ਤਾਜਾ ਵੱਡੀ ਖਬਰ
ਹਰ ਰੋਜ਼ ਹੀ ਆਉਣ ਵਾਲੀਆਂ ਸੌ-ਗ-ਮ-ਈ ਖਬਰਾਂ ਨੇ ਦੇਸ਼ ਦੇ ਮਾਹੌਲ ਨੂੰ ਗ਼-ਮ-ਗੀ-ਨ ਕਰ ਦਿੱਤਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਕਾਬਲੀਅਤ ਦੇ ਆਧਾਰ ਤੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਜਾਂਦੀ ਹੈ। ਉਨ੍ਹਾਂ ਦੀ ਉਸ ਪਹਿਚਾਣ ਲਈ ਉਹਨਾ ਨੂੰ ਦੁਨੀਆਂ ਸਾਲਾਂ ਤੱਕ ਯਾਦ ਰੱਖਦੀ ਹੈ। ਬਹੁਤ ਸਾਰੀਆਂ ਸਖਸ਼ੀਅਤਾ ਜੋ ਸੰਗੀਤ ਜਗਤ, ਰਾਜਨੀਤਿਕ ਜਗਤ ,ਖੇਡ ਜਗਤ ਨਾਲ ਸਬੰਧ ਰੱਖਦੀਆਂ ਹਨ। ਕਿਸੇ ਨਾ ਕਿਸੇ ਘਟਨਾ ਦਾ ਸ਼ਿਕਾਰ ਹੋਣ ਕਾਰਨ ਸੁਰਖੀਆਂ ਚ ਆਈਆਂ ਹਨ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਬਹੁਤ ਸਾਰੀਆਂ ਮਹਾਨ ਹਸਤੀਆਂ ਨੂੰ ਹਮੇਸ਼ਾ ਲਈ ਦੂਰ ਕਰ ਦਿੱਤਾ ਹੈ।
ਉੱਥੇ ਹੀ ਉਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਆਏ ਦਿਨ ਕਿਸੇ ਨਾ ਕਿਸੇ ਮਹਾਨ ਹਸਤੀ ਦਾ ਇਸ ਸੰਸਾਰ ਨੂੰ ਅਲਵਿਦਾ ਕਹਿ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਦੂਲ ਸਿਕੰਦਰ ਦੀ ਮੌਤ ਦੀ ਖਬਰ ਸੁਣ ਹਸਪਤਾਲ ਪੁੱਜੇ ਗੁਰਪ੍ਰੀਤ ਘੁੱਗੀ ਨੇ ਕਹੀ ਇਹ ਗੱਲ। ਅੱਜ ਸੁਰਾਂ ਦੇ ਸਿਕੰਦਰ ਸਰਦੂਲ ਸਿਕੰਦਰ ਦੇ ਦਿਹਾਂਤ ਦੀ ਖ਼ਬਰ ਸੁਣਦੇ ਸਾਰ ਹੀ ਸਭ ਪਾਸੇ ਸੋਗ ਦੀ ਲਹਿਰ ਛਾ ਗਈ। ਉਨ੍ਹਾਂ ਦੇ ਜਾਣ ਨਾਲ ਸੰਗੀਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਹਸਪਤਾਲ ਪੁੱਜੇ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹੋਇਆ ਕਿਹਾ ਹੈ ਕਿ ਇਸ ਗਲ ਤੇ ਵਿਸ਼ਵਾਸ਼ ਨਹੀਂ ਹੋ ਰਿਹਾ , ਕਿ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਕਿਹਾ ਕਿ ਸਿਕੰਦਰ ਭਾਜੀ ਸੁਰਾਂ ਤੇ ਸਿਕੰਦਰ ਹੀ ਨਹੀਂ ਬਲਕਿ ਦਿਲਾਂ ਦੇ ਸਿਕੰਦਰ ਸਨ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਪੰਜਾਬੀ ਇੰਡਸਟਰੀ ਦਾ ਬਾਬਾ ਬੋਹੜ ਚਲਾ ਗਿਆ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਅੱਜ ਪੰਜਾਬ ਦੇ ਸਭ ਗਾਇਕਾਂ ਵੱਲੋਂ ਪਹੁੰਚ ਕੀਤੀ ਗਈ। ਜਿੱਥੇ ਉਨ੍ਹਾਂ ਦੇ ਚਾਹੁਣ ਵਾਲਿਆਂ ਦਾ ਹਜੂਮ ਇਕੱਠਾ ਹੋਇਆ ਸੀ।
ਇਨ੍ਹਾਂ ਵਿੱਚ ਫਿਲਮੀ ਅਦਾਕਾਰ ਗੁਰਪ੍ਰੀਤ ਘੁੱਗੀ ,ਐਮੀ ਵਿਰਕ, ਰਣਜੀਤ ਬਾਵਾ, ਕਮਲਜੀਤ ਅਨਮੋਲ ਆਦਿ ਸ਼ਾਮਲ ਸਨ। ਇਨ੍ਹਾਂ ਸਭ ਕਲਾਕਾਰਾਂ ਨੇ ਕਿਹਾ ਕਿ ਅਸੀਂ ਸਭ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ। ਜਿਸ ਵੱਲੋਂ ਸਿਕੰਦਰ ਪਰਿਵਾਰ ਦੀ ਮਦਦ ਕੀਤੀ ਜਾ ਰਹੀ ਹੈ। ਸਭ ਗਾਇਕਾਂ ਨੇ ਆਖਿਆ ਕੇ ਦਿੱਲੀ ਕਿਸਾਨੀ ਅੰਦੋਲਨ ਦੌਰਾਨ ਸਾਡੀ ਮੁਲਾਕਾਤ ਸਿਕੰਦਰ ਭਾਜੀ ਨਾਲ ਹੋਈ ਸੀ। ਅਜਿਹਾ ਬਿਲਕੁਲ ਵੀ ਨਹੀਂ ਲੱਗਿਆ ਸੀ ਕਿ ਉਹ ਇੰਨੀ ਜਲਦੀ ਸਾਨੂੰ ਸਭ ਨੂੰ ਛੱਡ ਕੇ ਚਲੇ ਜਾਣਗੇ।
Previous Postਪੰਜਾਬ ਚ ਇਥੇ ਇਸ ਦਿਨ ਛੁਟੀ ਨੂੰ ਲੈ ਕੇ ਹੁਣ ਆਈ ਇਹ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਸਰਦੂਲ ਸਿਕੰਦਰ ਬਾਰੇ ਕੈਪਟਨ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