ਸ਼੍ਰੋਮਣੀ ਅਕਾਲੀ ਦਲ ਨੇ ਲੈ ਲਿਆ ਵੱਡਾ ਫੈਸਲਾ ਇਸ ਵੱਡੇ ਲੀਡਰ ਨੂੰ ਕੱਢ ਦਿੱਤਾ ਪਾਰਟੀ ਚੋਂ ਬਾਹਰ

ਆਈ ਤਾਜ਼ਾ ਵੱਡੀ ਖਬਰ 

ਇਸ ਵਾਰ ਦੀਆਂ ਹੋਈਆਂ ਚੋਣਾਂ ਦੇ ਵਿੱਚ ਜਿਥੇ ਵੱਖ-ਵੱਖ ਪਾਰਟੀਆਂ ਦੇ ਵਿੱਚ ਕਾਫੀ ਉਥਲ-ਪੁਥਲ ਵੇਖੀ ਜਾ ਰਹੀ ਹੈ। ਜਿੱਥੇ ਆਮ ਆਦਮੀ ਪਾਰਟੀ ਬਹੁਮਤ ਦੇ ਨਾਲ ਸੱਤਾ ਵਿੱਚ ਆ ਚੁੱਕੀ ਹੈ ਅਤੇ ਇਤਿਹਾਸ ਸਿਰਜ ਦਿੱਤਾ ਗਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਹ ਰਵਾਇਤੀ ਪਾਰਟੀਆਂ ਜਿੱਥੇ ਐਨੇ ਸਾਲਾਂ ਤੋਂ ਸੱਤਾ ਵਿੱਚ ਕਬਜ਼ਾ ਕਰ ਰਹੀਆਂ ਸਨ। ਪਰ ਇਸ ਵਾਰ ਦੀ ਹੋਈ ਹਾਰ ਤੋਂ ਬਾਅਦ ਪਾਰਟੀ ਦੇ ਬਹੁਤ ਸਾਰੇ ਮੰਤਰੀ ਅਤੇ ਵਰਕਰ ਪਾਰਟੀ ਦਾ ਸਾਥ ਛੱਡ ਰਹੇ ਹਨ। ਉਥੇ ਹੀ ਕੁਝ ਪਾਰਟੀਆਂ ਵੱਲੋਂ ਵੀ ਕਈਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਰਿਹਾ ਹੈ।

ਹੁਣ ਸ਼੍ਰੋਮਣੀ ਅਕਾਲੀ ਦਲ ਨੇ ਲੈ ਲਿਆ ਵੱਡਾ ਫੈਸਲਾ ਇਸ ਵੱਡੇ ਲੀਡਰ ਨੂੰ ਕੱਢ ਦਿੱਤਾ ਪਾਰਟੀ ਚੋਂ ਬਾਹਰ , ਜਿਸ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਆਕਾਲੀ ਦਲ ਨੂੰ ਇੱਕ ਤੋਂ ਬਾਅਦ ਇੱਕ ਭਾਰੀ ਝਟਕੇ ਲੱਗ ਰਹੇ ਹਨ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਕਰੀਬ ਵਿਅਕਤੀ ਪਾਰਟੀ ਦਾ ਸਾਥ ਛੱਡ ਕੇ ਜਾ ਰਹੇ ਹਨ। ਜਿਥੇ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਮਿਲੀ ਹਾਰ ਕਾਰਨ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ।

ਜਿਸ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਰਹੇ ਸਰੂਪ ਚੰਦ ਸਿੰਗਲਾ ਵੱਲੋਂ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਗਿਆ ਹੈ ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਜਿਸ ਦਾ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੱਸਿਆ ਗਿਆ ਹੈ।

ਦੱਸਣਯੋਗ ਹੈ ਕਿ ਹਰਮੀਤ ਸਿੰਘ ਕਾਲਕਾ ਇਸ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੇ ਬਿਰਾਜਮਾਨ ਸਨ। ਉੱਥੇ ਹੀ ਹੁਣ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਤੋਂ ਵੱਖ ਕਰ ਦਿੱਤਾ ਗਿਆ ਹੈ। ਜਿਥੇ ਹੁਣ ਹੋਈਆ ਇਹਨਾਂ ਵਿਧਾਨਸਭਾ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਭਾਰੀ ਝਟਕੇ ਵੀ ਲੱਗ ਰਹੇ ਹਨ।