ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਦੇਸ਼ ਅੰਦਰ ਕਈ ਸੂਬਿਆਂ ਵਿੱਚ ਕਰੋਨਾ ਦੇ ਕੇਸ ਬਹੁਤ ਜ਼ਿਆਦਾ ਵਧ ਗਏ ਸਨ ਜਿਸ ਕਾਰਨ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦੇ ਦਿੱਤੇ ਗਏ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਮਹਾਰਾਸ਼ਟਰ ਹੈ ਜਿਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ। ਦੇਸ਼ ਅੰਦਰ ਲਾਗੂ ਕੀਤੇ ਗਏ ਕਰੋਨਾ ਟੈਸਟ ਤੇ ਟੀਕਾਕਰਣ ਤੇ ਸਖ਼ਤ ਪਾਬੰਦੀਆਂ ਦੇ ਕਾਰਨ ਪਹਿਲਾਂ ਦੇ ਮੁਕਾਬਲੇ ਕਾਫੀ ਹੱਦ ਤੱਕ ਕਮੀ ਦਰਜ ਕੀਤੀ ਗਈ ਹੈ।
ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਵੱਖ-ਵੱਖ ਸਰਕਾਰਾਂ ਵੱਲੋਂ ਵੀ ਕਈ ਤਰਾਂ ਦੀਆਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਕਾਫੀ ਹੱਦ ਤੱਕ ਛੋਟ ਦਿੱਤੀ ਜਾ ਰਹੀ ਹੈ। ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਪਟੜੀ ਤੇ ਆ ਸਕੇ। ਸਰਕਾਰ ਵੱਲੋਂ ਮੋਜੂਦਾ ਹਲਾਤਾਂ ਨੂੰ ਦੇਖਦੇ ਹੋਏ ਹੁਣ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਪੁਰਾਤਤਵ ਸਰਵੇਖਣ ਅਧੀਨ ਸਾਰੇ ਅਜਾਇਬ-ਘਰ ਅਤੇ ਸਮਾਰਕ ਨੂੰ 16 ਜੂਨ ਤੋਂ ਖੋਲੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।
ਇਨ੍ਹਾਂ ਸਾਰੀਆਂ ਥਾਵਾਂ ਨੂੰ ਖੋਲ੍ਹੇ ਜਾਣ ਤੋਂ ਪਹਿਲਾਂ ਉਨ੍ਹਾਂ ਦੀ ਸਾਫ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ । ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨਾ ਜਿਵੇਂ ਕਿ ਸਮਾਜਕ ਦੂਰੀ ਬਣਾ ਕੇ ਰੱਖਣਾ ਤੇ ਮਾਸਕ ਪਹਿਨਣ ਵੱਲ ਧਿਆਨ ਦੇਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਰੋਨਾ ਦੇ ਵਾਧੇ ਦੇ ਕਾਰਨ ਇਹਨਾਂ ਸਭ ਨੂੰ ਸਰਕਾਰ ਵੱਲੋਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਲੋਕਾਂ ਦੀ ਭੀੜ ਨੂੰ ਇਕੱਠੇ ਹੋਣ ਤੋਂ ਰੋਕਿਆ ਜਾ ਸਕੇ।
ਅਜਾਇਬ ਘਰ ਯਾਦਗਾਰਾਂ ਦੇ ਉਦਘਾਟਨ ਸਬੰਧੀ ਸਲਾਹਕਾਰ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੈਲਾਨੀਆਂ ਅਤੇ ਅਧਿਕਾਰੀਆਂ ਨੂੰ ਕਰੋਨਾ ਪ੍ਰੋਟੋਕੋਲ ਦੀ ਦੇਖਭਾਲ ਕਰਨੀ ਪਵੇਗੀ। ਕਰੋਨਾ ਦੇ ਕਾਰਨ ਸਾਰੇ ਅਜਾਇਬ-ਘਰ ਅਤੇ ਸਮਾਰਕ ਲੱਗਭੱਗ ਦੋ ਮਹੀਨਿਆਂ ਤੋਂ ਬੰਦ ਪਏ ਸਨ। ਜਿਨ੍ਹਾਂ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ।
Previous Postਆਮ ਆਦਮੀ ਪਾਰਟੀ ਦੀ ਲੱਗ ਗਈ ਲਾਟਰੀ : ਹੁਣੇ ਹੁਣੇ ਅਚਾਨਕ ਪਾਰਟੀ ਚ ਸ਼ਾਮਲ ਹੋ ਗਈ ਇਹ ਮਸ਼ਹੂਰ ਪੰਜਾਬੀ ਹਸਤੀ
Next Postਕਿਸਾਨਾਂ ਲਈ ਕੇਂਦਰ ਸਰਕਾਰ ਤੋਂ ਆਈ ਮਾੜੀ ਖਬਰ – ਹੁਣ ਕੀਤਾ ਗਿਆ ਇਹ ਕੰਮ