ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ ਅਤੇ ਰੇਹੜੀਆਂ ਆਦਿ ਵਾਹਨਾਂ ਲਈ 16 ਫਰਵਰੀ ਤੱਕ ਲਈ ਜਾਰੀ ਹੋਇਆ ਇਥੇ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਇਸ ਸਮੇਂ ਬਹੁਤ ਸਾਰੇ ਸੜਕ ਹਾਦਸੇ ਵਿਜ਼ੀਬਿਲਟੀ ਦੀ ਕਮੀ ਹੋਣ ਕਾਰਨ ਵਾਪਰ ਰਹੇ ਹਨ। ਉੱਥੇ ਹੀ ਇਸ ਮੌਸਮ ਵਿੱਚ ਧੁੰਦ ਦੇ ਕਾਰਨ ਬਹੁਤ ਸਾਰੇ ਹਾਦਸੇ ਕਈ ਲੋਕਾਂ ਦੀ ਜਾਨ ਜਾਣ ਦਾ ਕਾਰਨ ਬਣ ਜਾਂਦੇ ਹਨ। ਇਸ ਲਈ ਹੀ ਇਸ ਮੌਸਮ ਵਿਚ ਜਿਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਅਤੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਨ ਵਾਸਤੇ ਕਿਹਾ ਜਾਂਦਾ ਹੈ। ਕੁਝ ਹਾਦਸੇ ਜਿੱਥੇ ਮੌਸਮ ਦੀ ਖਰਾਬੀ ਦੇ ਕਾਰਨ ਹੁੰਦੇ ਹਨ। ਉੱਥੇ ਹੀ ਬਹੁਤ ਸਾਰੇ ਹਾਦਸੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਵੀ ਵਾਪਰ ਰਹੇ ਹਨ ਜਿਸ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਇੱਥੇ ਰਿਕਸ਼ਾ ਸਾਇਕਲ, ਰੇਹੜੀਆਂ ਅਤੇ ਟਰੈਕਟਰ-ਟਰਾਲੀਆਂ ਆਦਿ ਵਾਹਨਾਂ ਲਈ 16 ਫਰਵਰੀ ਤੱਕ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੋਰ ਜ਼ਿਲ੍ਹਾ ਫਰੀਦਕੋਟ ਦੇ ਵਧੀਕ ਜਿਲ੍ਹਾ ਮਜਿਸਟਰੇਟ ਸ: ਰਾਜਦੀਪ ਸਿੰਘ ਬਰਾੜ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿੱਥੇ ਉਨ੍ਹਾਂ ਵੱਲੋਂ ਹੋਰ ਪਾਬੰਦੀਆਂ ਲਾਗੂ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਜ਼ਿਲ੍ਹੇ ਦੀ ਹੱਦ ਅੰਦਰ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਤੇ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।

ਉਨ੍ਹਾਂ ਵੱਲੋਂ ਜ਼ਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਚੱਲਣ ਵਾਲੇ ਸਾਰੇ ਸਾਇਕਲ, ਟਰੈਕਟਰ-ਟਰਾਲੀ, ਰੇਹੜੀ ,ਰਿਕਸ਼ਾ ਅਤੇ ਹੋਰ ਗੱਡੀਆਂ ਦੇ ਚਾਲਕਾਂ ਨੂੰ ਆਪਣੇ ਵਾਹਨਾਂ ਉਪਰ ਰਿਫਲੈਕਟਰ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਜ਼ਿਲੇ ਦੀ ਹੱਦ ਅੰਦਰ ਰਿਫਲੈਕਟਰ ਤੋਂ ਬਿਨਾਂ ਚੱਲਣ ਵਾਲੇ ਵਾਹਨਾਂ ਉਪਰ ਪੂਰਨ ਰੂਪ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਥੇ ਇਹ ਪਾਬੰਦੀ ਅਗਲੇ ਸਾਲ 16 ਫਰਵਰੀ 2022 ਤੱਕ ਲਾਗੂ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉੱਥੇ ਹੀ ਜ਼ਿਲੇ ਦੀ ਹੱਦ ਅੰਦਰ ਵਾਹਨ ਚਲਾਉਣ ਵਾਲੇ ਇਨ੍ਹਾਂ ਵਾਹਨ ਚਾਲਕਾਂ ਲਈ ਵਾਹਨ ਦੇ ਅੱਗੇ ਅਤੇ ਪਿੱਛੇ ਲਾਲ ਰੰਗ ਦੇ ਰਿਫਲੈਕਟਰ , ਚਮਕਦਾਰ ਟੇਪ ਜਾਂ ਕੋਈ ਆਈ ਗਲਾਸ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਨੂੰ ਲਗਾਏ ਤੋਂ ਬਿਨਾਂ ਕੋਈ ਵੀ ਵਾਹਨ ਨਹੀਂ ਚਲਾਇਆ ਜਾਵੇਗਾ। ਅਗਰ ਜ਼ਿਲ੍ਹੇ ਦੀ ਹੱਦ ਅੰਦਰ ਕਿਸੇ ਵੀ ਵਾਹਨ ਚਾਲਕ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕੀਤੀ ਜਾਂਦੀ ਹੈ, ਤਾਂ ਉਸਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਅਜਿਹੇ ਵਾਹਨ ਅਕਸਰ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ।