ਸ਼੍ਰੀ ਹੇਮਕੁੰਟ ਸਾਹਿਬ ਤੋਂ ਸ਼ਰਧਾਲੂਆਂ ਲਈ ਆਈ ਵੱਡੀ ਚੰਗੀ ਖਬਰ, ਮੁੜ ਸ਼ੁਰੂ ਹੋਈ ਯਾਤਰਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵਿੱਚ ਵੱਖ ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਆਪਸੀ ਪਿਆਰ ਅਤੇ ਮਿਲਵਰਤਨ ਦੇ ਨਾਲ ਰਹਿੰਦੇ ਹਨ ਉਥੇ ਹੀ ਸਿੱਖ ਇਤਿਹਾਸ ਨੂੰ ਇਕ ਵੱਖਰੀ ਜਗਾ ਦਿੱਤੀ ਗਈ ਹੈ। ਜਿੱਥੇ ਜਿੱਥੇ ਗੁਰੂ ਸਾਹਿਬਾਨ ਨੇ ਚਰਨ ਪਾਏ ਉਥੇ ਹੀ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਬਹੁਤ ਸਾਰੇ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ ਹੈ। ਸਿੱਖ ਇਤਿਹਾਸ ਨਾਲ ਜੁੜੀਆਂ ਹੋਈਆਂ ਇਨ੍ਹਾਂ ਥਾਵਾਂ ਤੇ ਜਿੱਥੇ ਲੋਕਾਂ ਜ਼ਿਆਦਾ ਸ਼ਰਧਾ ਭਾਵਨਾ ਜੁੜੀ ਹੋਈ ਹੈ। ਉਥੇ ਹੀ ਇਨ੍ਹਾਂ ਜਗ੍ਹਾ ਤੇ ਉਪਰ ਉਨ੍ਹਾਂ ਦੇ ਇਤਿਹਾਸ ਦੇ ਨਾਲ ਜੁੜੇ ਹੋਏ ਸਮੇਂ ਦੇ ਮੁਤਾਬਕ ਲੋਕ ਨਤਮਸਤਕ ਵੀ ਹੁੰਦੇ ਰਹਿੰਦੇ ਹਨ। ਉੱਥੇ ਹੀ ਇਨ੍ਹਾਂ ਵੱਖ-ਵੱਖ ਧਾਰਮਿਕ ਸਥਾਨਾਂ ਵਾਸਤੇ ਕਈ ਜਗਾ ਤੇ ਲੋਕਾਂ ਨੂੰ ਕਾਫੀ ਲੰਮੇ ਸਮੇ ਲਈ ਇੰਤਜ਼ਾਰ ਕਰਨਾ ਪੈਂਦਾ ਹੈ। ਕਿਉਂਕਿ ਜਿੱਥੇ ਕਰੋਨਾ ਦੇ ਚਲਦੇ ਹੋਏ ਵੀ ਕਈ ਧਾਰਮਿਕ ਸੰਸਥਾਵਾਂ ਨੂੰ ਲੰਮੇ ਸਮੇਂ ਤਕ ਬੰਦ ਰਖਿਆ ਗਿਆ ਸੀ।

