ਸਰਦੂਲ ਸਿਕੰਦਰ ਦੀ ਅੰਤਿਮ ਅਰਦਾਸ ਤੇ ਪੰਜਾਬ ਸਰਕਾਰ ਨੇ ਕਰਤਾ ਸਰਦੂਲ ਲਈ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜਿਸ ਵਿੱਚ ਸਾਡੇ ਦੇਸ਼ ਦੀ ਕਿਸੇ ਖਾਸ ਸ਼ਖਸੀਅਤ ਦਾ ਜ਼ਿਕਰ ਹੁੰਦਾ ਹੈ। ਹੁਣ ਤਕ ਇਕ ਤੋਂ ਬਾਅਦ ਇਕ ਅਜੇਹੀਆਂ ਮਹਾਨ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਈਆਂ ਹਨ। ਜਿਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪਿਛਲੇ ਦਿਨੀਂ ਪੰਜਾਬੀ ਗਾਇਕੀ ਦੇ ਵਿੱਚ ਬਾਬਾ ਬੋਹੜ ਕਹੇ ਜਾਣ ਵਾਲੇ ਸੁਰੀਲੇ ਫ਼ਨਕਾਰ ਜਨਾਬ ਸਰਦੂਲ ਸਿਕੰਦਰ ਜੀ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਛੱਡ ਕੇ ਪਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

ਉਹ ਧਰੂਵ ਤਾਰੇ ਵਾਂਗ ਹਮੇਸ਼ਾਂ ਸੰਗੀਤਕ ਦੁਨੀਆਂ ਵਿੱਚ ਚਮਕਦੇ ਰਹਿਣਗੇ। ਉਨ੍ਹਾਂ ਦੇ ਤੁਰ ਜਾਣ ਨਾਲ ਸੰਗੀਤਕ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਰਦੂਲ ਸਕੰਦਰ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਬਾਰੇ ਉਨ੍ਹਾਂ ਦੇ ਬੇਟੇ ਅਲਾਪ ਸਿਕੰਦਰ ਵੱਲੋਂ ਜਾਣਕਾਰੀ ਦਿੱਤੀ ਗਈ ਸੀ । ਅੱਜ ਸਰਦੂਲ ਸਿਕੰਦਰ ਦੀ ਅੰਤਿਮ ਅਰਦਾਸ ਦੇ ਮੌਕੇ ਤੇ ਪੰਜਾਬ ਸਰਕਾਰ ਵੱਲੋਂ ਸਰਦੂਲ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਅੱਜ ਸਰਦੂਲ ਸਿਕੰਦਰ ਜੀ ਦਾ ਭੋਗ ਤੇ ਅੰਤਿਮ ਅਰਦਾਸ 7 ਮਾਰਚ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ ਅਨਾਜ ਮੰਡੀ ਜੀ ਟੀ ਰੋਡ ਖੰਨਾ ਵਿਖੇ ਕੀਤੀ ਗਈ।

ਜਿਸ ਵਿਚ ਸੰਗੀਤ ਜਗਤ ਦੀ ਹਰ ਇੱਕ ਹਸਤੀ ਸ਼ਾਮਲ ਹੋਈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੇ ਲੋਕਾਂ ਵੱਲੋ ਸ਼ਰਧਾਂਜਲੀ ਦਿੱਤੀ ਗਈ। ਪੰਜਾਬ ਸਰਕਾਰ ਦੇ ਜੰਗਲਾਤ ਸਮਾਜਿਕ ਨਿਆਂ ਅਧਿਕਾਰਿਤ ਤੇ ਘੱਟ ਗਿਣਤੀ ਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਵੱਲੋਂ ਵੀ ਅੱਜ ਸ਼ਰਧਾਂਜਲੀ ਸਮਾਰੋਹ ਵਿਚ ਸ਼ਮੂਲੀਅਤ ਕੀਤੀ ਗਈ। ਉਨਾਂ ਸ਼ਰਧਾਂਜਲੀ ਦਿੰਦੇ ਹੋਏ ਦੱਸਿਆ ਕਿ ਸਰਦੂਲ ਸਿਕੰਦਰ ਮੇਰੇ ਬਹੁਤ ਚੰਗੇ ਦੋਸਤ ਤੇ ਬਹੁਤ ਹੀ ਨੇਕ ਦਿਲ ਇਨਸਾਨ ਸਨ।

ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸਲਾਹ ਅਨੁਸਾਰ ਸਰਦੂਲ ਸਕੰਦਰ ਦੀ ਯਾਦਗਾਰ ਨੂੰ ਬਣਾਇਆ ਜਾਵੇਗਾ। ਅੱਜ ਉਹਨਾਂ ਨੇ ਸ਼ਰਧਾਂਜਲੀ ਦਿੰਦੇ ਹੋਏ ਸਰਦੂਲ ਸਿਕੰਦਰ ਤੇ ਘਰ ਨੂੰ ਪਿੰਡ ਬੁੱਲੇਪੁਰ ਖੰਨਾ ਤੋਂ ਜਾਣ ਵਾਲੀ ਸੜਕ ਦਾ ਨਾਮ ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਨਾਮ ਤੇ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਰੋਡ ਦਾ ਨਾਮ ਸਰਦੂਲ ਸਕੰਦਰ ਮਾਰਗ ਰੱਖਿਆ ਜਾਵੇਗਾ।