ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਆਈ ਮਾੜੀ ਖਬਰ, ਕੋਟਕਪੂਰਾ ਗੋਲੀਕਾਂਡ ਮਾਮਲੇ ਚ SIT ਕਰੇਗੀ ਪੁੱਛਗਿੱਛ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬੇਅਦਬੀ ਵਰਗੀਆਂ ਵਾਪਰੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਉੱਥੇ ਹੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਲੋਕਾਂ ਨੂੰ ਇਨਸਾਫ਼ ਮਿਲਣ ਵਿੱਚ ਵੀ ਕਾਫੀ ਲੰਮਾ ਸਮਾਂ ਲਗ ਰਿਹਾ ਹੈ। ਜਿੱਥੇ ਕਈ ਘਟਨਾਵਾਂ ਨੂੰ ਲੈ ਕੇ ਵੱਖ ਵੱਖ ਜਾਂਚ ਕਮੇਟੀਆਂ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਵੱਲੋਂ ਅਜਿਹੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਆਈ ਮਾੜੀ ਖਬਰ, ਜਿੱਥੇ ਕੋਟਕਪੂਰਾ ਗੋਲੀਕਾਂਡ ਮਾਮਲੇ ਚ SIT ਕਰੇਗੀ ਪੁੱਛਗਿੱਛ , ਜਿਸ ਬਾਰੇ ਤਾਜ਼ਾ ਵੱਡੀ ਖਬਰ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਜੁੜੀ ਹੋਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਸਾਲ 2015 ‘ਚ ਹੋਏ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਮਾਮਲੇ ਦੇ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੀ ਕੋਟਕਪੂਰਾ ਗੋਲੀ ਕਾਂਡ ਵਾਪਰਿਆ ਸੀ। ਦੱਸ ਦਈਏ ਕਿ ਇਸ ਮਾਮਲੇ ਦੀ ਜਾਂਚ ਕੀਤੇ ਜਾਣ ਵਾਸਤੇ ਬਣਾਈ ਗਈ ਸਿੱਟ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਵੀ ਇਸ ਮਾਮਲੇ ਬਾਰੇ ਜਾਂਚਪੜਤਾਲ ਕੀਤੀ ਗਈ ਸੀ।

ਸੁਮੇਧ ਸੈਣੀ ਤੋਂ ਇਲਾਵਾ ਉਸ ਸਮੇਂ ਘਟਨਾ ਵਾਲੀ ਥਾਂ ਤੇ ਫਾਇਰਿੰਗ ਦੇ ਸਮੇਂ ਤਾਇਨਾਤ ਰਹੇ ਪੁਲਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਹੁਣ ਜਿੱਥੇ ਇਸ ਗੋਲੀ ਕਾਂਡ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

ਉੱਥੇ ਹੀ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਇਸ ਮਾਮਲੇ ਦੇ ਵਿੱਚ ਪੁੱਛਗਿੱਛ ਲਈ 30 ਅਗਸਤ ਨੂੰ ਸੁਖਬੀਰ ਬਾਦਲ ਨੂੰ ਬੁਲਾਇਆ ਗਿਆ ਹੈ। ਕਿਉਂਕਿ ਉਸ ਸਮੇਂ ਕੋਟਕਪੂਰਾ ਦੇ ਵਿੱਚ ਜਿੱਥੇ ਸ਼ਾਂਤਮਈ ਢੰਗ ਦੇ ਨਾਲ ਸਿੰਘਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ। ਉਸ ਸਮੇਂ ਹੀ ਉਨ੍ਹਾਂ ਉਪਰ ਫਾਇਰਿੰਗ ਕਰਨ ਦੇ ਹੁਕਮ ਜਾਰੀ ਹੋਏ ਸਨ। ਇਸੇ ਮਾਮਲੇ ਨੂੰ ਲੈ ਕੇ ਹੀ ਬਣਾਈ ਗਈ ਸਿੱਟ ਕਮੇਟੀ ਵੱਲੋਂ ਇਸ ਮਾਮਲੇ ਦੇ ਨਾਲ ਜੁੜੇ ਹੋਏ ਵਿਅਕਤੀਆਂ ਤੋਂ ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।