ਸ਼੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਕੇ ਆ ਰਹਿਆਂ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਜੀਆਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਭਰ ਵਿੱਚ ਹਰ ਰੋਜ਼ ਹੀ ਸੜਕੀ ਹਾਦਸਿਆਂ ਵਿੱਚ ਇਜ਼ਾਫਾ ਹੁੰਦਾ ਜਾ ਰਿਹਾ ਹੈ । ਇਹ ਸੜਕੀ ਹਾਦਸੇ ਇੰਨੀ ਜ਼ਿਆਦਾ ਭਿਆਨਕ ਹੁੰਦੇ ਹਨ ਕਿ ਇਨ੍ਹਾਂ ਹਾਦਸਿਆਂ ਦੌਰਾਨ ਕਈ ਤਰ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ । ਪਰ ਇਸ ਦੇ ਬਾਵਜੂਦ ਵੀ ਲੋਕਾਂ ਦੀਆਂ ਅਣਗਹਿਲੀਆਂ ਅਤੇ ਲਾਪ੍ਰਵਾਹੀਆਂ ਹਰ ਰੋਜ਼ ਹੀ ਵਧਦੀਆਂ ਜਾ ਰਹੀਆਂ ਹਨ । ਜੋ ਕਈ ਕਈ ਤਰ੍ਹਾਂ ਦੀ ਭਿਆਨਕ ਹਾਦਸਿਆਂ ਦਾ ਰੂਪ ਲੈ ਰਹੀਆਂ ਹਨ । ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਨਡਾਲਾ ਤੋਂ , ਜਿੱਥੇ ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਪੰਜ ਪਰਿਵਾਰਕ ਮੈਂਬਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ ।

ਮਾਮਲਾ ਸੋਮਵਾਰ ਸਵੇਰੇ ਛੇ ਵਜੇ ਦਾ ਦੱਸਿਆ ਜਾ ਰਿਹਾ ਹੈ , ਜਲੰਧਰ ਅੰਮ੍ਰਿਤਸਰ ਜੀਟੀ ਰੋਡ ਤੇ ਪੈਂਦੇ ਹਮੀਰਾ ਨੇੜੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਇਸ ਦੌਰਾਨ ਦੋ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਜਿਨ੍ਹਾਂ ਨੂੰ ਮੌਕੇ ਤੇ ਹਸਪਤਾਲ ਭਰਤੀ ਕਰਵਾਇਆ ਗਿਆ ਅਤੇ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ । ਇਹ ਭਿਆਨਕ ਸੜਕ ਹਾਦਸਾ ਸੜਕ ਤੇ ਖਰਾਬ ਹਾਲਤ ਚ ਖੜ੍ਹੇ ਕੈਂਟਰ ਕਾਰਨ ਵਾਪਰਿਆ ਹੈ ਤੇ ਸੁਭਾਨਪੁਰ ਪੁਲੀਸ ਵੱਲੋਂ ਇਸ ਸਬੰਧੀ ਕੈਂਟਰ ਚਾਲਕ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਇਸ ਬਾਬਤ ਗੱਲਬਾਤ ਕਰਦਿਆਂ ਹੈ ਪੀਡ਼ਤ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਜਦੋਂ ਇਹ ਪਰਿਵਾਰ ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਸਨ ਤਾਂ ਉਸੇ ਸਮੇਂ ਉਹ ਵੀ ਅੰਮ੍ਰਿਤਸਰ ਮਿਲੇ ਸਨ। ਉਨ੍ਹਾਂ ਦੱਸਿਆ ਕਿ ਤਜਿੰਦਰ ਸਿੰਘ ਗੱਡੀ ਚਲਾ ਰਿਹਾ ਸੀ ਤੇ ਮੈਂ ਪਿੱਛੇ ਅਲਟੋ ਗੱਡੀ ਆ ਰਹੀ ਸੀ ਤੇ ਸਵੇਰੇ ਕਰੀਬ ਛੇ ਵਜੇ ਜਦੋਂ ਕਾਰ ਹਮੀਰਾ ਜੀਟੀ ਰੋਡ ਤੇ ਪਹੁੰਚੀ ਤਾਂ ਅੱਗੇ ਇੱਕ ਕੈਂਟਰ ਸੜਕ ਤੇ ਖੜ੍ਹਾ ਹੋਇਆ ਸੀ , ਸੜਕ ਤੇ ਖੜ੍ਹੇ ਟੈਂਕਰ ਕਾਰਨ ਤਜਿੰਦਰ ਸਿੰਘ ਨੇ ਆਪਣੀ ਕਾਰ ਥੋੜ੍ਹੀ ਖੱਬੇ ਨੂੰ ਮੁੜੀ ਤਾਂ ਅੱਗਿਓਂ ਕਾਰ ਉਕਤ ਕੈਂਟਰ ਵਿੱਚ ਜ਼ੋਰ ਨਾਲ ਟਕਰਾਈ ।

ਜਿਸ ਦੇ ਚੱਲਦੇ ਮੌਕੇ ਤੇ ਰਾਹਗੀਰਾਂ ਦੀ ਮਦਦ ਨਾਲ ਉਨ੍ਹਾਂ ਨੂੰ ਸਿਵਲ ਹਸਪਤਾਲ ਕਰਤਾਰਪੁਰ ਵਿਖੇ ਭੇਜਿਆ ਗਿਆ । ਜਿੱਥੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ । ਜਦਕਿ ਦੋ ਜ਼ਖਮੀ ਹਨ , ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ।