ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੀਆਂ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਦੇ ਜਾਣ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਦੇ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨੀਂ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਥੇ ਹੀ ਰਾਜਨੀਤਿਕ ਖੇਤਰ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਇਸ ਫਾਨੀ ਸੰਸਾਰ ਨੂੰ ਛੱਡ ਕੇ ਹਮੇਸ਼ਾ ਲਈ ਗੁਰੂ ਚਰਨਾਂ ਵਿੱਚ ਜਾ ਬਿਰਾਜੀਆ ਹਨ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਣ ਵਾਲੇ ਇਕ ਵਿਅਕਤੀ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਰਾਜਨੀਤੀ ਖੇਤਰ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ। 85 ਸਾਲਾਂ ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਚਲਦਿਆਂ ਹੋਇਆਂ ਉਹਨਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਐਸਕਾਰਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
ਕਈ ਦਿਨ ਜੇਰੇ ਇਲਾਜ ਰਹਿਣ ਦੇ ਚਲਦਿਆਂ ਹੋਇਆਂ ਅੱਜ ਉਨ੍ਹਾਂ ਦਾ ਹਸਪਤਾਲ ਦੇ ਵਿੱਚ ਹੀ ਦਿਹਾਂਤ ਹੋ ਗਿਆ ਜਿੱਥੇ ਉਹ ਜੇਰੇ ਇਲਾਜ ਸਨ। ਦੱਸ ਦਈਏ ਕਿ 1997 ਤੋਂ ਲੈ ਕੇ 2002 ਤੱਕ ਜਿੱਥੇ ਉਹ ਅਕਾਲੀ ਦਲ ਦੇ ਨੇਤਾ ਬਣੇ ਰਹੇ ਅਤੇ ਜਿੱਤ ਹਾਸਲ ਕਰਦੇ ਰਹੇ ਉੱਥੇ ਹੀ ਪੇਂਡੂ ਵਿਕਾਸ ਪੰਚਾਇਤ ਮੰਤਰੀ ਵੀ ਰਹੇ ਸਨ।
ਦੋ ਵਾਰ ਉਹ ਕੈਬਨਿਟ ਮੰਤਰੀ ਦੇ ਅਹੁੱਦੇ ਤੇ ਬਿਰਾਜਮਾਨ ਰਹੇ ਅਤੇ ਇਕ ਵਾਰ ਸਪੀਕਰ ਪੰਜਾਬ ਵੀ ਬਣੇ ਰਹੇ। ਉਨ੍ਹਾਂ ਦਾ ਅੰਤਿਮ ਸੰਸਕਾਰ 17 ਜੁਲਾਈ ਦਿਨ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਦਾਦੂਜੋਧ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ। ਜਿੱਥੇ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਫੀ ਕਰੀਬੀ ਸਨ ਉਥੇ ਹੀ ਉਨ੍ਹਾਂ ਦੇ ਬੇਟੇ ਦੀ ਸਿਆਸਤ ਵਿੱਚ ਸ਼ਾਮਲ ਹਨ। ਉਨ੍ਹਾਂ ਦੀ ਦਿਹਾਂਤ ਦੀ ਖਬਰ ਮਿਲਦੇ ਹੀ ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Home ਤਾਜਾ ਖ਼ਬਰਾਂ ਸ਼੍ਰੋਮਣੀ ਅਕਾਲੀ ਦੱਲ ਦੇ ਸੀਨੀਅਰ ਆਗੂ ਅਤੇ ਸਾਬਕਾ CM ਪ੍ਰਕਾਸ਼ ਬਾਦਲ ਦੇ ਕਰੀਬੀ ਦੀ ਹੋਈ ਅਚਾਨਕ ਮੌਤ- ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਸ਼੍ਰੋਮਣੀ ਅਕਾਲੀ ਦੱਲ ਦੇ ਸੀਨੀਅਰ ਆਗੂ ਅਤੇ ਸਾਬਕਾ CM ਪ੍ਰਕਾਸ਼ ਬਾਦਲ ਦੇ ਕਰੀਬੀ ਦੀ ਹੋਈ ਅਚਾਨਕ ਮੌਤ- ਤਾਜਾ ਵੱਡੀ ਖਬਰ
Previous Postਪੰਜਾਬ ਚ ਇਥੇ ਭੈਣ ਨੂੰ ਛੱਡ ਕੇ ਆ ਰਹੇ ਨੌਜਵਾਨ ਦੀ ਭਿਆਨਕ ਹਾਦਸੇ ਚ ਹੋਈ ਮੌਤ, ਪਰਿਵਾਰ ਚ ਪਏ ਵੈਣ
Next Postਮੋਬਾਈਲ ਜਿਆਦਾ ਚਲਾਉਣ ਵਾਲੇ ਹੋ ਜਾਵੋ ਸਾਵਧਾਨ, ਪੰਜਾਬ ਚ ਇਥੇ 2 ਨੌਜਵਾਨਾਂ ਵਲੋਂ ਚੁਕਿਆ ਖੌਫਨਾਕ ਕਦਮ- ਸਾਰੇ ਹੋਏ ਹੈਰਾਨ