ਸਨਿਚਰਵਾਰ ਅਤੇ ਐਤਵਾਰ ਦੇ ਕਰਫਿਊ ਲਗਣ ਬਾਰੇ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਫਿਰ ਤੋਂ ਸਰਕਾਰਾਂ ਵੱਲੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕੁਝ ਦੇਸ਼ਾਂ ਵਿਚ ਫਿਰ ਤੋਂ ਤਾਲਾਬੰਦੀ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਪਿਛਲੇ 2 ਸਾਲਾਂ ਤੋਂ ਇਸ ਕਰੋਨਾ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ। ਜੇਕਰ ਉਨ੍ਹਾਂ ਨੂੰ ਠੱਲ੍ਹ ਪਾਉਣ ਲਈ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕੀਤੀ ਜਾ ਰਹੀ ਸੀ ਅਤੇ ਟੀਕਾਕਰਨ ਕੀਤਾ ਗਿਆ ਸੀ। ਜਿਸ ਨਾਲ ਕਰੋਨਾ ਉਪਰ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਸੀ।

ਜਿਸ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਅਤੇ ਲਾਗੂ ਕੀਤੀਆਂ ਗਈਆਂ ਸਖ਼ਤ ਪਾਬੰਦੀਆਂ ਵਿੱਚ ਵੀ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ। ਪਰ ਕਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਹੁਣ ਇੱਥੇ ਸ਼ਨੀਵਾਰ ਅਤੇ ਐਤਵਾਰ ਦੇ ਕਰਫਿਊ ਲੱਗਣ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਸਥਿਤੀ ਦੇ ਅਨੁਸਾਰ ਫ਼ੈਸਲੇ ਲਏ ਜਾ ਰਹੇ ਹਨ।

ਉੱਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਵਿਚ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਵਾਸਤੇ ਇੱਕ ਅਹਿਮ ਫ਼ੈਸਲਾ ਕੀਤਾ ਗਿਆ ਹੈ। ਜਿਸ ਵਿਚ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿੱਚ ਕਰੋਨਾ ਦੇ ਵਾਧੇ ਕਾਰਨ ਹਫ਼ਤਾਵਾਰੀ ਤਾਲਾਬੰਦੀ ਲਾਗੂ ਕੀਤੇ ਜਾਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਹੁਣ ਜੰਮੂ ਕਸ਼ਮੀਰ ਵਿੱਚ ਹਰ ਸ਼ਨੀਵਾਰ ਅਤੇ ਐਤਵਾਰ ਹਫਤਾਵਾਰੀ ਤਾਲਾਬੰਦੀ ਜਾਰੀ ਰਹੇਗੀ।

ਕਿਉਂਕਿ ਜੰਮੂ-ਕਸ਼ਮੀਰ ਵਿਚ ਲਗਾਤਾਰ ਕਰੋਨਾ ਕੇਸਾਂ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਜ਼ਰੂਰੀ ਸੇਵਾਵਾਂ ਦੀ ਆਗਿਆ ਦਿੱਤੀ ਗਈ ਹੈ। ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।