ਸਕੂਲ ਚ ਵਾਪਰਿਆ ਇਹ ਭਿਆਨਕ ਹਾਦਸਾ 25 ਵਿਦਿਆਰਥੀ ਹੋਏ ਜਖਮੀ ਮੱਚੀ ਹਾਹਾਕਾਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੋਰੋਨਾ ਦੇ ਚੱਲਦੇ ਕਾਫੀ ਲੰਬੇ ਸਮੇਂ ਤੋਂ ਬੱਚਿਆਂ ਦੇ ਸਕੂਲ , ਕਾਲਜ ਬੰਦ ਹੋਏ ਪਏ ਸਨ । ਬੱਚਿਓ ਦੀਆਂ ਆਨਲਾਈਨ ਪੜ੍ਹੀਆਂ ਕਰਵਾਈਆਂ ਜਾ ਰਹੀਆਂ ਸੀ । ਪਰ ਜਿਵੇਂ ਜਿਵੇਂ ਹੁਣ ਕੋਰੋਨਾ ਦੇ ਮਾਮੂਲੇ ਘਟ ਰਹੇ ਹਨ ਉਸ ਦੇ ਚੱਲਦੇ ਮੁੜ ਤੋਂ ਬੱਚਿਆਂ ਦੇ ਸਕੂਲ ਲੱਗ ਰਹੇ ਹਨ । ਤੇ ਬੱਚੇ ਸਕੂਲਾਂ ਦੇ ਵਿੱਚ ਜਾ ਰਹੇ ਹਨ । ਜਿਸ ਦੇ ਚਲਦੇ ਹੁਣ ਮੁੜ ਤੋਂ ਸਕੂਲਾਂ ਦੀਆਂ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ । ਪਰ ਦੂਜੇ ਪਾਸੇ ਇਕ ਸਕੂਲ ਦੇ ਵਿਚ ਅਜਿਹਾ ਭਿਆਨਕ ਹਾਦਸਾ ਵਾਪਰ ਗਿਆ ਹੈ , ਜਿਸ ਦੇ ਚਲਦੇ ਕਈ ਵਿਦਿਆਰਥੀਆਂ ਦੀਆਂ ਜਾਨਾਂ ਜਾਣ ਤੋਂ ਬਚ ਗਈਆਂ ਹਨ ।

ਦਰਅਸਲ ਇੱਕ ਸਕੂਲ ਦੇ ਵਿਚ ਭਿਆਨਕ ਹਾਦਸਾ ਵਾਪਰਿਆ ਕਿ ਸਕੂਲ ਦੇ ਕਮਰੇ ਦੀ ਛੱਤ ਡਿੱਗ ਗਈ । ਜਿਸ ਕਾਰਨ ਪੱਚੀ ਤੋਂ ਜ਼ਿਆਦਾ ਵਿਦਿਆਰਥਣਾਂ ਤੇ ਵਿਦਿਆਰਥੀ ਗੰ-ਭੀ-ਰ ਰੂਪ ਨਾਲ ਜ਼ਖਮੀ ਹੋ ਗਏ । ਇਹ ਹਾਦਸਾ ਹਰਿਆਣਾ ਦੇ ਸੋਨੀਪਤ ਚ ਵਾਪਰਿਆ ਹੈ । ਜਿੱਥੇ ਪਿੰਡ ਬਾਜੜਾ ਰੋਡ ਤੇ ਸਥਿਤ ਇਕ ਸਕੂਲ ਦੀ ਛੱਤ ਡਿੱਗ ਗਈ । ਇਸ ਹਾਦਸੇ ਦੇ ਵਿੱਚ ਕਰੀਬ ਪੱਚੀ ਵਿਦਿਆਰਥੀ ਬੁਰੀ ਤਰ੍ਹਾਂ ਦੇ ਨਾਲ ਜ਼ਖ਼ਮੀ ਹੋ ਗਏ ਤੇ ਨਾਲ ਹੀ ਤਿੰਨ ਮਜ਼ਦੂਰਾਂ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ । ਜ਼ਖ਼ਮੀ ਬੱਚਿਆਂ ਅਤੇ ਮਜ਼ਦੂਰਾਂ ਨੂੰ ਗਨੌਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।

ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਇਨ੍ਹਾਂ ਵਿੱਚੋਂ ਪੰਜ ਵਿਦਿਆਰਥੀਆਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ । ਜਿਨ੍ਹਾਂ ਨੂੰ ਪੀਜੀਆਈ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉੱਥੇ ਹੀ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਸਕੂਲ ਦੇ ਕਮਰੇ ਦੀ ਕੱਚੀ ਛੱਤ ਤੇ ਮਿੱਟੀ ਪਾਈ ਜਾ ਰਹੀ ਸੀ । ਇਸੇ ਦੌਰਾਨ ਅਚਾਨਕ ਛੱਤ ਡਿੱਗ ਗਈ । ਜਿਸ ਕਾਰਨ ਪੱਚੀ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਸਮੇਤ ਤਿੰਨ ਮਜ਼ਦੂਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ।

ਹਾਦਸੇ ਮਗਰੋਂ ਸਕੂਲ ਦੇ ਵਿੱਚ ਭਾਜੜਾਂ ਪੈ ਗਈਆਂ ਅਤੇ ਹਫੜਾ ਦਫੜੀ ਦੇ ਵਿੱਚ ਜ਼ਖ਼ਮੀ ਬੱਚਿਆਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਇਸ ਪੂਰੇ ਹਾਦਸੇ ਦੇ ਵਾਪਰਨ ਤੋਂ ਬਾਅਦ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉੱਥੇ ਹੀ ਪੁਲੀਸ ਦੇ ਵੱਲੋਂ ਇਸ ਮਾਮਲੇ ਸਬੰਧੀ ਹੁਣ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ।