ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਡਿੱਗੀ ਨਦੀ ਚ, 12 ਲੋਕਾਂ ਦੀ ਹੋਈ ਮੌਤ- PM ਮੋਦੀ ਨੇ ਜਤਾਇਆ ਦੁੱਖ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਆਪਣੇ ਸਫਰ ਨੂੰ ਤੈਅ ਕਰਨ ਵਾਸਤੇ ਸੜਕੀ ਆਵਾਜਾਈ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਥੇ ਹੀ ਲੋਕਾਂ ਵੱਲੋਂ ਆਪਣੇ ਸਫਰ ਨੂੰ ਤੈਅ ਕਰਨ ਵਾਸਤੇ ਵਧੇਰੇ ਆਪਣੇ ਹੀ ਵਾਹਨ ਤੇ ਸਫਰ ਕੀਤਾ ਜਾਂਦਾ ਹੈ। ਪਰ ਕੁਝ ਲੋਕਾਂ ਕੋਲ ਵਾਹਨ ਨਾ ਹੋਣ ਦੇ ਚਲਦਿਆਂ ਹੋਇਆਂ ਜਾਂ ਕੁਝ ਹੋਰ ਮਜਬੂਰੀ ਦੇ ਚਲਦਿਆਂ ਹੋਇਆਂ, ਸੜਕੀ ਰਸਤੇ ਤੇ ਬੱਸ ਦਾ ਸਫ਼ਰ ਜਾਂ ਰੇਲ ਗੱਡੀ ਦਾ ਸਫਰ ਕੀਤਾ ਜਾਂਦਾ ਹੈ। ਪਰ ਕਈ ਵਾਰ ਸਫ਼ਰ ਦੌਰਾਨ ਕਈ ਲੋਕਾਂ ਨਾਲ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਦੇ ਮਨ ਅੰਦਰ ਡਰ ਵੀ ਪੈਦਾ ਕਰ ਦਿੱਤਾ ਹੈ ਜਿੱਥੇ ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਸਵਾਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਨਦੀ ਵਿੱਚ ਡਿੱਗੀ ਹੈ। ਜਿੱਥੇ 12 ਲੋਕਾਂ ਦੀ ਮੌਤ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਈ ਹੈ।

ਜਿੱਥੇ ਯਾਤਰੀਆਂ ਨਾਲ ਭਰੀ ਹੋਈ ਇੱਕ ਬੱਸ ਧਾਰ ਜਿਲ੍ਹੇ ਦੇ ਖਲਘਾਟ ਵਿਚ ਬੇਕਾਬੂ ਹੋ ਕੇ ਨਰਮਦਾ ਨਦੀ ਵਿੱਚ ਡਿੱਗ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ ਬੇਕਾਬੂ ਹੋ ਗਈ ਅਤੇ ਨਦੀ ਦੇ ਉਪਰ ਬਣੇ ਹੋਏ ਪੁਲ ਦੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਬੱਸ ਵਿਚ ਸਵਾਰ 12 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਸ ਬੱਸ ਵਿਚ 55 ਦੇ ਕਰੀਬ ਯਾਤਰੀ ਸਫ਼ਰ ਕਰ ਰਹੇ ਸਨ। ਇਹ ਬੱਸ ਇੰਦੌਰ ਤੋਂ ਪੁਣੇ ਨੂੰ ਜਾ ਰਹੀ ਸੀ ਅਤੇ ਰਸਤੇ ਵਿਚ ਇਕ ਭਿਆਨਕ ਹਾਦਸਾ ਵਾਪਰ ਗਿਆ।

ਘਟਨਾ ਸਥਾਨ ਉਪਰ ਜਿੱਥੇ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਵੱਲੋਂ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਕਰਕੇ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।