ਸਕੂਲ ਚ 2 ਗੁੱਤਾਂ ਨਾਲ ਕਰਨ ਤੇ ਪ੍ਰਿਸੀਪਲ ਨੇ ਦਿਖਾਈ ਦਰਿੰਦਗੀ, ਵਿਦਿਆਰਥਣ ਨੇ ਦਿੱਤੀ ਖ਼ੁਦਕੁਸ਼ੀ ਦੀ ਧਮਕੀ

ਆਈ ਤਾਜ਼ਾ ਵੱਡੀ ਖਬਰ 

ਵਿਦਿਅਕ ਅਦਾਰਿਆਂ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ। ਜਿਸ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰਾ ਕੀਤਾ ਜਾ ਸਕੇ। ਕਈ ਗਰੀਬ ਪਰਿਵਾਰਾਂ ਦੇ ਬੱਚਿਆਂ ਵੱਲੋਂ ਜਿੱਥੇ ਸਰਕਾਰੀ ਸਕੂਲਾਂ ਦੇ ਵਿੱਚ ਵਿਦਿਆ ਹਾਸਲ ਕੀਤੀ ਜਾ ਰਹੀ ਹੈ। ਸਕੂਲੀ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਪਾਲਣਾ ਕਰਨੀ ਵੀ ਲਾਜ਼ਮੀ ਕੀਤੀ ਜਾਂਦੀ ਹੈ। ਉਥੇ ਹੀ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਕਾਰਨ ਸਰਕਾਰ ਦੀ ਸ਼ਲਾਘਾ ਹੁੰਦੀ ਹੈ।

ਪਰ ਇਹਨਾਂ ਸੰਸਥਾਵਾਂ ਵਿੱਚ ਤੈਨਾਤ ਕੀਤੇ ਗਏ ਅਧਿਆਪਕਾਂ ਵੱਲੋਂ ਕਈ ਵਾਰ ਬੱਚਿਆ ਦੇ ਨਾਲ ਅਜਿਹਾ ਵਤੀਰਾ ਕੀਤਾ ਜਾਂਦਾ ਹੈ ਜਿਸ ਕਾਰਨ ਚਰਚਾ ਦਾ ਵਿਸ਼ਾ ਬਣਦੇ ਹਨ। ਅਧਿਆਪਕਾਂ ਵੱਲੋਂ ਕੀਤੇ ਜਾਂਦੇ ਵਿਤਕਰੇ ਅਤੇ ਕੁੱਟਮਾਰ ਦੇ ਕਾਰਨ ਬਹੁਤ ਸਾਰੇ ਬੱਚੇ ਮਾਨਸਿਕ ਤੌਰ ਤੇ ਵੀ ਬੀਮਾਰ ਹੋ ਜਾਂਦੇ ਹਨ। ਹੁਣ ਇਥੇ ਸਕੂਲ ਵਿਚ ਦੋ ਗੁੱਤਾਂ ਨਾ ਕਰਨ ਤੇ ਪ੍ਰਿੰਸੀਪਲ ਵੱਲੋਂ ਦਰਿੰਦਗੀ ਦਿਖਾਈ ਗਈ ਹੈ ਅਤੇ ਵਿਦਿਆਰਥਣ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਧਮਕੀ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਫ਼ਰੂਖਾਬਾਦ ਦੇ ਇਕ ਸਰਕਾਰੀ ਸਕੂਲ ਦੇ ਵਿੱਚ ਇੱਕ ਪ੍ਰਿੰਸੀਪਲ ਵੱਲੋਂ ਵਿਦਿਆਰਥਣਾਂ ਦੀ ਕੁੱਟਮਾਰ ਕੀਤੀ ਗਈ ਹੈ। ਦੱਸ ਦਈਏ ਕਿ ਇਹ ਘਟਨਾ ਜਿੱਥੇ ਪਿੰਡ ਨੇਕਰਾਮ ਨਗਰ ਕੋਕਾਪੁਰ ਦੇ ਪਿੰਡ ਵਿੱਚ ਵਰਤੀ ਹੈ। ਜਿੱਥੇ ਸਕੂਲ ਦੇ ਪ੍ਰਿੰਸੀਪਲ ਸੁਮਿਤ ਯਾਦਵ ਵੱਲੋਂ ਸਕੂਲ ਵਿੱਚ ਕੁਝ ਵਿਦਿਆਰਥਣਾਂ ਦੀ ਇਸ ਲਈ ਕੁੱਟਮਾਰ ਕੀਤੀ ਗਈ ਹੈ ਕਿਉਂਕਿ ਸਕੂਲ ਵਿੱਚ ਵਿਦਿਆਰਥਣਾਂ ਵੱਲੋਂ ਦੋ ਗੁਤਾ ਕਰਕੇ ਨਾ ਆਉਣ ਦੇ ਚਲਦੇ ਹੋਇਆ ਉਨ੍ਹਾਂ ਵਿਦਿਆਰਥਣਾਂ ਨੂੰ ਇਕ ਕਮਰੇ ਵਿਚ ਲਿਜਾ ਕੇ ਕੁੱਟਮਾਰ ਕੀਤੀ ਗਈ ਹੈ ਜਿਸ ਦਾ ਦੋਸ਼ ਲੜਕੀਆਂ ਵੱਲੋਂ ਲਗਾਇਆ ਗਿਆ ਹੈ।

ਇਕ ਪੀੜਤ ਵਿਦਿਆਰਥਣ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਪ੍ਰਿੰਸੀਪਲ ਉਪਰ ਵਿਦਿਆਰਥਣਾਂ ਦੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ ਹਨ ਉਥੇ ਉਸ ਨੇ ਦੱਸਿਆ ਕਿ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋਈ ਹੈ ਅਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ। ਅਗਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਹੈ ਤਾਂ ਉਨ੍ਹਾਂ ਵੱਲੋਂ ਖੁਦਕੁਸ਼ੀ ਕਰ ਲਈ ਜਾਵੇਗੀ। ਦੱਸ ਦਈਏ ਕਿ ਪ੍ਰਿੰਸੀਪਲ ਵੱਲੋਂ ਇਹ ਬਦਸਲੂਕੀ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਨਾਲ ਕੀਤੀ ਗਈ ਹੈ।