ਓਥੇ ਹੀ ਬਰਫ਼ ਵਾਲੇ ਖੇਤਰਾਂ ਵਿੱਚ ਸਥਾਪਿਤ ਗੁਰਦੁਆਰਾ ਸਾਹਿਬ ਵਿੱਚ ਲੋਕਾਂ ਨੂੰ ਜਾਣ ਲਈ ਸਹੀ ਸਮੇਂ ਦਾ ਇੰਤਜ਼ਾਰ ਕਰਨਾ ਪੈਂਦਾ ਹੈ। ਹੁਣ ਸ੍ਰੀ ਹੇਮਕੁੰਟ ਸਾਹਿਬ ਤੋਂ ਸ਼ਰਧਾਲੂ ਬਾਰੇ ਇਕ ਵਡੀ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਯਾਤਰਾ ਮੁੜ ਤੋਂ ਸ਼ੁਰੂ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ 2 ਸਾਲ ਕਰੋਨਾ ਦੇ ਕਾਰਨ ਸਚਖੰਡ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਲੋਕਾਂ ਨੂੰ ਇੰਤਜ਼ਾਰ ਕਰਨਾ ਪਿਆ ਸੀ। ਉਥੇ ਹੀ ਬੀਤੇ ਦਿਨੀਂ ਜਿੱਥੇ ਫੌਜ ਵੱਲੋ ਰਸਤਿਆਂ ਨੂੰ ਸਾਫ਼ ਕੀਤਾ ਗਿਆ ਅਤੇ ਸਾਰੀ ਬਰਫ਼ ਨੂੰ ਹਟਾਇਆ ਗਿਆ ਅਤੇ ਮੁੜ ਤੋਂ ਸ਼ਰਧਾਲੂਆਂ ਵਾਸਤੇ ਯਾਤਰਾ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ।

ਜਿੱਥੇ ਸ਼ਰਧਾਲੂ ਨਤਮਸਤਕ ਹੋਣਾ ਸ਼ੁਰੂ ਹੋ ਗਏ ਸਨ ਉਥੇ ਹੀ ਬੀਤੇ ਦਿਨ ਮੌਸਮ ਖਰਾਬ ਹੋਣ ਦੇ ਕਾਰਨ ਅਤੇ ਬਰਫ਼ ਪੈਣ ਦੇ ਕਾਰਨ ਇਸ ਯਾਤਰਾ ਨੂੰ ਕੁਝ ਸਮੇਂ ਲਈ ਸਰਕਾਰ ਵੱਲੋਂ ਰੋਕ ਦਿੱਤਾ ਗਿਆ ਸੀ। ਜਿੱਥੇ ਹੁਣ ਮੌਸਮ ਠੀਕ ਹੋਣ ਤੇ ਮੁੜ ਬੁੱਧਵਾਰ ਤੋਂ ਇਸ ਯਾਤਰਾ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਗੁਰਦੁਆਰਾ ਸਾਹਿਬ ਜਿੱਥੇ ਉੱਤਰਾਖੰਡ ਸੂਬੇ ਦੇ ਵਿਚ 15 ਹਜ਼ਾਰ ਫੁੱਟ ਦੀ ਉਚਾਈ ਉੱਪਰ ਸੁਸ਼ੋਭਿਤ ਹੈ।

ਉਥੇ ਹੀ ਮੌਸਮ ਨੂੰ ਦੇਖ ਕੇ ਹੀ ਸੰਗਤ ਨੂੰ ਯਾਤਰਾ ਕਰਨ ਦੀ ਆਗਿਆ ਦਿੱਤੀ ਜਾਂਦੀ ਹੈ। ਕਿਉਂਕਿ ਮੌਸਮ ਖ਼ਰਾਬ ਹੋਣ ਦੇ ਨਾਲ ਗੁਰਦੁਆਰਾ ਸਾਹਿਬ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਇਕ ਇਕ ਫੁੱਟ ਤਕ ਬਰਫ਼ ਪੈ ਗਈ ਸੀ। ਇਸ ਲਈ ਯਾਤਰਾ ਨੂੰ ਰੋਕਿਆ ਗਿਆ ਸੀ ਅਤੇ ਬੁੱਧਵਾਰ ਨੂੰ ਲਗਭਗ ਇੱਕ ਹਜ਼ਾਰ ਸ਼ਰਧਾਲੂ ਦਰਸ਼ਨ ਕਰਨ ਲਈ ਸ੍ਰੀ ਹੇਮਕੁੰਟ ਸਾਹਿਬ ਪਹੁੰਚੇ ਹਨ। ਦੱਸਿਆ ਗਿਆ ਹੈ ਕਿ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਇਹਨਾਂ ਦਿਨਾਂ ਦੇ ਵਿੱਚ ਸਵਾ ਲੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਚ ਯਾਤਰਾ ਕਰ ਚੁੱਕੇ ਹਨ।