ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਕੀਤੀ ਪਹਿਲਕਦਮੀ, ਹੋਣਹਾਰ ਵਿਦਿਆਰਥੀਆਂ ਨੂੰ ਆਪਣੇ ਖਰਚੇ ਤੇ ਕਰਾਈ ਹਵਾਈ ਯਾਤਰਾ

ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਜਿੱਥੇ ਬੱਚਿਆਂ ਨੂੰ ਸਿੱਖਿਆ ਵਿੱਚ ਬਹੁਤ ਸਾਰੀਆਂ ਸਹੂਲਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਵਿੱਦਿਅਕ ਅਦਾਰਿਆਂ ਦੇ ਵਿਚ ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਪ੍ਰੇਰਿਤ ਕਰਨ ਵਾਸਤੇ ਸਮੇਂ ਸਮੇਂ ਤੇ ਸ਼ਲਾਘਾਯੋਗ ਕਦਮ ਚੁੱਕੇ ਜਾਂਦੇ ਹਨ। ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਰੁਚੀ ਪੈਦਾ ਕੀਤੀ ਜਾ ਸਕੇ ਜਿਸ ਸਦਕਾ ਉਹ ਬੱਚੇ ਆਪਣੇ ਭਵਿੱਖ ਨੂੰ ਸੁਨਹਿਰਾ ਬਣਾ ਸਕਣ। ਜਿੱਥੇ ਬਹੁਤ ਸਾਰੇ ਮਿਹਨਤੀ ਵਿਦਿਆਰਥੀਆਂ ਵੱਲੋਂ ਦਿਨ-ਰਾਤ ਮਿਹਨਤ ਕਰਕੇ ਵੱਖ ਵੱਖ ਵਿਸ਼ਿਆਂ ਵਿਚ ਪਹਿਲੀ ਪੁਜੀਸ਼ਨ ਵੀ ਹਾਸਲ ਕੀਤੀ ਜਾਂਦੀ ਹੈ। ਉਥੇ ਹੀ ਬੱਚਿਆਂ ਦਾ ਹੌਸਲਾ ਵਧਾਉਣ ਵਾਸਤੇ ਉਨ੍ਹਾਂ ਦਾ ਮਾਣ ਸਨਮਾਨ ਵੀ ਕੀਤਾ ਜਾਂਦਾ ਹੈ ਤਾਂ ਜੋ ਬੱਚੇ ਅੱਗੇ ਵੀ ਭਵਿੱਖ ਵਿੱਚ ਉੱਚ ਮੰਜ਼ਿਲਾਂ ਨੂੰ ਹਾਸਲ ਕਰ ਸਕਣ।

ਹੁਣ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਅਜਿਹੀ ਪਹਿਲਕਦਮੀ ਕੀਤੀ ਗਈ ਹੈ। ਜਿਥੇ ਹੁਣ ਹੋਣਹਾਰ ਵਿਦਿਆਰਥੀਆਂ ਨੂੰ ਆਪਣੇ ਖਰਚੇ ਤੇ ਹਵਾਈ ਯਾਤਰਾ ਕਰਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੀਰਾ ਦੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਵੱਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਨ ਵਾਸਤੇ ਇੱਕ ਵਿਲੱਖਣ ਕੋਸ਼ਿਸ਼ ਕੀਤੀ ਗਈ ਹੈ।

ਜਿੱਥੇ ਉਨ੍ਹਾਂ ਵੱਲੋਂ ਹੋਣਹਾਰ ਦੋ ਵਿਦਿਆਰਥਣਾਂ ਨੂੰ ਆਪਣੇ ਖਰਚੇ ਤੇ ਹਵਾਈ ਸਫ਼ਰ ਕਰਵਾਇਆ ਗਿਆ ਹੈ ਜਿਨ੍ਹਾਂ ਵੱਲੋਂ ਮੈਰਿਟ ਰੈਂਕ ਹਾਸਲ ਕੀਤਾ ਗਿਆ ਸੀ। ਜਿੱਥੇ ਪ੍ਰਿੰਸੀਪਲ ਸਾਹਿਬ ਵੱਲੋਂ ਵਿਦਿਆਰਥਣਾਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਉਥੇ ਹੀ ਉਨ੍ਹਾਂ ਦੇ ਮਿਹਨਤ ਕਰਨ ਕਰਕੇ ਹੀ ਵਿਦਿਆਰਥੀ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਉਣ ਚ ਕਾਮਯਾਬ ਹੋਏ ਸਨ

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਨ੍ਹਾਂ ਵਿਦਿਆਰਥੀਆਂ ਦੀ ਇੱਛਾ ਨੂੰ ਪੂਰੀ ਕੀਤਾ ਗਿਆ। ਜਿੱਥੇ ਬਾਰਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿਚੋਂ 18 ਸਾਲਾ ਭਜਨਪ੍ਰੀਤ ਕੌਰ ਵੱਲੋਂ 98.4% ਅੰਕ ਹਾਸਲ ਕੀਤੇ ਗਏ ਸਨ। ਜਿਸ ਦੇ ਪਿਤਾ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਵਜੋਂ ਕੰਮ ਕਰਦੇ ਹਨ। ਉੱਥੇ ਹੀ ਦੂਸਰੀ ਵਿਦਿਆਰਥਣ ਸਿਮਰਨਜੀਤ ਕੌਰ ਵੱਲੋਂ ਵੀ ਇਸੇ ਤਰਾਂ ਹੀ ਮੈਰਿਟ ਸੂਚੀ ਵਿੱਚ ਜਗ੍ਹਾ ਬਣਾਈ ਗਈ ਸੀ। ਜਿਸ ਤੋਂ ਬਾਅਦ ਇਸ ਅਧਿਆਪਕ ਵੱਲੋਂ ਆਪਣੇ ਖਰਚੇ ਤੇ ਇਨਾਂ ਵਿਦਿਆਰਥਣਾਂ ਨੂੰ ਅੰਮ੍ਰਿਤਸਰ ਤੋਂ ਗੋਆ ਤੱਕ ਹਵਾਈ ਸਫ਼ਰ ਕਰਵਾਇਆ ਹੈ।