ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਜਿੱਥੇ ਕਾਫੀ ਲੰਮੇਂ ਸਮੇਂ ਤੱਕ ਦੇਸ਼ ਅੰਦਰ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ। ਜਿਸ ਸਦਕਾ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਪ੍ਰਸਥਿਤੀ ਦੇ ਅਨੁਸਾਰ ਫੈਸਲੇ ਲਏ ਗਏ। ਜਿੱਥੇ ਵੱਖ-ਵੱਖ ਸਮੇਂ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਦੇ ਹੋਏ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਹੁਣ ਇਸ ਵਿਚ ਆਈ ਕਮੀ ਅਤੇ ਟੀਕਾਕਰਨ ਤੋਂ ਬਾਅਦ ਜਿੱਥੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਗਿਆ ਹੈ। ਉੱਥੇ ਹੀ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਬਹੁਤ ਸਾਰੇ ਦਿਸ਼ਾਂ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਜਿਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
ਹੁਣ ਸਕੂਲਾਂ ਵਿਚ ਵਰਦੀਆਂ ਨੂੰ ਲੈ ਕੇ ਇੱਥੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੱਛਮੀ ਬੰਗਾਲ ਦੇ ਵਿੱਚ ਸਕੂਲਾਂ ਵਾਸਤੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਰਕਾਰ ਵੱਲੋਂ ਕੁਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿੱਚ ਨਵਾਂ ਡਰੈਸ ਕੋਡ ਲਾਗੂ ਕੀਤਾ ਗਿਆ ਹੈ। ਜਿਸਦੇ ਤਹਿਤ ਹੁਣ ਸੂਬੇ ਦੇ ਸਾਰੇ ਸਰਕਾਰੀ, ਗੈਰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਇਕ ਹੀ ਰੰਗ ਦੀ ਵਰਦੀ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਉੱਥੇ ਹੀ ਇਸ ਤੋਂ ਇਲਾਵਾ ਬਿਸਵਾ ਬੰਗਲਾ ਲੋਗੋ ਵੀ ਲਗਾਇਆ ਜਾਣਾ ਲਾਜ਼ਮੀ ਕੀਤਾ ਗਿਆ ਹੈ। ਜੋ ਕਿ ਪੱਛਮੀ ਬੰਗਾਲ ਸਰਕਾਰ ਦਾ ਲੋਗੋ ਹੈ। ਸੂਬਾ ਸਰਕਾਰ ਨੂੰ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਪ੍ਰੀ ਪ੍ਰਾਇਮਰੀ ਤੋਂ ਲੈ ਕੇ 8ਵੀਂ ਕਲਾਸ ਤੱਕ ਲੜਕਿਆਂ ਵਾਸਤੇ ਚਿੱਟੀ ਸਰਟ ਅਤੇ ਨੇਵੀ ਬਲਿਊ ਪੈਂਟ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਹਨ ਅਤੇ ਕੁੜੀਆਂ ਵਾਸਤੇ ਨੇਵੀ ਬਲਿਊ ਸਲਵਾਰ ਅਤੇ ਸਫੇਦ ਕਮੀਜ਼ ਅਤੇ ਡਰੈੱਸ ਦੀ ਜੇਬ ਉੱਤੇ ਬਿਸਵਾ ਬੰਗਲਾ ਲੋਗੋ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਉਥੇ ਹੀ ਦਸਿਆ ਗਿਆ ਹੈ ਕਿ ਤੀਸਰੀ ਕਲਾਸ ਤੋਂ ਲੈ ਕੇ ਪੰਜਵੀਂ ਤੱਕ ਸ਼ਰਟ ਅਤੇ ਸਕਰਟ ਦੇ ਦੋ ਸੈਟ ਦਿੱਤੇ ਜਾਣਗੇ। ਇਸੇ ਤਰ੍ਹਾਂ ਹੀ ਛੇਵੀਂ ਕਲਾਸ ਤੋਂ ਲੈ ਕੇ 8ਵੀ ਕਲਾਸ ਤੱਕ ਦੀਆ ਵਿਦਿਆਰਥਣਾ ਨੂੰ ਡਰੈੱਸ ਦੇ ਨਾਲ ਦੁਪੱਟੇ ਦੇ ਦੋ ਸੈਟ ਦਿੱਤੇ ਜਾਣਗੇ। ਇਸ ਤੋਂ ਇਲਾਵਾ ਨੀਲੇ ਅਤੇ ਸਫੈਦ ਰੰਗ ਦੇ ਵਿੱਚ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ਅਤੇ ਜਨਤਕ ਬੁਨਿਆਦੀ ਢਾਂਚੇ ਨੂੰ ਵੀ ਰੰਗਿਆ ਗਿਆ ਹੈ। ਪੱਛਮੀ ਬੰਗਾਲ ਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀਂ ਕਰ ਦਿੱਤਾ ਗਿਆ ਹੈ।
Previous Postਹੁਣੇ ਹੁਣੇ 133 ਸਵਾਰੀਆਂ ਨੂੰ ਲਿਜਾ ਰਿਹਾ ਹਵਾਈ ਜਹਾਜ ਹੋਇਆ ਕਰੈਸ਼ – ਬਚਾਅ ਕਾਰਜ ਜਾਰੀ ਹੋ ਰਹੀਆ ਦੁਆਵਾਂ
Next Postਧੀ ਨੂੰ ਬਚਾਉਂਦਿਆਂ ਏਦਾਂ ਚਲੇ ਗਈ ਪਿਓ ਦੀ ਵੀ ਜਾਨ – ਪਿੰਡ ਚ ਛਾਇਆ ਸੋਗ