ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਇਆ ਇਹ ਵੱਡਾ ਬਿਆਨ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਵੱਲੋਂ ਜਿੱਥੇ ਇਕ ਮਹੀਨੇ ਦੇ ਅੰਦਰ ਕਾਫੀ ਐਲਾਨ ਅਤੇ ਕੰਮ ਕੀਤੇ ਜਾ ਚੁੱਕੇ ਹਨ ਅਤੇ ਬਦਲਾਅ ਲਿਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ਉੱਪਰ ਲਗਾਤਾਰ ਸ਼ਬਦੀ ਹਮਲੇ ਵੀ ਕੀਤੇ ਜਾ ਰਹੇ ਹਨ। ਇਸ ਸਮੇਂ ਜਿਥੇ ਜੇਲ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਅਤੇ ਜੇਲ ਮੰਤਰੀ ਉਪਰ ਕਈ ਤਰਾਂ ਦੇ ਗੰਭੀਰ ਦੋਸ਼ ਲਗਾਏ ਗਏ ਹਨ ਅਤੇ ਆਖਿਆ ਗਿਆ ਹੈ ਕਿ ਇਹ ਸਭ ਕੁਝ ਰਾਜਸੀ ਬਦਲੇ ਲਈ ਕੀਤਾ ਜਾ ਰਿਹਾ ਹੈ। ਉੱਥੇ ਹੀ ਕਾਂਗਰਸੀ ਆਗੂਆਂ ਵੱਲੋਂ ਵੀ ਲਗਾਤਾਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।

ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ ਜਿੱਥੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਬੀਤੇ ਦਿਨੀਂ ਜਿਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਐਸ ਈ ਭਾਈਚਾਰੇ ਵਾਸਤੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ ਜਿਸ ਦੇ ਚਲਦੇ ਹੋਏ ਪੰਜਾਬ ਵਿੱਚ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਉਨ੍ਹਾਂ ਦੇ ਪੁਤਲੇ ਵੀ ਫੂਕੇ ਗਏ। ਉਥੇ ਹੀ ਅੱਜ ਅੰਮ੍ਰਿਤਸਰ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਦਫਤਰ ਵਿਖੇ ਪਹੁੰਚ ਕੇ ਜਿੱਥੇ ਕਮਰਾ ਬੰਦ ਮੀਟਿੰਗ ਕੀਤੀ ਗਈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਮ ਆਦਮੀ ਪਾਰਟੀ ਉਪਰ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਵ ਚਾਹੁੰਦੇ ਸਨ ਇਸ ਲਈ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਗਿਆ ਹੈ। ਇਸ ਲਈ ਅਸੀਂ ਆਮ ਆਦਮੀ ਪਾਰਟੀ ਦੇ ਖਿਲਾਫ ਕੁਝ ਵੀ ਨਹੀਂ ਕਹਿਣਾ ਚਾਹੁੰਦੇ ਅਤੇ ਉਨ੍ਹਾਂ ਨੂੰ ਕੰਮ ਕਰਨ ਦੇਣਾ ਚਾਹੀਦਾ ਹੈ। ਉੱਥੇ ਹੀ ਸੁਨੀਲ ਜਾਖੜ ਦੇ ਮਾਮਲੇ ਬਾਰੇ ਪੁੱਛੇ ਜਾਣ ਤੇ ਉਹਨਾਂ ਨੇ ਆਖਿਆ ਹੈ ਕਿ ਸੁਨੀਲ ਜਾਖੜ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ, ਜਿਸ ਕਾਰਨ ਉਨ੍ਹਾਂ ਵੱਲੋਂ ਐਸ ਈ ਭਾਈਚਾਰੇ ਲਈ ਅਪਸ਼ਬਦ ਬੋਲੇ ਗਏ ਹਨ।

ਉਨ੍ਹਾਂ ਆਖਿਆ ਕਿ ਕਾਂਗਰਸ ਦੀ ਹੋਈ ਹਾਰ ਦੇ ਕਾਰਨ ਉਨ੍ਹਾਂ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਟੁੱਟ ਗਿਆ ਹੈ । ਇਸ ਲਈ ਉਨ੍ਹਾਂ ਵੱਲੋਂ ਮਾਨਸਿਕ ਸੰਤੁਲਨ ਗੁਆ ਲੈਣ ਤੋਂ ਬਾਅਦ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ।