ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਆਈ ਵੱਡੀ ਖਬਰ, ਕੀਤੀ ਇਹ ਅਪੀਲ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰਾਨ ਜਿੱਥੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਦੇਸ਼ ਅੰਦਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ ਜਿਸਦੇ ਚਲਦੇ ਹੋਏ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਸਾਰੇ ਦੇਸ਼ਾਂ ਵੱਲੋਂ ਜਿੱਥੇ ਆਪਣੀਆਂ ਸਰਹੱਦਾਂ ਉੱਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਉਥੇ ਹੀ ਭਾਰਤ ਵੱਲੋਂ ਵੀ ਹਵਾਈ ਉਡਾਨਾਂ ਨੂੰ ਰੋਕ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਇਹ ਰੇਲ ਗੱਡੀਆਂ ਨੂੰ ਚਲਾਏ ਜਾਣ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ ਜੋ ਕਿ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਦੋ ਸਾਲਾਂ ਦੇ ਦੌਰਾਨ ਜਿੱਥੇ ਯਾਤਰੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆਈਆਂ।

ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਅਪੀਲ ਕੀਤੀ ਗਈ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਉਥੇ ਹੀ ਯਾਤਰੀਆਂ ਦੀ ਮੰਗ ਉੱਪਰ ਕਰੋਨਾ ਪਾਬੰਦੀਆਂ ਦੇ ਨਾਲ ਰੇਲ ਗੱਡੀਆਂ ਦੀ ਆਵਾਜਾਈ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ। ਜਿਥੇ ਕਰੋਨਾ ਪਾਬੰਦੀਆ ਦੀ ਪਾਲਣਾ ਕਰਨੀ ਵੀ ਲਾਜ਼ਮੀ ਕੀਤੀ ਗਈ ਸੀ। ਉੱਥੇ ਹੀ ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਜਿੱਥੇ ਬਠਿੰਡੇ ਜਿਲ੍ਹੇ ਵਿੱਚ ਪੈਂਦੇ ਭੁੱਚੋ ਮੰਡੀ ਵਿਚ ਯਾਤਰੀਆਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਰੇਲ ਗੱਡੀਆਂ ਦਾ ਮੁੜ ਤੋਂ ਇਥੇ ਰੋਕੇ ਜਾਣ ਵਾਸਤੇ ਕੇਂਦਰੀ ਰੇਲ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਗਈ ਹੈ।

ਜਿੱਥੇ ਉਨ੍ਹਾਂ ਵੱਲੋਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਗਏ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਕਰੋਨਾ ਤੋਂ ਪਹਿਲਾਂ ਇਸ ਰੇਲਵੇ ਸਟੇਸ਼ਨ ਉਪਰ ਬਹੁਤ ਸਾਰੀਆਂ ਮੁਸਾਫ਼ਰ ਰੇਲ ਗੱਡੀਆਂ ਰੁਕ ਕੇ ਜਾਂਦੀਆਂ ਸਨ।

ਜਿੱਥੇ ਰੋਜ਼ਾਨਾ ਆਉਣ ਜਾਣ ਵਾਲੇ ਯਾਤਰੀਆਂ ਨੂੰ ਹੁਣ ਇਨ੍ਹਾਂ ਰੇਲ ਗੱਡੀਆਂ ਦੇ ਨਾ ਰੁਕਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਰੇਲ ਗੱਡੀ ਦਾ ਸਫਰ ਕਰਨ ਵਾਸਤੇ ਜਾਣਾ ਪੈ ਰਿਹਾ ਹੈ। ਜਿੱਥੇ ਉਹਨਾਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਮੁੜ ਤੋਂ ਇਸ ਭੁੱਚੋ ਮੰਡੀ ਰੇਲਵੇ ਸਟੇਸ਼ਨ ਤੇ ਗੱਡੀਆਂ ਦੇ ਰੁਕਣ ਨੂੰ ਲਾਜ਼ਮੀ ਕੀਤਾ ਜਾਵੇ। ਜਿਸ ਨਾਲ ਯਾਤਰੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ।