ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਲੁੱਟਾ ਖੋਹਾ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਜਿਥੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਵਿਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਤਾਂ ਜੋ ਪੰਜਾਬ ਦੇ ਹਾਲਾਤਾਂ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ। ਪੁਲਿਸ ਨੂੰ ਜਗ੍ਹਾ-ਜਗ੍ਹਾ ਤੇ ਨਾਕੇ ਬੰਦੀ ਕਰਨ ਦੇ ਬਾਵਜੂਦ ਵੀ ਵਾਪਰ ਰਹੀਆਂ ਅਜਿਹੀਆਂ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਹੁਣ ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਤੇ ਹਮਲਾ ਹੋਇਆ ਹੈ ਜਿਥੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਭਾਜੜਾਂ ਪੈ ਗਈਆਂ ਹਨ। ਜਿਸ ਨਾਲ ਜੁੜੀ ਹੋਈ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਐਲੀਵੇਟਰ ਰੋਡ ਤੋਂ ਸਾਹਮਣੇ ਆਇਆ ਹੈ, ਜੋ ਕੇ ਬਾਈਪਾਸ ਨੂੰ ਸ਼ਹਿਰ ਨਾਲ ਜੋੜਦਾ ਹੈ, ਇਸ ਪੁੱਲ ਉਪਰ ਜਦੋਂ ਹਰਿਆਣਾ ਦੇ ਕੁਝ ਲੋਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਸਨ ਤਾਂ, ਉਹ ਉਪਰ ਕੁਝ ਲੁਟੇਰਿਆਂ ਦੇ ਗਰੋਹ ਵੱਲੋਂ ਉਨ੍ਹਾਂ ਨੂੰ ਘੇਰ ਲਿਆ ਗਿਆ ਅਤੇ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੇ ਕੋਲੋਂ ਕੈਸ਼ ਲੈ ਕੇ ਉਸ ਜਗ੍ਹਾ ਤੋਂ ਫਰਾਰ ਹੋ ਗਏ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਨੌਜਵਾਨਾਂ ਨੇ ਦੱਸਿਆ ਹੈ ਕਿ ਉਹ ਦੋ ਨੌਜਵਾਨ ਹਿਸਾਰ ਤੋਂ ਆਏ ਸਨ, ਵਾਪਸ ਜਾਂਦੇ ਸਮੇਂ ਉਨ੍ਹਾਂ ਦੀ ਸਵਿਫਟ ਕਾਰ ਦੇ ਅੱਗੇ ਇਕ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨਾਂ ਵੱਲੋਂ ਰੋਕ ਲਿਆ ਗਿਆ ਅਤੇ ਪਿੱਛੋਂ ਆਈ ਇਕ ਵਰਨਾ ਕਾਰ ਵਿੱਚੋਂ ਅੱਠ ਦੇ ਕਰੀਬ ਅਣਪਛਾਤੇ ਨੌਜਵਾਨ ਨਿਕਲੇ ਜਿਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਜਿਨ੍ਹਾਂ ਵੱਲੋਂ ਉਨ੍ਹਾਂ ਤੋਂ ਮੋਬਾਈਲ ਫੋਨ ਵੀ ਖੋਹਣ ਦੀ ਕੋਸ਼ਿਸ਼ ਕੀਤੀ ਗਈ, ਜੋ ਘਟਨਾ ਸਥਾਨ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਜਿਨ੍ਹਾਂ ਵੱਲੋਂ ਇਨ੍ਹਾਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਕ ਨੌਜਵਾਨ ਵੱਲੋਂ ਵੀ ਇਹਨਾਂ ਲੁਟੇਰਿਆਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਲੁਟੇਰੇ ਭੱਜਣ ਵਿਚ ਕਾਮਯਾਬ ਹੋ ਗਏ।
Home ਤਾਜਾ ਖ਼ਬਰਾਂ ਸ਼੍ਰੀ ਹਰਮੰਦਿਰ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਸ਼ਰਧਾਲੂਆਂ ਤੇ ਹੋਇਆ ਹਮਲਾ, ਪੁਲਿਸ ਕਰ ਰਹੀ ਕਾਰਵਾਈ
Previous Postਪੰਜਾਬ ਦੀ ਇਸ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ , CM ਮਾਨ ਅਤੇ ਹਰਪਾਲ ਚੀਮੇ ਨੇ ਵੀ ਕੀਤਾ ਅਫਸੋਸ ਜਾਹਿਰ
Next Postਭਗਵੰਤ ਮਾਨ ਸਰਕਾਰ ਨੇ ਪੰਜਾਬ ਪੁਲਿਸ ਲਈ ਕਰਤਾ ਇਹ ਖਾਸ ਐਲਾਨ, ਆਈ ਤਾਜ਼ਾ ਵੱਡੀ ਖਬਰ