ਗੱਡੀ ਦਾ ਸੰਤੁਲਨ ਵਿਗੜਨ ਦੇ ਕਾਰਨ ਅਚਾਨਕ ਹੀ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ। ਜਿਸ ਕਾਰਨ 17 ਸਾਲਾ ਲੜਕੀ ਦੀ ਮੌਤ ਹੋ ਗਈ ਅਤੇ ਬਾਕੀਆਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਲੋਕਾਂ ਵੱਲੋਂ ਹਸਪਤਾਲ ਪਹੁੰਚਾਇਆ ਗਿਆ ਹੈ ਇਸ ਸਮੇਂ ਨਜਦੀਕ ਦੇ ਹਸਪਤਾਲ ਵਿਚ ਜੇਰੇ ਇਲਾਜ ਹਨ।
ਦੱਸ ਦਈਏ ਕਿ ਇਹ ਹਾਦਸਾ ਡਰਾਈਵਰ ਨੂੰ ਨੀਂਦ ਆਉਣ ਦੇ ਕਾਰਨ ਵਾਪਰਿਆ ਹੈ। ਇਸ ਘਟਨਾ ਦੇ ਦੌਰਾਨ ਜਿੱਥੇ ਚੀਕ-ਚਿਹਾੜਾ ਮਚ ਗਿਆ ਉਥੇ ਹੀ ਰਾਹਗੀਰ ਲੋਕਾਂ ਵੱਲੋਂ ਉਨ੍ਹਾਂ ਦੀ ਮਦਦ ਕੀਤੀ ਗਈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Previous Postਸਾਬਕਾ CM ਪ੍ਰਕਾਸ਼ ਬਾਦਲ ਲਈ ਆਈ ਵੱਡੀ ਮਾੜੀ ਖਬਰ, ਪਿਆ ਹੁਣ ਇਹ ਪੰਗਾ
Next Postਪੰਜਾਬ: ਭੈਣ ਨੇ ਕਰਾਈ ਸੀ ਲਵ ਮੈਰਿਜ, ਭਰਾਵਾਂ ਨੇ ਆਪਾ ਖੋ ਜੀਜੇ ਨੂੰ ਭਜਾ ਭਜਾ ਕੁੱਟਿਆ