ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਵਲੋਂ ਦਿੱਤਾ ਵੱਡਾ ਬਿਆਨ, ਮੁਹੱਲਾ ਕਲੀਨਿਕਾਂ ਤੇ ਕਸਿਆ ਤੰਜ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਤੰਜ਼ ਵੀ ਕੱਸੇ ਜਾ ਰਹੇ ਹਨ।।ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਵਲੋਂ ਦਿੱਤਾ ਵੱਡਾ ਬਿਆਨ, ਮੁਹੱਲਾ ਕਲੀਨਿਕਾਂ ਤੇ ਕਸਿਆ ਤੰਜ , ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਮੌਕੇ ਤੇ ਆਮ ਆਦਮੀ ਪਾਰਟੀ ਵੱਲੋ ਪੰਜਾਬ ਵਿੱਚ ਮੁਹੱਲਾ ਕਲਿਨਕ ਦੀ ਸ਼ੁਰੂਆਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਕਿ 15 ਅਗਸਤ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਤ ਕੀਤੇ ਜਾਣਗੇ। ਬੀਤੇ ਦਿਨੀਂ ਇੱਥੇ ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਬਣਾਏ ਜਾ ਰਹੇ ਇਨ੍ਹਾਂ ਮਹੱਲਾ ਕਲੀਨਕਾ ਦਾ ਮੋਹਾਲੀ ਦੇ ਵਿੱਚ ਦੌਰਾ ਕੀਤਾ ਸੀ।

ਉਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਉਪਰ ਤੰਜ ਕੱਸਦੇ ਹੋਏ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਮਾਰਤਾਂ ਦੀਆਂ ਨੇਮ ਪਲੇਟਾਂ ਨੂੰ ਬਦਲਿਆ ਜਾ ਰਿਹਾ ਹੈ। ਯੋਜਨਾਵਾਂ ਨੂੰ ਬਦਲ ਕੇ ਵੀ ਲੋਕਾਂ ਨੂੰ ਧੋਖਾ ਦਿੱਤਾ ਜਾ ਰਿਹਾ ਹੈ। ਇਸ ਬਾਰੇ ਉਨ੍ਹਾਂ ਵੱਲੋਂ ਟਵੀਟ ਕਰਦੇ ਹੋਏ ਆਖਿਆ ਗਿਆ ਹੈ ਕਿ ਆਮ ਆਦਮੀ ਸਰਕਾਰ ਵੱਲੋਂ ਸੇਵਾ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ‘ਚ ਤਬਦੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋ 2,000 ਸੇਵਾ ਕੇਂਦਰ ਸਥਾਪਿਤ ਕੀਤੇ ਗਏ ਸਨ।

ਜਿਥੇ ਪੰਜਾਬ ਦੇ ਲੋਕਾਂ ਨੂੰ ਇਕੋ ਛੱਤ ਹੇਠ 78 ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਉਥੇ ਹੀ । ਸੁਖਬੀਰ ਬਾਦਲ ਵੱਲੋਂ ਆਮ ਆਦਮੀ ਪਾਰਟੀ ਦੀ 600 ਯੂਨਿਟ ਮੁਫ਼ਤ ਦਿੱਤੇ ਜਾਣ ਵਾਲੀ ਯੋਜਨਾ ਉਪਰ ਵਿਅੰਗ ਕੱਸਦੇ ਹੋਏ ਆਖਿਆ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਗਿਆ ਹੈ ਕਿਉਂਕਿ ਉਹ ਆਪਣੇ ਵਾਅਦੇ ਤੋਂ ਮੁੱਕਰ ਗਏ ਹਨ।

ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਸਾਰੇ ਗ਼ਰੀਬ ਲੋਕਾਂ ਨੂੰ 200 ਯੂਨਿਟ ਬਿਜਲੀ ਦਿੱਤੀ ਜਾ ਰਹੀ ਸੀ। ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਜਲੀ ਬਿੱਲਾਂ ਨੂੰ ਮੁਆਫ਼ ਕੀਤੇ ਜਾਣ ਦੀ ਯੋਜਨਾ ਦਾ ਫਾਇਦਾ ਨਹੀਂ ਹੋਵੇਗਾ।